July 9, 2026, 8:10 pm
----------- Advertisement -----------
HomeNewsBreaking Newsਮੋਗਾ ਸਦਰ ਥਾਣੇ ‘ਚ ਧਮਾਕੇ ਦੀ ਜਾਂਚ ‘ਚ ਜੁਟੀਆਂ ਫੋਰੈਂਸਿਕ ਟੀਮਾਂ, ਬਾਈਕ...

ਮੋਗਾ ਸਦਰ ਥਾਣੇ ‘ਚ ਧਮਾਕੇ ਦੀ ਜਾਂਚ ‘ਚ ਜੁਟੀਆਂ ਫੋਰੈਂਸਿਕ ਟੀਮਾਂ, ਬਾਈਕ ਸਵਾਰ 2 ਹਮਲਾਵਰਾਂ ਨੇ ਸੁੱਟਿਆ ਸੀ ਹੈਂਡ ਗ੍ਰੇਨੇਡ

Published on

----------- Advertisement -----------


ਮੋਗਾ ਪੁਲਿਸ ਥਾਣੇ ‘ਤੇ ਹਮਲਾ ਹੋਇਆ ਹੈ। ਅਣਪਛਾਤੇ ਵੱਲੋਂ ਗ੍ਰੇਨੇਡ ਸੁੱਟਿਆ ਗਿਆ ਜਿਸ ਪਿੱਛੋਂ ਥਾਣੇ ਵਿਚ ਵੱਡਾ ਧਮਾਕਾ ਹੋ ਗਿਆ। ਹੁਣ ਫੋਰੈਂਸਿਕ ਟੀਮਾਂ ਮੌਕੇ ‘ਤੇ ਪਹੁੰਚੀਆਂ ਹਨ। ਉਨ੍ਹਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਤੇ ਪਤਾ ਲਗਾਇਆ ਜਾ ਰਿਹਾ ਹੈ ਕਿ ਆਖਿਰ ਕਿਸ ਵੱਲੋਂ ਗ੍ਰਨੇਡ ਸੁੱਟਿਆ ਗਿਆ।

ਪੁਲਿਸ ਵੱਲੋਂ ਹਰ ਐਂਗਲ ਤੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਲਈ ਡਿਊਟੀ SSP ਫਰੀਦਕੋਟ ਵੀ ਪਹੁੰਚ ਗਏ ਹਨ। ਤੜਕੇ ਲਗਭਗ 3.15 ਵਜੇ ਇਕ ਜ਼ੋਰਦਾਰ ਧਮਾਕਾ ਹੋਇਆ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮੋਗਾ-ਫਿਰੋਜ਼ਪੁਰ ਰੋਡ ‘ਤੇ ਕਿਸੇ ਅਣਪਛਾਤੇ ਵੱਲੋਂ ਹੈਂਡ ਗ੍ਰਨੇਡ ਸੁੱਟਿਆ ਗਿਆ। ਹਾਲਾਂਕਿ ਘਟਨਾ ਵਿਚ ਕਿਸੇ ਤਰ੍ਹਾਂ ਦਾ ਜਾਨੀ ਤੇ ਮਾਲੀ ਨੁਕਸਾਨ ਹੋਣ ਤੋਂ ਬਚਾਅ ਰਿਹਾ। ਲੋਅ ਕੁਆਲਟੀ ਦਾ ਗ੍ਰਨੇਡ ਸੀ। ਧਮਾਕੇ ਮਗਰੋਂ ਦਹਿਸ਼ਤ ਦਾ ਮਾਹੌਲ ਹੈ। CCTV ਖੰਗਾਲੇ ਜਾ ਰਹੇ ਹਨ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਕਿਸ ਵੱਲੋਂ ਇਸ ਪੂਰੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਇਸ ਬਾਰੇ ਅਜੇ ਤੱਕ ਕੋਈ ਅਧਿਕਾਰਕ ਪੁਸ਼ਟੀ ਨਹੀਂ ਹੋਈ ਹੈ।

ਦੱਸ ਦੇਈਏ ਕਿ ਘਟਨਾ ਦੀ ਸੂਚਨਾ ਮਿਲਦਿਆਂ ਹੀ ਸੀਨੀਅਰ ਅਧਿਕਾਰੀ ਮੌਕੇ ‘ਤੇ ਪਹੁੰਚ ਗਈਆਂ ਹਨ। ਫੋਰੈਂਸਿਕ ਟੀਮਾਂ ਸਬੂਤ ਇਕੱਠਾ ਕਰਨ ਵਿਚ ਲੱਗੀਆਂ ਹੋਈਆਂ ਹਨ। ਪੁਲਿਸ ਪੂਰੀ ਤਰ੍ਹਾਂ ਅਲਰਟ ਹੈ। ਥਾਣਾ ਸਦਰ ਮੋਗਾ ਦਾ ਗੇਟ ਬੰਦ ਕਰ ਦਿੱਤਾ ਗਿਆ ਹੈ ਤੇ ਪੁਲਿਸ ਪੂਰੀ ਡੂੰਘਾਈ ਨਾਲ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਵੱਲੋਂ ਤੁਰੰਤ ਜ਼ਿਲ੍ਹੇ ਅੰਦਰ ਨਾਕੇਬੰਦੀ ਕਰ ਦਿੱਤੀ ਗਈ ਹੈ ਤੇ ਸਾਈਬਰ ਸੈੱਲ ਤੇ ਕ੍ਰਾਈਮ ਬ੍ਰਾਂਚ ਵੱਲੋਂ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਡਿਊਟੀ ‘ਚ ਕੁਤਾਹੀ ਵਰਤਣ ‘ਤੇ SHO ਰਾਜਾਸਾਂਸੀ ਖਿਲਾਫ਼ ਹੋਇਆ ਵੱਡਾ ਐਕਸ਼ਨ, DIG ਨੇ ਕੀਤਾ ਸਸਪੈਂਡ

ਅੰਮ੍ਰਿਤਸਰ ਦੇ ਰਾਜਾਸਾਂਸੀ ਥਾਣੇ ਦੇ ਥਾਣਾ ਇੰਚਾਰਜ ਨੂੰ ਡਿਊਟੀ ਵਿਚ ਕੁਤਾਹੀ ਵਰਤਣ ਦੇ ਦੋਸ਼...

