November 12, 2026, 2:53 pm
----------- Advertisement -----------
HomeNewsHaryanaਮੋਨੂੰ ਮਾਨੇਸਰ ਨੂੰ ਮੁੜ 14 ਦਿਨਾਂ ਲਈ ਨਿਆਂਇਕ ਹਿਰਾਸਤ 'ਚ ਭੇਜਿਆ

ਮੋਨੂੰ ਮਾਨੇਸਰ ਨੂੰ ਮੁੜ 14 ਦਿਨਾਂ ਲਈ ਨਿਆਂਇਕ ਹਿਰਾਸਤ ‘ਚ ਭੇਜਿਆ

Published on

----------- Advertisement -----------

 ਹਰਿਆਣਾ ਦੇ ਨੂਹ ਹਿੰਸਾ ਮਾਮਲੇ ਦੇ ਦੋਸ਼ੀ ਮੋਨੂੰ ਮਾਨੇਸਰ ਨੂੰ ਪਟੌਦੀ ਅਦਾਲਤ ਤੋਂ ਵੱਡਾ ਝਟਕਾ ਲੱਗਾ ਹੈ। ਸੁਰੱਖਿਆ ਕਾਰਨਾਂ ਨੂੰ ਦੇਖਦੇ ਹੋਏ ਮੋਨੂੰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿੱਥੋਂ ਪਟੌਦੀ ਅਦਾਲਤ ਨੇ ਦੋਵਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਮੋਨੂੰ ਨੂੰ ਮੁੜ 14 ਦਿਨਾਂ ਲਈ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਹੈ। ਅਦਾਲਤ ਨੇ ਅਗਲੀ ਸੁਣਵਾਈ ਲਈ 22 ਨਵੰਬਰ ਦੀ ਤਰੀਕ ਤੈਅ ਕੀਤੀ ਹੈ। 

ਇਸ ਦਿਨ ਮੋਨੂੰ ਦੇ ਵਕੀਲ ਜ਼ਮਾਨਤ ਅਰਜ਼ੀ ‘ਤੇ ਆਪਣੀਆਂ ਦਲੀਲਾਂ ਪੇਸ਼ ਕਰਨਗੇ।ਪੁਲਿਸ ਨੇ ਇਸ ਮਾਮਲੇ ਵਿੱਚ ਅਜੇ ਤੱਕ ਕੋਈ ਦਲੀਲ ਨਹੀਂ ਦਿੱਤੀ ਹੈ। ਜਦਕਿ ਮੋਨੂੰ ਨੂੰ ਕਰੀਬ ਡੇਢ ਮਹੀਨਾ ਪਹਿਲਾਂ ਅਦਾਲਤ ਵਿੱਚ ਪੇਸ਼ੀ ਦੌਰਾਨ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਲਿਸ ਅਜੇ ਤੱਕ ਇਸ ਮਾਮਲੇ ਵਿੱਚ ਕੋਈ ਚਾਰਜਸ਼ੀਟ ਪੇਸ਼ ਨਹੀਂ ਕਰ ਸਕੀ ਹੈ। ਜਦਕਿ ਪੁਲਿਸ ਲਈ ਤਿੰਨ ਮਹੀਨਿਆਂ ਦੇ ਅੰਦਰ ਚਾਰਜਸ਼ੀਟ ਦਾਇਰ ਕਰਨਾ ਜ਼ਰੂਰੀ ਹੈ। ਹੁਣ ਤੱਕ ਕੀਤੀ ਤਫ਼ਤੀਸ਼ ਵਿੱਚ ਸਾਹਮਣੇ ਆਏ ਤੱਥਾਂ ਸਬੰਧੀ ਇਸ ਮਾਮਲੇ ਵਿੱਚ ਅਗਲੀ ਤਰੀਕ ਨੂੰ ਨੂਹ ਪੁਲਿਸ ਵੱਲੋਂ ਅਦਾਲਤ ਵਿੱਚ ਆਪਣੀ ਦਲੀਲ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ।

 ਦਰਅਸਲ 31 ਜੁਲਾਈ ਨੂੰ ਨੂਹ ਜ਼ਿਲ੍ਹੇ ‘ਚ ਬ੍ਰਜਮੰਡਲ ਯਾਤਰਾ ਦੌਰਾਨ ਹਿੰਸਾ ਫੈਲ ਗਈ ਸੀ। ਯਾਤਰਾ ਅਧੂਰੀ ਰਹਿ ਜਾਣ ਕਾਰਨ ਵਿਸ਼ਵ ਹਿੰਦੂ ਪ੍ਰੀਸ਼ਦ ਨੇ 28 ਅਗਸਤ ਨੂੰ ਨੂਹ ਵਿੱਚ ਦੁਬਾਰਾ ਜਲਭਿਸ਼ੇਕ ਯਾਤਰਾ ਕੱਢਣ ਦਾ ਐਲਾਨ ਕੀਤਾ ਸੀ। ਇਹ ਯਾਤਰਾ ਸ਼ਾਂਤੀਪੂਰਵਕ ਸੰਪੰਨ ਹੋਈ। ਇਸ ਤੋਂ ਬਾਅਦ ਨੂਹ ਸਾਈਬਰ ਸਟੇਸ਼ਨ ਪੁਲਿਸ ਨੇ ਸੋਸ਼ਲ ਮੀਡੀਆ ਪੋਸਟ ‘ਤੇ ਮੋਨੂੰ ਮਾਨੇਸਰ ਖਿਲਾਫ ਮਾਮਲਾ ਦਰਜ ਕੀਤਾ ਹੈ।

ਹਾਲਾਂਕਿ ਐਫਆਈਆਰ 26 ਅਗਸਤ ਨੂੰ ਦਰਜ ਕੀਤੀ ਗਈ ਸੀ ਪਰ ਇਸ ਦੀ ਜਾਣਕਾਰੀ ਕਈ ਦਿਨਾਂ ਬਾਅਦ ਮੋਨੂੰ ਮਾਨੇਸਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਸਾਹਮਣੇ ਆਈ ਹੈ। ਜਿਸ ਮਾਮਲੇ ਵਿੱਚ ਮੋਨੂੰ ਮਾਨਸੇਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਉਸ ਵਿੱਚ ਉਸ ਨੇ ਵਨ ਲਾਈਨ ਸਟੇਟਸ ਪੋਸਟ ਕੀਤਾ ਸੀ। ਜਿਸ ਵਿੱਚ ਲਿਖਿਆ ਸੀ – “ਅਸੀਂ ਨਤੀਜੇ ਦੀ ਚਿੰਤਾ ਨਹੀਂ ਕਰਦੇ, ਇੱਕ ਹੀ ਹਮਲਾ ਹੋਵੇਗਾ, ਪਰ ਇਹ ਆਖਰੀ ਹੋਵੇਗਾ।

“ਪੁਲਿਸ ਮੁਤਾਬਕ ਸੋਸ਼ਲ ਮੀਡੀਆ ਸੈੱਲ ਦੇ ਕਾਂਸਟੇਬਲ ਮਨੋਜ ਕੁਮਾਰ ਨੇ ਇਸ ਸਬੰਧੀ ਥਾਣਾ ਨੂਹ ਸਾਈਬਰ ਕ੍ਰਾਈਮ ‘ਚ ਸ਼ਿਕਾਇਤ ਦਿੱਤੀ ਸੀ। ਸਾਈਬਰ ਪੁਲਿਸ ਨੇ ਸੋਸ਼ਲ ਮੀਡੀਆ ਖਾਤਿਆਂ ਦਾ ਰਿਕਾਰਡ ਕੱਢ ਲਿਆ ਹੈ। ਜਦੋਂ ਇਸ ਨਾਲ ਜੁੜੇ ਮੋਬਾਈਲ ਨੰਬਰ ਦੀ ਜਾਂਚ ਕੀਤੀ ਗਈ ਤਾਂ ਉਹ ਮੋਹਿਤ ਯਾਦਵ ਦੇ ਨਾਂ ‘ਤੇ ਸੀ। 

