May 17, 2026, 5:39 am
----------- Advertisement -----------
HomeNewsBreaking Newsਸਾਂਸਦ ਮਾਲਵਿੰਦਰ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ ਦੇ ਮੁੱਦੇ...

ਸਾਂਸਦ ਮਾਲਵਿੰਦਰ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ ਦੇ ਮੁੱਦੇ ‘ਤੇ ਮਜ਼ਬੂਤੀ ਨਾਲ ਪਾਰਟੀ ਦਾ ਪੱਖ ਰੱਖਿਆ

Published on

----------- Advertisement -----------

ਨਵੀਂ ਦਿੱਲੀ/ਚੰਡੀਗੜ੍ਹ, 16 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਸਾਂਸਦ ਮਾਲਵਿੰਦਰ ਸਿੰਘ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ (ਡੀਲਿਮਿਟੇਸ਼ਨ) ਦੇ ਮੁੱਦੇ ‘ਤੇ ਪਾਰਟੀ ਦਾ ਮਜ਼ਬੂਤੀ ਨਾਲ ਪੱਖ ਰੱਖਿਆ। ਕੰਗ ਨੇ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਅਤੇ ਉਨ੍ਹਾਂ ਦੀ ਰਾਸ਼ਟਰੀ ਲੀਡਰਸ਼ਿਪ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਹਿਲਾ ਰਾਖਵੇਂਕਰਨ ਬਿੱਲ ਦੇ ਪੂਰਨ ਸਮਰਥਨ ਵਿੱਚ ਹਨ ਅਤੇ ਕੇਂਦਰ ਸਰਕਾਰ ਤੋਂ ਮੰਗ ਕਰਦੇ ਹਨ ਕਿ 2023 ਵਿੱਚ ਕਾਨੂੰਨ ਬਣ ਚੁੱਕੇ ਇਸ ਬਿੱਲ ਨੂੰ ਬਿਨਾਂ ਕਿਸੇ ਦੇਰੀ ਦੇ ਜਲਦੀ ਤੋਂ ਜਲਦੀ ਲਾਗੂ ਕੀਤਾ ਜਾਵੇ।

ਮਹਿਲਾ ਸਸ਼ਕਤੀਕਰਨ ‘ਤੇ ਬੋਲਦਿਆਂ ਕੰਗ ਨੇ ਕਿਹਾ ਕਿ ਔਰਤਾਂ ਦੇ ਸਨਮਾਨ ਦੀ ਸਿੱਖਿਆ ਸਾਨੂੰ ਗੁਰੂ ਸਾਹਿਬਾਨ ਨੇ ਦਿੱਤੀ ਹੈ। ਉਨ੍ਹਾਂ ਨੇ ਯਾਦ ਕਰਵਾਇਆ ਕਿ ਜਦੋਂ ਦੇਸ਼ ਵਿੱਚ ਸਤੀ ਪ੍ਰਥਾ ਦਾ ਬੋਲਬਾਲਾ ਸੀ, ਉਦੋਂ ਗੁਰੂ ਰਾਮਦਾਸ ਜੀ ਅਤੇ ਗੁਰੂ ਅਰਜਨ ਦੇਵ ਜੀ ਨੇ ਇਸ ਦੇ ਖ਼ਿਲਾਫ਼ ਆਵਾਜ਼ ਉਠਾਈ ਸੀ।

ਕੰਗ ਨੇ ਅੱਗੇ ਕਿਹਾ ਕਿ ਜਦੋਂ ਦੁਨੀਆ ਦੇ ਵਿਕਸਤ ਦੇਸ਼ਾਂ ਵਿੱਚ ਔਰਤਾਂ ਨੂੰ ਵੋਟ ਦਾ ਅਧਿਕਾਰ ਨਹੀਂ ਸੀ, ਉਦੋਂ ਸਿੱਖਾਂ ਦੀ ਸਿਰਮੌਰ ਸੰਸਥਾ ਐਸਜੀਪੀਸੀ ਨੇ 1920 ਵਿੱਚ ਹੀ ਔਰਤਾਂ ਨੂੰ ਵੋਟ ਪਾਉਣ ਦਾ ਅਧਿਕਾਰ ਦੇ ਦਿੱਤਾ ਸੀ।

