ਮੋਹਾਲੀ 7 ਦਸੰਬਰ 2021 – ਮੋਹਾਲੀ ਕੋਰਟ ਵੱਲੋਂ ਮੰਗਲਵਾਰ ਨੂੰ ਸੁਖਪਾਲ ਖਹਿਰਾ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਗਈ ਹੈ। ਸੁਖਪਾਲ ਖਹਿਰਾ ਨੇ ਆਪਣੀ ਗ੍ਰਿਫਤਾਰੀ ਦੇ ਖਿਲਾਫ ਮੋਹਾਲੀ ਕੋਰਟ ‘ਚ ਅਰਜ਼ੀ ਦਿੱਤੀ ਸੀ, ਜਿਸ ਤੇ ਅੱਜ ਇਸ ਤੋਂ ਪਹਿਲਾ ਹਾਈ ਕੋਰਟ ਨੇ 3 ਦਸੰਬਰ ਨੂੰ ਸੁਣਵਾਈ ਕਰਦਿਆਂ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਸੀ ਅਤੇ ਅੱਜ ਸੁਣਵਾਈ ਕਰਦਿਆਂ ਅਦਾਲਤ ਨੇ ਸੁਖਪਾਲ ਖਹਿਰਾ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ।
ਖਹਿਰਾ ਨੂੰ ਐਨ ਡੀ ਪੀ ਐਸ ਕੇਸ ਦੇ ਸਬੰਧ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਨੇ ਗ੍ਰਿਫਤਾਰ ਕੀਤਾ ਸੀ। ਜ਼ਿਕਰਯੋਗ ਹੈ ਕਿ ਖਹਿਰਾ ਇਸ ਸਮੇਂ ਪਟਿਆਲਾ ਜੇਲ੍ਹ ਵਿੱਚ ਬੰਦ ਹਨ ਕਿਉਂਕਿ ਉਨ੍ਹਾਂ ਨੂੰ ਅਦਾਲਤ ਵੱਲੋਂ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ।