November 11, 2026, 12:53 pm
----------- Advertisement -----------
HomeNewsBreaking Newsਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

Published on

----------- Advertisement -----------

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ ਸਾਹਮਣਾ ਕਰਨਾ ਪਵੇਗਾ। ਮਦਰ ਡੇਅਰੀ ਨੇ ਦੁੱਧ ਦੀਆਂ ਵੱਖ-ਵੱਖ ਕਿਸਮਾਂ ਦੇ ਭਾਅ ਵਿੱਚ 2 ਤੋਂ 4 ਰੁਪਏ ਪ੍ਰਤੀ ਲਿਟਰ ਤੱਕ ਦਾ ਵਾਧਾ ਕਰਨ ਦਾ ਐਲਾਨ ਕੀਤਾ ਹੈ। ਨਵੀਆਂ ਕੀਮਤਾਂ ਵੀਰਵਾਰ ਤੋਂ ਲਾਗੂ ਹੋਣਗੀਆਂ। ਇਸ ਫ਼ੈਸਲੇ ਨਾਲ ਦਿੱਲੀ-ਐੱਨਸੀਆਰ ਦੇ ਖਪਤਕਾਰਾਂ ਦੀ ਜੇਬ ’ਤੇ ਵਾਧੂ ਬੋਝ ਪਵੇਗਾ।

ਕੰਪਨੀ ਵੱਲੋਂ ਜਾਰੀ ਨਵੀਆਂ ਦਰਾਂ ਮੁਤਾਬਕ ਟੋਕਨ ਰਾਹੀਂ ਮਿਲਣ ਵਾਲੇ ਟੋਨਡ ਦੁੱਧ ਦੀ ਕੀਮਤ 58 ਰੁਪਏ ਤੋਂ ਵਧਾ ਕੇ 60 ਰੁਪਏ ਪ੍ਰਤੀ ਲਿਟਰ ਕਰ ਦਿੱਤੀ ਗਈ ਹੈ। ਪਾਊਚ ਵਾਲੇ ਫੁੱਲ ਕਰੀਮ ਦੁੱਧ ਦਾ ਭਾਅ 72 ਰੁਪਏ ਤੋਂ ਵਧ ਕੇ 76 ਰੁਪਏ ਹੋ ਗਿਆ ਹੈ। ਇਸੇ ਤਰ੍ਹਾਂ ਪਾਊਚ ਵਾਲੇ ਟੋਨਡ ਦੁੱਧ ਦੀ ਕੀਮਤ 60 ਤੋਂ ਵਧਾ ਕੇ 62 ਰੁਪਏ ਪ੍ਰਤੀ ਲਿਟਰ ਕਰ ਦਿੱਤੀ ਗਈ ਹੈ।

ਡਬਲ ਟੋਨਡ ਦੁੱਧ ਹੁਣ 54 ਦੀ ਬਜਾਏ 56 ਰੁਪਏ ਪ੍ਰਤੀ ਲਿਟਰ ਮਿਲੇਗਾ, ਜਦਕਿ ਗਾਂ ਦੇ ਦੁੱਧ ਦੀ ਕੀਮਤ 62 ਰੁਪਏ ਤੋਂ ਵਧਾ ਕੇ 65 ਰੁਪਏ ਪ੍ਰਤੀ ਲਿਟਰ ਕਰ ਦਿੱਤੀ ਗਈ ਹੈ।

ਰੋਜ਼ਾਨਾ 50 ਲੱਖ ਲਿਟਰ ਤੋਂ ਵੱਧ ਦੁੱਧ ਵੇਚਦੀ ਹੈ ਕੰਪਨੀ

ਮਦਰ ਡੇਅਰੀ ਦਿੱਲੀ-ਐੱਨਸੀਆਰ ਵਿੱਚ ਆਪਣੇ ਵਿਕਰੀ ਕੇਂਦਰਾਂ, ਆਮ ਦੁਕਾਨਾਂ ਅਤੇ ਆਨਲਾਈਨ ਪਲੇਟਫਾਰਮਾਂ ਰਾਹੀਂ ਰੋਜ਼ਾਨਾ ਕਰੀਬ 35 ਲੱਖ ਲਿਟਰ ਦੁੱਧ ਵੇਚਦੀ ਹੈ। ਦੇਸ਼ ਭਰ ਵਿੱਚ ਕੰਪਨੀ ਦੀ ਰੋਜ਼ਾਨਾ ਦੁੱਧ ਵਿਕਰੀ 50 ਲੱਖ ਲਿਟਰ ਤੋਂ ਵੱਧ ਹੈ। ਕੰਪਨੀ ਆਪਣੀ ਦੁੱਧ ਦੀ ਵਿਕਰੀ ਤੋਂ ਹੋਣ ਵਾਲੀ ਆਮਦਨ ਦਾ 75 ਤੋਂ 80 ਫ਼ੀਸਦੀ ਹਿੱਸਾ ਕਿਸਾਨਾਂ ਨੂੰ ਅਦਾ ਕਰਦੀ ਹੈ।

