May 26, 2026, 2:47 pm
----------- Advertisement -----------
HomeNewsBreaking Newsਐਮਪੀ ਮਾਲਵਿੰਦਰ ਕੰਗ ਨੇ ਐਮਸੀ ਚੋਣਾਂ ਵਿੱਚ ‘ਆਪ’ ਉਮੀਦਵਾਰਾਂ ਦੀ ਵੱਡੀ ਜਿੱਤ...

ਐਮਪੀ ਮਾਲਵਿੰਦਰ ਕੰਗ ਨੇ ਐਮਸੀ ਚੋਣਾਂ ਵਿੱਚ ‘ਆਪ’ ਉਮੀਦਵਾਰਾਂ ਦੀ ਵੱਡੀ ਜਿੱਤ ਯਕੀਨੀ ਬਣਾਉਣ ਲਈ ਵੋਟਰਾਂ ਨੂੰ ਕੀਤੀ ਅਪੀਲ

Published on

----------- Advertisement -----------

ਚੰਡੀਗੜ੍ਹ, 25 ਮਈ:ਆਮ ਆਦਮੀ ਪਾਰਟੀ (ਆਪ) ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਸੋਮਵਾਰ ਨੂੰ ਪੰਜਾਬ ਦੇ ਲੋਕਾਂ ਨੂੰ 26 ਮਈ ਨੂੰ ਸੂਬੇ ਭਰ ਵਿੱਚ ਹੋਣ ਵਾਲੀਆਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਕਮੇਟੀ ਚੋਣਾਂ ਵਿੱਚ ‘ਆਪ’ ਉਮੀਦਵਾਰਾਂ ਦੇ ਹੱਕ ਵਿੱਚ ਵੱਡੀ ਗਿਣਤੀ ਵਿੱਚ ਵੋਟ ਪਾਉਣ ਦੀ ਦਿਲੋਂ ਅਪੀਲ ਕੀਤੀ।

ਕੰਗ ਨੇ ਕਿਹਾ ਕਿ ਕੱਲ੍ਹ (26 ਮਈ) ਨੂੰ ਪੰਜਾਬ ਭਰ ਦੀਆਂ ਕਈ ਨਗਰ ਨਿਗਮਾਂ ਵਿੱਚ ਵੋਟਾਂ ਪੈਣਗੀਆਂ, ਜਿਨ੍ਹਾਂ ਵਿੱਚ ਸ੍ਰੀ ਆਨੰਦਪੁਰ ਸਾਹਿਬ ਸੰਸਦੀ ਹਲਕੇ ਦੇ ਨਾਲ-ਨਾਲ ਮੋਹਾਲੀ ਨਗਰ ਨਿਗਮ ਵੀ ਸ਼ਾਮਲ ਹੈ। ਉਨ੍ਹਾਂ ਪੰਜਾਬ ਦੇ ਸਾਰੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ‘ਆਪ’ ਉਮੀਦਵਾਰਾਂ ਦੀ ਭਾਰੀ ਜਿੱਤ ਯਕੀਨੀ ਬਣਾ ਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੱਥ ਮਜ਼ਬੂਤ ਕਰਨ।

ਕੰਗ ਨੇ ਕਿਹਾ ਕਿ ਸਥਾਨਕ ਸੰਸਥਾਵਾਂ ਅਤੇ ਨਗਰ ਨਿਗਮ ਸੰਸਥਾਵਾਂ ਸ਼ਹਿਰੀ ਅਤੇ ਅਰਧ-ਸ਼ਹਿਰੀ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸੰਸਥਾਵਾਂ ਬਿਹਤਰ ਨਾਗਰਿਕ ਬੁਨਿਆਦੀ ਢਾਂਚੇ, ਜਨਤਕ ਸਹੂਲਤਾਂ, ਸਫਾਈ, ਵਿਕਾਸ ਕਾਰਜਾਂ ਅਤੇ ਵਸਨੀਕਾਂ ਨੂੰ ਦਰਪੇਸ਼ ਰੋਜ਼ਾਨਾ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਿੱਧੇ ਤੌਰ ‘ਤੇ ਯੋਗਦਾਨ ਪਾਉਂਦੀਆਂ ਹਨ।

ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਦੌਰਾਨ ਕੀਤੇ ਕੰਮਾਂ ਦਾ ਜ਼ਿਕਰ ਕਰਦਿਆਂ ਕੰਗ ਨੇ ਕਿਹਾ ਕਿ ‘ਆਪ’ ਸਰਕਾਰ ਨੇ ਸੂਬੇ ਭਰ ਦੇ ਲੋਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਅਤੇ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕਈ ਵੱਡੇ ਕਦਮ ਚੁੱਕੇ ਹਨ।

ਵੋਟਰਾਂ ਨੂੰ ਅਪੀਲ ਕਰਦਿਆਂ ਕੰਗ ਨੇ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਘਰਾਂ ਤੋਂ ਬਾਹਰ ਨਿਕਲ ਕੇ ‘ਆਪ’ ਉਮੀਦਵਾਰਾਂ ਦੇ ਪੱਖ ਵਿੱਚ ਵੋਟ ਪਾਉਣ ਲਈ ਕਿਹਾ। ਉਨ੍ਹਾਂ ਨੇ ਖਾਸ ਤੌਰ ‘ਤੇ ਮੋਹਾਲੀ ਨਗਰ ਨਿਗਮ ਅਤੇ ਨਵਾਂ ਗਾਉਂ, ਕੁਰਾਲੀ, ਚਮਕੌਰ ਸਾਹਿਬ, ਰੂਪਨਗਰ, ਕੀਰਤਪੁਰ ਸਾਹਿਬ, ਅਨੰਦਪੁਰ ਸਾਹਿਬ, ਨੰਗਲ, ਗੜ੍ਹਸ਼ੰਕਰ, ਬੰਗਾ ਅਤੇ ਨਵਾਂਸ਼ਹਿਰ ਸਮੇਤ ਹੋਰ ਨਗਰ ਕੌਂਸਲਾਂ ਦਾ ਜ਼ਿਕਰ ਕੀਤਾ, ਜਿੱਥੇ ਭਲਕੇ ਵੋਟਾਂ ਪੈਣੀਆਂ ਹਨ।

ਕੰਗ ਨੇ ਦੁਹਰਾਇਆ ਕਿ ਪੰਜਾਬ ਦੇ ਲੋਕਾਂ ਨੂੰ ‘ਆਪ’ ਉਮੀਦਵਾਰਾਂ ਨੂੰ ਚੁਣ ਕੇ ਇਮਾਨਦਾਰ ਅਤੇ ਵਿਕਾਸ ਪੱਖੀ ਰਾਜਨੀਤੀ ਦਾ ਸਮਰਥਨ ਕਰਨਾ ਚਾਹੀਦਾ ਹੈ, ਤਾਂ ਜੋ ਸੂਬੇ ਵਿੱਚ ਤਰੱਕੀ ਅਤੇ ਲੋਕ ਭਲਾਈ ਦੇ ਭਗਵੰਤ ਮਾਨ ਸਰਕਾਰ ਦੇ ਮਿਸ਼ਨ ਨੂੰ ਹੋਰ ਮਜ਼ਬੂਤੀ ਮਿਲ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨੀਟ ਤੋਂ ਬਾਅਦ ਹੁਣ ਸੀਬੀਐਸਈ ਮੁਲਾਂਕਣ ਵਿੱਚ ਗੜਬੜੀ, ਪ੍ਰਧਾਨ ਮੰਤਰੀ ਸਿੱਖਿਆ ਮੰਤਰੀ ਨੂੰ ਬਰਖਾਸਤ ਕਰਨ- ਕੇਜਰੀਵਾਲ

*ਇੱਕ ਅਯੋਗ ਅਤੇ ਨਿਕੰਮੇ ਸਿੱਖਿਆ ਮੰਤਰੀ ਕਾਰਨ ਦੇਸ਼ ਦੇ ਲੱਖਾਂ ਬੱਚਿਆਂ ਨੂੰ ਮਾਨਸਿਕ ਪਰੇਸ਼ਾਨੀ...