ਮੋਨੂੰ ਮਾਨੇਸਰ ਦਾ ਅਸਲੀ ਨਾਂ ਮੋਹਿਤ ਯਾਦਵ ਹੈ। ਮੋਨੂੰ ਮਾਨੇਸਰ ਦੇ ਨਾਂ ‘ਤੇ ਨੰਬਰ ‘ਤੇ ਇਹ ਖਾਤਾ ਚੱਲਣ ਤੋਂ ਬਾਅਦ ਉਸ ਖਿਲਾਫ ਧਾਰਾ 153, 153ਏ, 295ਏ, 504, 109 ਆਈਪੀਸੀ ਅਤੇ ਆਰਮਜ਼ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ। ਸਤੰਬਰ ਮਹੀਨੇ ‘ਚ ਮੋਨੂੰ ਮਾਨੇਸਰ ਨੂੰ ਨੂਹ ਦੀ ਕ੍ਰਾਈਮ ਬ੍ਰਾਂਚ ਨੇ ਗ੍ਰਿਫਤਾਰ ਕੀਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਿਜ਼ੋਰਟ ‘ਚ ED ਦੀ ਰੇਡ, ਟੀਮ ਵੱਲੋਂ ਜਾਂਚ ਜਾਰੀ; ਸੈਂਟਰਲ ਫੋਰਸ ਦੇ ਜਵਾਨਾਂ ਵੱਲੋਂ ਬਾਹਰ ਸਖ਼ਤ ਪਹਿਰਾ

ਪੰਜਾਬ ਦੇ ਬਟਾਲਾ ਸਥਿਤ ਇੱਕ ਰਿਜ਼ੋਰਟ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਅੱਜ ਸਵੇਰੇ...

ਅਰਵਿੰਦ ਕੇਜਰੀਵਾਲ ਨੂੰ ਲਾਰੈਂਸ ਗੈਂਗ ਦੀ ਧਮਕੀ ! ਮੰਗੇ 7 ਕਰੋੜ ਰੁਪਏ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...

ਕਿਸ਼ਤਵਾੜ ‘ਚ ਲਾਪਤਾ ਹੋਏ ਦੋਵੇਂ SPO ਦੀਆਂ ਲਾਸ਼ਾਂ ਬਰਾਮਦ, ਗੋਲੀਆਂ ਦੇ ਕਈ ਨਿਸ਼ਾਨ ਮਿਲੇ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਬੁੱਧਵਾਰ ਨੂੰ ਲਾਪਤਾ ਹੋਏ ਦੋ ਵਿਸ਼ੇਸ਼ ਪੁਲਿਸ ਅਧਿਕਾਰੀਆਂ (SPO) ਦੀਆਂ...

ਚਰਨਜੀਤ ਚੰਨੀ ਦੀ 8 ਦਿਨਾਂ ਦੀ ‘ਜਵਾਨੀ ਸੰਭਾਲ’ ਸਾਈਕਲ ਯਾਤਰਾ, 2 ਹਜ਼ਾਰ ਸਾਈਕਲਾਂ ਦੀ ਖਰੀਦ ’ਤੇ ‘ਆਪ’ ਨੇ ਚੁੱਕੇ ਸਵਾਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ 8 ਦਿਨਾਂ ਦੀ ਜਵਾਨੀ ਸੰਭਾਲ...

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੰਦ

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੁੱਧਵਾਰ ਨੂੰ ਨਿਰਧਾਰਤ ਰੀਤੀ-ਰਿਵਾਜਾਂ ਅਤੇ ਵੈਦਿਕ ਮੰਤਰਾਂ ਦੇ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

34 ਸਾਲ ਪਹਿਲਾਂ ਨਾਮੀ ਟਰਾਂਸਪੋਰਟਰ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਸੀ.ਬੀ.ਆਈ. ਅਦਾਲਤ ਨੇ...

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...