ਵੋਟ ਕੱਟੀ ਤਾਂ ਸਕੀਮਾਂ ਤੋਂ ਬਾਹਰ, ਔਰਤਾਂ ਨੂੰ ਨਹੀਂ ਮਿਲਣਗੇ 1000 ਰੁ.! ਮੰਤਰੀ ਅਰੋੜਾ ਵੱਲੋਂ SIR ਕਰਾਉਣ ਦੀ ਅਪੀਲ

ਜੇਕਰ ਤੁਹਾਡਾ ਨਾਮ ਪੰਜਾਬ ਵਿੱਚ ਵੋਟਰ ਸੂਚੀ ਦੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਵਿੱਚੋਂ ਹਟਾ...

ਫਿਲਮੀ ਅੰਦਾਜ਼ ‘ਚ ਸਮਗਲਰਾਂ ਤੇ ਪੁਲਿਸ ਦੀ ਗੱਡੀ ਵਿਚਾਲੇ ਹੋਈ ਟੱਕਰ, ਹਾਦਸੇ ‘ਚ SHO ਜ਼ਖਮੀ

ਨਾਭਾ ਦੇ ਪਿੰਡ ਧੰਗੇੜਾ ਨੇੜੇ ਸਮਗਲਰਾਂ ਦਾ ਪਿੱਛਾ ਕਰ ਰਹੀ ਪੁਲਿਸ ਪਾਰਟੀ ਦੀ ਗੱਡੀ...

ਭਾਰਤ-ਆਸਟ੍ਰੇਲੀਆ ਵਿਚਾਲੇ ਹੋਇਆ ਯੂਰੇਨੀਅਮ ਸਮਝੌਤਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਸਮੇਂ ਆਸਟ੍ਰੇਲੀਆ ਦੌਰੇ ‘ਤੇ ਹਨ। ਪ੍ਰਧਾਨ ਮੰਤਰੀ ਮੋਦੀ ਦੀ...

ਹਾਈਕੋਰਟ ਪਹੁੰਚਿਆ ‘ਸਤਲੁਜ’ ਫ਼ਿਲਮ ਵਿਵਾਦ, ਮੋਹਾਲੀ ਦੇ ਸਰਵਨ ਸਿੰਘ ਨੇ ਫ਼ਿਲਮ ਨੂੰ OTT ਤੋਂ ਹਟਾਉਣ ਖਿਲਾਫ਼ ਪਾਈ ਪਟੀਸ਼ਨ

‘ਸਤਲੁਜ’ ਫ਼ਿਲਮ ਵਿਵਾਦ ਹੁਣ ਹਾਈਕੋਰਟ ਪਹੁੰਚ ਗਿਆ ਹੈ। ਫ਼ਿਲਮ ਨੂੰ OTT ਤੋਂ ਹਟਾਉਣ ਖਿਲਾਫ਼...

17 ਜੁਲਾਈ ਨੂੰ ਮਨਾਈ ਜਾਵੇਗੀ ਸ. ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ

ਗੁਰਦੁਆਰਾ ਸੁਧਾਰ ਲਹਿਰ ਅਤੇ ਅਕਾਲੀ ਲਹਿਰ ਦੇ ਪ੍ਰਮੁੱਖ ਆਗੂ ਸ. ਤੇਜਾ ਸਿੰਘ ਸਮੁੰਦਰੀ ਦੀ...

Jaswant Singh Khalra ਦੇ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ ; ਮਾਮਲੇ ’ਚ ਦੋਸ਼ੀ ਸਾਬਕਾ DSP ਜਸਪਾਲ ਸਿੰਘ ਗਾਇਬ !

ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਕਤਲ ਮਾਮਲੇ ਵਿੱਚ ਦੋਸ਼ੀ ਸਾਬਕਾ DSP ਜਸਪਾਲ...

ਜੈਪੁਰ ‘ਚ ਧੀ ਨੇ ਜਾਇਦਾਦ ਤੇ ਨੌਕਰੀ ਲਈ ਮਾਂ ਨੂੰ ਉਤਾਰਿਆ ਮੌਤ ਦੇ ਘਾਟ,ਕਤਲ ਦਾ ਨਹੀਂ ਕੋਈ ਪਛਤਾਵਾ

ਜੈਪੁਰ ਦੀ ਏਅਰਪੋਰਟ ਕਲੋਨੀ ਦੀ ਰਹਿਣ ਵਾਲੀ ਆਯੂਸ਼ੀ ਸ਼ਰਮਾ ਰਾਜਸਥਾਨ ਭਰ ਵਿੱਚ ਬਦਨਾਮ ਹੋ...

ਧੜੇਬੰਦੀ ਨੇ ਖਿੰਡਾ ਦਿੱਤੀ ਕਾਂਗਰਸ, ਰਵਨੀਤ ਸਿੰਘ ਬਿੱਟੂ ਨੇ ਲਾਏ ਗੰਭੀਰ ਦੋਸ਼

ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦੋਸ਼ ਲਾਇਆ ਕਿ ਪੰਜਾਬ ਕਾਂਗਰਸ ਇਸ...