September 21, 2026, 12:50 pm
----------- Advertisement -----------
HomeNewsBreaking Newsਮੂਸੇਵਾਲਾ ਨੂੰ ਹਸਪਤਾਲ ਲੈ ਜਾਣ ਵਾਲੇ ਨੌਜਵਾਨ ਦਾ ਘਰ ਬਣਾਉਣ ਵਿੱਚ ਪਿਤਾ...

ਮੂਸੇਵਾਲਾ ਨੂੰ ਹਸਪਤਾਲ ਲੈ ਜਾਣ ਵਾਲੇ ਨੌਜਵਾਨ ਦਾ ਘਰ ਬਣਾਉਣ ਵਿੱਚ ਪਿਤਾ ਬਲਕੌਰ ਸਿੰਘ ਨੇ ਕੀਤੀ ਮਦਦ

Published on

----------- Advertisement -----------

ਜਵਾਹਰਕੇ ਪਿੰਡ ਵਿੱਚ ਸਿੱਧੂ ਮੂਸੇਵਾਲਾ ਤੇ ਹਮਲੇ ਤੋਂ ਬਾਅਦ ਗੱਡੀ ਵਿਚੋਂ ਕੱਢ ਹਸਪਤਾਲ ਪਹੁੰਚਾਉਣ ਵਾਲੇ ਨੌਜਵਾਨ ਦਾ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਮਕਾਨ ਬਣਾ ਕੇ ਦਿੱਤਾ ਹੈ। ਨੌਜਵਾਨ ਨੇ ਮੂਸੇਵਾਲਾ ਦੇ ਪਿਤਾ ਵੱਲੋਂ ਕੀਤੀ ਮਦਦ ਤੋਂ ਖੁਸ਼ ਹੋ ਭਾਵੁਕ ਹੋ ਕੇ ਧੰਨਵਾਦ ਕੀਤਾ ਹੈ। ਸਿਆਣੇ ਕਹਿੰਦੇ ਨੇ ਔਖੇ ਵੇਲੇ ਕੰਮ ਆਉਣ ਵਾਲੇ ਨੂੰ ਕਦੇ ਵੀ ਭੁੱਲਣਾ ਨਹੀ ਚਾਹੀਦਾ। ਇਹ ਸ਼ਬਦ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਕਹੇ ਗਏ ਜਦੋਂ ਉਨ੍ਹਾਂ ਸਿੱਧੂ ਨੂੰ ਜ਼ਖ਼ਮੀ ਹਾਲਤ ਵਿੱਚ 29 ਮਈ 2022 ਨੂੰ ਹਸਪਤਾਲ ਪਹੁੰਚਾਇਆ ਸੀ। ਉਸ ਨੌਜਵਾਨ ਦੇ ਘਰ ਦੀ ਛੱਤ ਪਾਉਣ ਸਮੇਂ ਪਹੁੰਚੇ ਸਨ। ਉਨ੍ਹਾਂ ਨੇ ਦੱਸਿਆ ਕਿ ਪਿੰਡ ਜਵਾਹਰਕੇ ਵਿੱਚ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਉਤੇ ਹਮਲਾ ਕਰਕੇ ਉਸਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ। ਇਸ ਦੌਰਾਨ ਲੋਕ ਇਕੱਠੇ ਹੋ ਕੇ ਬੇਸ਼ੱਕ ਵੀਡੀਓ ਬਣਾ ਰਹੇ ਸਨ ਪਰ ਅਚਾਨਕ ਹੀ ਪਿੰਡ ਮੂਸਾ ਦਾ ਨੌਜਵਾਨ ਗੁਰਪਿਆਰ ਸਿੰਘ ਜਦੋਂ ਉਸ ਜਗ੍ਹਾ ਉਤੇ ਪਹੁੰਚਿਆ ਤਾਂ ਉਸ ਨੇ ਸਿੱਧੂ ਮੂਸੇਵਾਲਾ ਨੂੰ ਪਛਾਣ ਕੇ ਸ਼ੋਰ ਮਚਾਇਆ ਤੇ ਉਸ ਨੂੰ ਗੱਡੀ ਵਿੱਚੋਂ ਕੱਢ ਕੇ ਹਸਪਤਾਲ ਪਹੁੰਚਾਇਆ ਸੀ ਜਿਸ ਦਾ ਅਹਿਸਾਨ ਮੰਨਦੇ ਹੋਏ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਇਸ ਨੌਜਵਾਨ ਦਾ ਘਰ ਬਣਾਉਣ ਵਿੱਚ ਮਦਦ ਕੀਤੀ ਗਈ ਹੈ। ਅੱਜ ਘਰ ਦੀ ਪਾਈ ਗਈ ਛੱਤ ਦੌਰਾਨ ਪਹੁੰਚੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਇਹ ਉਹ ਨੌਜਵਾਨ ਹੈ ਜਿਸ ਨੇ ਮੇਰੇ ਪੁੱਤ ਨੂੰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਲੈ ਕੇ ਜਾਣ ਵਿੱਚ ਭੂਮਿਕਾ ਨਿਭਾਈ ਸੀ ਅਤੇ ਅੱਜ ਇਸ ਦੇ ਅਹਿਸਾਨ ਦਾ ਮੈਂ ਕਰਜ਼ ਉਤਾਰਨ ਦੀ ਕੋਸ਼ਿਸ਼ ਕੀਤੀ ਹੈ।