ਪਿਛਲੇ ਵਿੱਤੀ ਸਾਲ ਦੌਰਾਨ ਦੁੱਧ ਉਤਪਾਦਾਂ ਅਤੇ ਖਾਣ ਵਾਲੇ ਤੇਲ ਦੀ ਮੰਗ ਵਿੱਚ ਵਾਧੇ ਕਾਰਨ ਕੰਪਨੀ ਦੇ ਕਾਰੋਬਾਰ ਵਿੱਚ 17 ਫ਼ੀਸਦੀ ਦਾ ਵਾਧਾ ਦਰਜ ਕੀਤਾ ਗਿਆ ਸੀ। ਇਸ ਨਾਲ ਕੰਪਨੀ ਦਾ ਕੁੱਲ ਕਾਰੋਬਾਰ 20,300 ਕਰੋੜ ਰੁਪਏ ਤੱਕ ਪਹੁੰਚ ਗਿਆ।

ਮਈ 2026 ਵਿੱਚ ਵੀ ਵਧਾਏ ਗਏ ਸਨ ਭਾਅ

ਜ਼ਿਕਰਯੋਗ ਹੈ ਕਿ ਮਦਰ ਡੇਅਰੀ ਨੇ ਇਸ ਤੋਂ ਪਹਿਲਾਂ ਮਈ 2026 ਵਿੱਚ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਸੀ। ਉਸ ਸਮੇਂ ਟੋਕਨ ਵਾਲੇ ਦੁੱਧ ਦਾ ਭਾਅ 56 ਤੋਂ ਵਧਾ ਕੇ 58 ਰੁਪਏ ਪ੍ਰਤੀ ਲਿਟਰ ਕੀਤਾ ਗਿਆ ਸੀ। ਪਾਊਚ ਵਾਲੇ ਫੁੱਲ ਕਰੀਮ ਦੁੱਧ ਦੀ ਕੀਮਤ 70 ਤੋਂ 72 ਰੁਪਏ, ਟੋਨਡ ਦੁੱਧ ਦੀ 58 ਤੋਂ 60 ਰੁਪਏ ਅਤੇ ਡਬਲ ਟੋਨਡ ਦੁੱਧ ਦੀ 52 ਤੋਂ 54 ਰੁਪਏ ਪ੍ਰਤੀ ਲਿਟਰ ਕੀਤੀ ਗਈ ਸੀ। ਗਾਂ ਦੇ ਦੁੱਧ ਦਾ ਭਾਅ ਵੀ 60 ਤੋਂ ਵਧਾ ਕੇ 62 ਰੁਪਏ ਕਰ ਦਿੱਤਾ ਗਿਆ ਸੀ।

ਉਸ ਸਮੇਂ ਕੰਪਨੀ ਨੇ ਕੀਮਤਾਂ ਵਿੱਚ ਵਾਧੇ ਦਾ ਕਾਰਨ ਕਿਸਾਨਾਂ ਤੋਂ ਦੁੱਧ ਖ਼ਰੀਦਣ ਦੀ ਲਾਗਤ ਵਿੱਚ ਹੋ ਰਹੇ ਲਗਾਤਾਰ ਵਾਧੇ ਨੂੰ ਦੱਸਿਆ ਸੀ। ਕੰਪਨੀ ਮੁਤਾਬਕ, ਇੱਕ ਸਾਲ ਦੌਰਾਨ ਦੁੱਧ ਦੀ ਖ਼ਰੀਦ ਕੀਮਤ ਵਿੱਚ ਕਰੀਬ 6 ਫ਼ੀਸਦੀ ਦਾ ਵਾਧਾ ਹੋਇਆ ਸੀ।

