September 6, 2026, 4:01 am
----------- Advertisement -----------
HomeNewsBreaking Newsਵੱਡੀ ਖ਼ਬਰ: ਮੋਹਾਲੀ ਦੇ ਨਿੱਜੀ ਸਕੂਲ 'ਚ ਬੰਬ ਹੋਣ ਦੀ ਸੂਚਨਾ, ਲੋਕਾਂ...

ਵੱਡੀ ਖ਼ਬਰ: ਮੋਹਾਲੀ ਦੇ ਨਿੱਜੀ ਸਕੂਲ ‘ਚ ਬੰਬ ਹੋਣ ਦੀ ਸੂਚਨਾ, ਲੋਕਾਂ ‘ਚ ਹੜਕੰਪ

Published on

----------- Advertisement -----------

ਮੋਹਾਲੀ: ਮੋਹਾਲੀ ਤੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਜਿੱਥੇ ਇਕ ਨਿੱਜੀ ਸਕੂਲ ‘ਚ ਬੰਬ ਮਿਲੀ ਦੀ ਖਬਰ ਆਈ ਹੈ। ਮਾਮਲੇ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਦੀ ਡਾਗ ਸਕੁਐਡ ਟੀਮ, ਬੰਬ ਨਿਰੋਧਕ ਦਸਤਾ ਅਤੇ ਹੋਰ ਮਾਹਿਰ ਮੌਕੇ ‘ਤੇ ਪਹੁੰਚ ਗਏ। ਸਕੂਲ ਨੂੰ ਖਾਲੀ ਕਰਵਾ ਲਿਆ ਗਿਆ ਹੈ। ਪੁਲੀਸ ਵੱਲੋਂ ਹਰ ਪੱਧਰ ’ਤੇ ਜਾਂਚ ਕੀਤੀ ਜਾ ਰਹੀ ਹੈ।

ਮੀਡਿਆ ਰਿਪੋਰਟਾਂ ਮੁਤਾਬਕ ਸਕੂਲ ਵਿੱਚ ਰੋਜ਼ਾਨਾ ਵਾਂਗ ਕੰਮ ਚੱਲ ਰਿਹਾ ਸੀ। ਇਸੇ ਦੌਰਾਨ ਇੱਕ ਕਾਰ ਆ ਕੇ ਰੁਕੀ। ਇਕ ਲੜਕੇ ਨੇ ਹੇਠਾਂ ਉਤਰ ਕੇ ਸਕੂਲ ਦੇ ਵਿਦਿਆਰਥੀ ਨੂੰ ਪੱਤਰ ਸੌਂਪਿਆ। ਨਾਲ ਹੀ ਵਿਦਿਆਰਥੀ ਨੂੰ ਇਹ ਪੱਤਰ ਸਕੂਲ ਦੇ ਉੱਚ ਅਧਿਕਾਰੀਆਂ ਨੂੰ ਭੇਜਣ ਲਈ ਕਿਹਾ। ਬੱਚਾ ਉਸ ਨੂੰ ਸਕੂਲ ਦੇ ਚੌਕੀਦਾਰ ਰਾਹੀਂ ਸਕੂਲ ਪ੍ਰਿੰਸੀਪਲ ਕੋਲ ਲੈ ਗਿਆ। ਸੂਤਰਾਂ ਮੁਤਾਬਕ ਪੱਤਰ ‘ਚ ਸਕੂਲ ‘ਚ ਬੰਬ ਹੋਣ ਦੀ ਜਾਣਕਾਰੀ ਸੀ। ਜਿਸ ਤੋਂ ਬਾਅਦ ਸਕੂਲ ਪ੍ਰਬੰਧਨ ਤੁਰੰਤ ਹਰਕਤ ‘ਚ ਆ ਗਿਆ। ਨਾਲ ਹੀ ਇਸ ਸਬੰਧੀ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਸੂਚਿਤ ਕੀਤਾ ਗਿਆ। ਬਹਿਰਹਾਲ ਹੁਣ ਪੁਲਿਸ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...