ਉਨ੍ਹਾਂ ਕਿਹਾ ਕਿ ਜੇਕਰ ਇਸ ਨੌਜਵਾਨ ਨੂੰ ਅੱਗੇ ਵੀ ਮੇਰੀ ਕੋਈ ਜ਼ਰੂਰਤ ਹੋਵੇਗੀ ਤਾਂ ਮੈਂ ਹਰ ਸਮੇਂ ਇਸ ਦੇ ਨਾਲ ਹੋਵਾਂਗਾ। ਇਸ ਦੌਰਾਨ ਉਨ੍ਹਾਂ ਪੰਜਾਬ ਵਿੱਚ ਆਏ ਹੜ੍ਹਾਂ ਦੇ ਕਾਰਨ ਬਰਬਾਦ ਹੋਈਆਂ ਫਾਸਲਾ ਅਤੇ ਨੁਕਸਾਨੇ ਗਏ ਘਰਾਂ ਲਈ ਵੀ ਸਰਕਾਰ ਨੂੰ ਤੁਰੰਤ ਧਿਆਨ ਦੇਣ ਦੇ ਲਈ ਅਪੀਲ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...

ਛੇ ਸੂਬਿਆਂ ਦੇ Kishau ਪ੍ਰਾਜੈਕਟ ’ਚ ਪੰਜਾਬ ਦਾ ਨਾਮ ਸ਼ਾਮਲ ਨਹੀਂ; ਪੰਜਾਬ ਵੱਲੋਂ ਸੁਪਰੀਮ ਕੋਰਟ ਜਾਣ ਦੀ ਤਿਆਰੀ

ਪੰਜਾਬ ਸਰਕਾਰ ਨੇ ਕਿਸ਼ਾਊ ਬਹੁ-ਮੰਤਵੀ ਪ੍ਰਾਜੈਕਟ ਖ਼ਿਲਾਫ਼ ਸੁਪਰੀਮ ਕੋਰਟ ’ਚ ਜਾਣ ਦੀ ਤਿਆਰੀ ਖਿੱਚ...

ਭਾਰਤ-ਪਾਕਿਸਤਾਨ ਦੀ ਸਿੱਖ ਸੰਗਤ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਅੱਜ ਜ਼ੀਰੋ ਲਾਈਨ ’ਤੇ ਹੋਵੇਗੀ ਅਰਦਾਸ

Change block type or style ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ,...

ਕਾਂਗਰਸੀ ਸਰਪੰਚ ਸਮੇਤ ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਸ੍ਰੀ ਅਨੰਦਪੁਰ ਸਾਹਿਬ 20 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ...

 1.26 ਕਰੋੜ ਸਿਹਤ ਕਾਰਡਾਂ ਦੀ ਵੰਡ ਸ਼ੁਰੂ, 54 ਲੱਖ ਪਰਿਵਾਰਾਂ ਨੂੰ ਵੱਡੀ ਰਾਹਤ

*ਐਸ.ਏ.ਐਸ. ਨਗਰ (ਮੋਹਾਲੀ); 20 ਸਤੰਬਰ: *ਇਕ ਗੰਭੀਰ ਬਿਮਾਰੀ ਸਧਾਰਨ ਪਰਿਵਾਰ ਨੂੰ ਵਿੱਤੀ ਬੇਯਕੀਨੀ ਵੱਲ...

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...