November 14, 2026, 1:15 am
----------- Advertisement -----------
HomeNewsBreaking Newsਪਹਿਲਾਂ ਮਾਂ ਤੋਂ ਆਪਣੇ ਨਾਂ ਕਰਵਾਈ ਸਾਰੀ ਜਾਇਦਾਦ, ਫਿਰ ਪੁੱਤ ਨੇ ਘਰੋਂ...

ਪਹਿਲਾਂ ਮਾਂ ਤੋਂ ਆਪਣੇ ਨਾਂ ਕਰਵਾਈ ਸਾਰੀ ਜਾਇਦਾਦ, ਫਿਰ ਪੁੱਤ ਨੇ ਘਰੋਂ ਕੱਢਿਆ; ਸੁਪਰੀਮ ਕੋਰਟ ਨੇ ਲਾਈ ਫਟਕਾਰ

Published on

----------- Advertisement -----------

ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਇੱਕ ਅਜਿਹੇ ਮਾਮਲੇ ਦੀ ਸੁਣਵਾਈ ਹੋਈ, ਜਿਸ ਵਿੱਚ ਇੱਕ ਪੁੱਤ ਨੇ ਆਪਣੀ ਮਾਂ ਦੀ ਸਾਰੀ ਜਾਇਦਾਦ ਪਹਿਲਾਂ ਆਪਣੇ ਨਾਂ ਕਰਵਾ ਲਈ ਅਤੇ ਫਿਰ ਉਸ ਨੂੰ ਘਰੋਂ ਬਾਹਰ ਕੱਢ ਦਿੱਤਾ। ਸੁਣਵਾਈ ਦੌਰਾਨ ਅਦਾਲਤ ਨੇ ਉਸ ਵਿਅਕਤੀ ਨੂੰ ਸਖ਼ਤ ਫ਼ਿਟਕਾਰ ਲਗਾਈ।ਕੋਰਟ ਨੇ ਕਿਹਾ ਕਿ ਜੇਕਰ ਉਸ ਨੇ ਆਪਣੀ ਮਾਂ ਦੀ ਦੇਖਭਾਲ ਨਾ ਕੀਤੀ ਤਾਂ ਜਾਇਦਾਦ ਦੀ ‘ਗਿਫਟ ਡੀਡ’ ਰੱਦ ਕਰ ਦਿੱਤੀ ਜਾਵੇਗੀ। ਜਸਟਿਸ ਮਨਮੋਹਨ ਅਤੇ ਜਸਟਿਸ ਵਿਜੇ ਬਿਸ਼ਨੋਈ ਦੀ ਬੈਂਚ ਨੇ ਮਾਮਲੇ ‘ਤੇ ਟਿੱਪਣੀ ਕਰਦਿਆਂ ਕਿਹਾ ਕਿ ਪੁੱਤ ਦੀ ਅਪੀਲ ਵਿੱਚ ਕੋਈ ਦਮ ਨਹੀਂ ਹੈ।ਇਹ ਮਾਮਲਾ ਪਹਿਲਾਂ ਤੇਲੰਗਾਨਾ ਹਾਈ ਕੋਰਟ ਪਹੁੰਚਿਆ ਸੀ। ਹਾਈ ਕੋਰਟ ਨੇ ਗਿਫਟ ਡੀਡ ਨੂੰ ਰੱਦ ਕਰਕੇ ਜਾਇਦਾਦ ਵਾਪਸ ਮਾਂ ਨੂੰ ਸੌਂਪ ਦਿੱਤੀ ਸੀ। ਪੁੱਤ ਨੇ ਇਸ ਫ਼ੈਸਲੇ ਦੇ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਅਪੀਲ ਦਾਇਰ ਕੀਤੀ ਸੀ।

ਅਦਾਲਤ ਨੇ ਨੋਟ ਕੀਤਾ ਕਿ ਪੁੱਤ ਨੇ ਮਾਂ ਦੀ ਸਹਿਮਤੀ ਤੋਂ ਬਿਨਾਂ ਉਨ੍ਹਾਂ ਦੇ ਸਾਂਝੇ ਖਾਤੇ ਵਿੱਚੋਂ 1.6 ਕਰੋੜ ਰੁਪਏ ਕਢਵਾ ਲਏ ਸਨ। ਕੋਰਟ ਨੇ ਉਸ ਨੂੰ ਰਿਸ਼ਤਾ ਸੁਧਾਰਨ ਅਤੇ ਮਾਂ ਨਾਲ ਗੱਲਬਾਤ ਲਈ ‘ਮੀਡੀਏਸ਼ਨ’ ਕਰਨ ਦਾ ਇੱਕ ਆਖਰੀ ਮੌਕਾ ਦਿੱਤਾ ਹੈ।

ਕੋਰਟ ਨੇ ਕਿਹਾ- ਆਪਣਾ ਵਤੀਰਾ ਦੇਖੋ

ਕੋਰਟ ਨੇ ਕਿਹਾ, ‘ਆਪਣਾ ਵਤੀਰਾ ਦੇਖੋ। ਜਾਇਦਾਦ ‘ਤੇ ਕਬਜ਼ਾ ਕਰਨ ਤੋਂ ਬਾਅਦ ਤੁਸੀਂ ਮਾਂ ਨੂੰ ਘਰ ਛੱਡਣ ਲਈ ਮਜਬੂਰ ਕੀਤਾ ਅਤੇ ਹੁਣ ਤੁਸੀਂ ਉਨ੍ਹਾਂ ਨੂੰ ਵਾਪਸ ਵੀ ਨਹੀਂ ਲਿਆਉਣਾ ਚਾਹੁੰਦੇ। ਹਾਈ ਕੋਰਟ ਦੇ ਨਤੀਜੇ ਬਿਲਕੁਲ ਸਾਫ਼ ਹਨ ਕਿ ਇੱਕ ਪੁੱਤ ਨੇ ਆਪਣੀ ਮਾਂ ਨਾਲ ਕੀ ਕੀਤਾ ਹੈ।’

ਦਰਅਸਲ, ਹਾਈ ਕੋਰਟ ਨੇ ਇਸ ਮਾਮਲੇ ਵਿੱਚ ਦਿੱਤੇ ਆਪਣੇ ਹੁਕਮਾਂ ਵਿੱਚ ਕਿਹਾ ਸੀ ਕਿ ਇਹ ਮੰਨਣਾ ਮੁਸ਼ਕਲ ਹੈ ਕਿ ਕੋਈ ਪੁੱਤ ਆਪਣੀ ਬਜ਼ੁਰਗ ਮਾਂ ਨਾਲ ਇੰਨੇ ਮਾਮੂਲੀ ਮੁੱਦਿਆਂ ‘ਤੇ ਰਿਸ਼ਤਾ ਤੋੜਨ ਨੂੰ ਸਹੀ ਠਹਿਰਾ ਸਕਦਾ ਹੈ। ਅਜਿਹਾ ਵਤੀਰਾ, ਖ਼ਾਸ ਕਰਕੇ ਜਦੋਂ ਇਹ ਜਾਇਦਾਦ ਅਤੇ ਫੰਡਾਂ ਦੇ ਟ੍ਰਾਂਸਫਰ ਤੋਂ ਤੁਰੰਤ ਬਾਅਦ ਹੁੰਦਾ ਹੈ, ਤਾਂ ਇਸ ਲੈਣ-ਦੇਣ ਦੇ ਪਿੱਛੇ ਦੇ ਅਸਲ ਇਰਾਦੇ ਨੂੰ ਜੱਗ-ਜ਼ਾਹਰ ਕਰਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...