November 16, 2026, 11:05 pm
----------- Advertisement -----------
HomeNewsBreaking Newsਮੋਹਿੰਦਰ ਭਗਤ ਵੱਲੋਂ ਜੰਗੀ ਯਾਦਗਾਰਾਂ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ...

ਮੋਹਿੰਦਰ ਭਗਤ ਵੱਲੋਂ ਜੰਗੀ ਯਾਦਗਾਰਾਂ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼, ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

Published on

----------- Advertisement -----------

ਚੰਡੀਗੜ੍ਹ, 29 ਜੁਲਾਈ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਸੂਬੇ ਭਰ ਵਿੱਚ ਜੰਗੀ ਯਾਦਗਾਰਾਂ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ।

ਪੰਜਾਬ ਸਿਵਲ ਸਕੱਤਰੇਤ ਵਿਖੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਲਈ ਵਚਨਬੱਧ ਹੈ। ਉਨ੍ਹਾ ਕਿਹਾ ਕਿ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਸੂਬਾ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਨੂੰ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ।

ਮੀਟਿੰਗ ਦੌਰਾਨ, ਵਿਭਾਗ ਦੇ ਡਾਇਰੈਕਟਰ ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ (ਸੇਵਾਮੁਕਤ) ਨੇ ਪਿਛਲੇ ਤਿੰਨ ਮਹੀਨਿਆਂ ਦੀਆਂ ਗਤੀਵਿਧੀਆਂ ਬਾਰੇ ਇੱਕ ਵਿਆਪਕ ਰਿਪੋਰਟ ਪੇਸ਼ ਕੀਤੀ।  ਉਨ੍ਹਾਂ ਮੰਤਰੀ ਨੂੰ ਸਾਬਕਾ ਸੈਨਿਕਾਂ ਲਈ ਵਿੱਤੀ ਸਹਾਇਤਾ, ਸਿੱਖਿਆ ਲਾਭ, ਡਾਕਟਰੀ ਸਹਾਇਤਾ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਨਾਲ ਸਬੰਧਤ ਚੱਲ ਰਹੀਆਂ ਯੋਜਨਾਵਾਂ ਬਾਰੇ ਵਿਸਥਾਪੂਰਵਕ ਜਾਣਕਾਰੀ ਦਿੱਤੀ।

ਸ੍ਰੀ ਭਗਤ ਨੇ ਅਧਿਕਾਰੀਆਂ ਨੂੰ ਕਿਹਾ ਕਿ ਸਾਬਕਾ ਸੈਨਿਕਾਂ ਨਾਲ ਸਬੰਧਤ ਸਾਰੇ ਮਾਮਲਿਆਂ ਨੂੰ ਤਰਜੀਹ ਦਿੱਤੀ ਜਾਵੇ। ਉਨ੍ਹਾ ਕਿਹਾ ਕਿ ਅਧਿਕਾਰੀ ਸਰਕਾਰੀ ਸਕੀਮਾਂ ਸਬੰਧੀ ਜਾਗਰੂਕਤਾ ਮੁਹਿੰਮਾਂ ਨੂੰ ਯਕੀਨੀ ਬਣਾਉਣ ਤਾਂ ਜੋ ਯੋਗ ਲਾਭਪਾਤਰੀ ਸਰਕਾਰੀ ਯੋਜਨਾਵਾਂ ਦਾ ਪੂਰਾ ਲਾਭ ਲੈ ਸਕਣ।

ਮੰਤਰੀ ਨੇ ਸੂਬੇ ਵਿੱਚ ਸੈਨਿਕ ਰੈਸਟ ਹਾਊਸਾਂ ਦੇ ਨਵੀਨੀਕਰਨ ਅਤੇ ਰੱਖ-ਰਖਾਅ ਦੇ ਕੰਮ ਵੀ ਸਮੇਂ ਸਿਰ ਪੂਰਾ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਅਧਿਕਾਰੀ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...