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ

ਚੰਡੀਗੜ੍ਹ,25 ਮਈ 2026:ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਰਾਹੀਂ ਹਾਈ-ਰਿਸਕ...

ਭਾਜਪਾ ਨੂੰ ਪਾਈ ਹਰ ਵੋਟ ਮਹਿੰਗੇ ਪੈਟਰੋਲ ਅਤੇ ਡੀਜ਼ਲ ਲਈ ਵੋਟ ਹੋਵੇਗੀ: ਹਰਪਾਲ ਸਿੰਘ ਚੀਮਾ

*ਚੰਡੀਗੜ੍ਹ / ਅੰਮ੍ਰਿਤਸਰ / ਜਲੰਧਰ; 25 ਮਈ , 2026*ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ...

ਸਾਬਕਾ ਰਾਜ ਸਭਾ ਮੈਂਬਰ ਰਾਜਮਹਿੰਦਰ ਸਿੰਘ ਮਜੀਠਾ ਸਾਥੀਆਂ ਸਮੇਤ ‘ਆਪ’ ਵਿੱਚ ਹੋਏ ਸ਼ਾਮਲ

ਚੰਡੀਗੜ੍ਹ, 25 ਮਈ , 2026:ਪੰਜਾਬ ਵਿੱਚ ਸ਼ਿਰੋਮਣੀ ਅਕਾਲੀ ਦਲ (ਬਾਦਲ) ਨੂੰ ਵੱਡਾ ਸਿਆਸੀ ਝਟਕਾ...

ਰਾਮ ਰਹੀਮ ਨੂੰ 5 ਮਹੀਨਿਆਂ ‘ਚ ਦੂਜੀ ਵਾਰ ਪੈਰੋਲ, 30 ਦਿਨਾਂ ਲਈ ਜੇਲ੍ਹ ਤੋਂ ਬਾਹਰ

ਸਿਰਸਾ ਸਥਿਤ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ...

ਨੀਟ ਪ੍ਰੀਖਿਆ ਦਾ ਖ਼ੌਫ਼? 92% ਅੰਕ ਲੈਣ ਵਾਲੀ ਹੋਣਹਾਰ ਵਿਦਿਆਰਥਣ ਨੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ

ਕਰਨਾਟਕ ਵਿਚ ਨੀਟ ਦੀ ਪ੍ਰੀਖਿਆ ਦੇ ਚੁੱਕੀ ਵਿਦਿਆਰਥਣ ਨੇ ਆਪਣੇ ਘਰ ਵਿਚ ਪੱਖੇ ਨਾਲ...

ਨਗਰ ਕੌਂਸਲ ਚੋਣਾਂ ਲਈ ਚੋਣ ਪ੍ਰਚਾਰ ਖਤਮ ਹੋਣ ਮਗਰੋਂ ਵੀ ਚੋਣ ਪ੍ਰਚਾਰ ਦੇ ਦੋਸ਼, ਰਾਜਾ ਵੜਿੰਗ ਨੂੰ ਨੋਟਿਸ ਜਾਰੀ

ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...

*ਪੰਜਾਬ ਵਿੱਚ ਪਹਿਲੀ ਵਾਰ 220 ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਦੀ ਤਿਆਰੀ ਲਈ 8.61 ਕਰੋੜ ਦਿੱਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਸਰਕਾਰ ਨੇ ਸਾਰੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ-ਮੁੱਖ ਮੰਤਰੀ...