1974 ਵਿੱਚ ਹੋਈ ਸੀ ਮਦਰ ਡੇਅਰੀ ਦੀ ਸ਼ੁਰੂਆਤ

ਜ਼ਿਕਰਯੋਗ ਹੈ ਕਿ ਮਦਰ ਡੇਅਰੀ ਦੀ ਸਥਾਪਨਾ 1974 ਵਿੱਚ ਹੋਈ ਸੀ ਅਤੇ ਇਹ ਕੌਮੀ ਡੇਅਰੀ ਵਿਕਾਸ ਬੋਰਡ (NDDB) ਦੀ ਪੂਰੀ ਮਾਲਕੀ ਵਾਲੀ ਸਹਾਇਕ ਕੰਪਨੀ ਹੈ। ਕੰਪਨੀ ਮਦਰ ਡੇਅਰੀ ਬ੍ਰਾਂਡ ਹੇਠ ਦੁੱਧ ਅਤੇ ਇਸ ਤੋਂ ਬਣੇ ਉਤਪਾਦ ਵੇਚਦੀ ਹੈ। ਇਸ ਤੋਂ ਇਲਾਵਾ ਧਾਰਾ ਬ੍ਰਾਂਡ ਹੇਠ ਖਾਣ ਵਾਲਾ ਤੇਲ ਅਤੇ ਸਫ਼ਲ ਬ੍ਰਾਂਡ ਹੇਠ ਫਲ, ਸਬਜ਼ੀਆਂ ਸਮੇਤ ਹੋਰ ਉਤਪਾਦਾਂ ਦੀ ਵਿਕਰੀ ਕੀਤੀ ਜਾਂਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ ਐੱਸ.ਐੱਸ.ਪੀ. ਦੋਸ਼ੀ ਕਰਾਰ

 1992 ਦੇ ਬਹੁ-ਚਰਚਿਤ ਟਰਾਂਸਪੋਰਟਰ ਅਮਰੀਕ ਸਿੰਘ ਸਕਰੀ ਦੇ ਲਾਪਤਾ ਹੋਣ ਦੇ ਕਰੀਬ 34 ਸਾਲ ਪੁਰਾਣੇ...

ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

 ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ...

ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ ! 1.09 ਕਰੋੜ ਲੋਕਾਂ ਦੇ ਖਾਤਿਆਂ ‘ਚ ਪਹੁੰਚੇ 1100 ਰੁਪਏ

ਲੋਕ ਆਸਥਾ ਦੇ ਮਹਾਪਰਵ ਛੱਠ ਪੂਜਾ ਤੋਂ ਠੀਕ ਪਹਿਲਾਂ ਬਿਹਾਰ ਸਰਕਾਰ ਨੇ ਸੂਬੇ ਦੇ...

ਪਰਿਵਾਰ ਦੀ ਚਮਕੀ ਕਿਸਮਤ, ਧੀ ਦੇ ਜਨਮ ਦੇ ਨਾਲ ਹੀ ਲੱਗੀ ਡੇਢ ਕਰੋੜ ਦੀ ਲਾਟਰੀ!

ਦੀਵਾਲੀ ਦਾ ਤਿਉਹਾਰ ਹਰ ਕਿਸੇ ਲਈ ਖੁਸ਼ੀਆਂ ਲੈ ਕੇ ਆਉਂਦਾ ਹੈ, ਪਰ ਬਰੇਟਾ ਸ਼ਹਿਰ...

ਘਰੇਲੂ ਝਗੜੇ ਦੌਰਾਨ ਭਰਾ ਨੇ ਭਰਾ ਨੂੰ ਮਾਰੀ ਗੋਲੀ, ਹੋਈ ਮੌਤ

ਪੁਲਿਸ ਥਾਣਾ ਕੰਬੋਅ (ਅੰਮ੍ਰਿਤਸਰ ਦਿਹਾਤੀ) ਦੇ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਇਕ ਬੇਹੱਦ...

ਮੀਂਹ ਕਾਰਨ ਰੱਦ ਹੋਇਆ ਤੀਜਾ ਵਨਡੇ ਮੈਚ, ਸੀਰੀਜ਼ ‘ਚ ਭਾਰਤ 2-0 ਨਾਲ ਅੱਗੇ

ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਪੰਜ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਮੈਚ ਅੱਜ ਹੈਮਿਲਟਨ...