ਸੰਸਦ ਵਿੱਚ ਆਪਣੀ ਗੱਲ ਰੱਖਦਿਆਂ ਮਾਲਵਿੰਦਰ ਸਿੰਘ ਕੰਗ ਨੇ ਹੱਦਬੰਦੀ ਦੇ ਮੁੱਦੇ ‘ਤੇ ਕੇਂਦਰ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਹੱਦਬੰਦੀ ਰਾਹੀਂ ਪੰਜਾਬ ਵਰਗੇ ਛੋਟੇ ਰਾਜਾਂ ਦੀ ਸਿਆਸੀ ਨੁਮਾਇੰਦਗੀ ਖ਼ਤਮ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ, ਜਿਸ ਦਾ ਉਹ ਸਖ਼ਤ ਵਿਰੋਧ ਕਰਦੇ ਹਨ। ਕੰਗ ਨੇ ਕਿਹਾ ਕਿ ਆਜ਼ਾਦੀ ਦੀ ਲੜਾਈ ਵਿੱਚ ਪੰਜਾਬ ਨੇ 2% ਆਬਾਦੀ ਹੋਣ ਦੇ ਬਾਵਜੂਦ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ, ਪਰ ਸਿਆਸੀ ਨੁਮਾਇੰਦਗੀ ਘੱਟ ਹੋਣ ਕਾਰਨ ਸਾਡੇ ਤੋਂ ਸਾਡੀ ਰਾਜਧਾਨੀ ਚੰਡੀਗੜ੍ਹ ਖੋਹ ਲਈ ਗਈ ਅਤੇ ਹੁਣ ਭਾਖੜਾ ਡੈਮ ਵਰਗੇ ਪ੍ਰਬੰਧਨ ਤੋਂ ਵੀ ਪੰਜਾਬ ਦੀ ਨੁਮਾਇੰਦਗੀ ਖ਼ਤਮ ਕੀਤੀ ਜਾ ਰਹੀ ਹੈ।

ਕੰਗ ਨੇ ਤਰਕ ਦਿੱਤਾ ਕਿ ਭਾਰਤ ਰਾਜਾਂ ਦਾ ਇੱਕ ਸੰਘ ਹੈ। ਜਦੋਂ ਕੇਂਦਰ ਸਰਕਾਰ ਨੇ ਆਬਾਦੀ ਕੰਟਰੋਲ ਦੀ ਅਪੀਲ ਕੀਤੀ ਸੀ, ਤਾਂ ਪੰਜਾਬ ਨੇ ਉਸ ਦੀ ਬਾਖ਼ੂਬੀ ਪਾਲਣਾ ਕੀਤੀ। ਅੱਜ ਉਸੇ ਆਬਾਦੀ ਕੰਟਰੋਲ ਦਾ ਖ਼ਮਿਆਜ਼ਾ ਪੰਜਾਬ ਨੂੰ ਭੁਗਤਣਾ ਪੈ ਰਿਹਾ ਹੈ ਕਿਉਂਕਿ ਘੱਟ ਆਬਾਦੀ ਦੇ ਆਧਾਰ ‘ਤੇ ਲੋਕ ਸਭਾ ਅਤੇ ਵਿਧਾਨ ਸਭਾ ਵਿੱਚ ਪੰਜਾਬ ਦੀਆਂ ਸੀਟਾਂ ਘਟਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਆਪਣੇ ਬਹੁਮਤ ਦੀ ਦੁਰਵਰਤੋਂ ਕਰਕੇ ਆਪਣੇ ਸਿਆਸੀ ਹਿੱਤਾਂ ਨੂੰ ਸਾਧਣ ਲਈ ਸੀਟਾਂ ਦੀ ਹੱਦਬੰਦੀ ਮਨਮਾਨੇ ਢੰਗ ਨਾਲ ਕਰ ਸਕਦੀ ਹੈ।

ਸੰਸਦ ਵਿੱਚ ਆਪਣੀ ਗੱਲ ਖ਼ਤਮ ਕਰਦਿਆਂ ਕੰਗ ਨੇ ਕਿਹਾ ਕਿ ਕੇਂਦਰ ਸਰਕਾਰ ਮਹਿਲਾ ਰਾਖਵੇਂਕਰਨ ਕਾਨੂੰਨ ਨੂੰ ਤੁਰੰਤ ਜ਼ਮੀਨੀ ਪੱਧਰ ‘ਤੇ ਲਾਗੂ ਕਰੇ, ਪਰ ਹੱਦਬੰਦੀ ਦੇ ਨਾਂ ‘ਤੇ ਸੰਘੀ ਢਾਂਚੇ ਅਤੇ ਛੋਟੇ ਰਾਜਾਂ ਦੇ ਅਧਿਕਾਰਾਂ ਨਾਲ ਖਿਲਵਾੜ ਬੰਦ ਕਰੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਆਪ’ ਵੱਲੋਂ ਪੰਜਾਬ ਵਿੱਚ ਐਸ.ਆਈ.ਆਰ. ਦੌਰਾਨ ਇੱਕ ਵੀ ਯੋਗ ਵੋਟ ਹਟਾਉਣ ਨਹੀਂ ਦਿੱਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ; 16 ਮਈ , 2026*:ਦੇਸ਼ ਦੇ ਕਈ ਸੂਬਿਆਂ ਵਿੱਚ ਵੋਟਰ ਸੂਚੀਆਂ 'ਚ ਬੇਨਿਯਮੀਆਂ ਨੂੰ...

ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

*ਸਮਾਣਾ/ਚੰੜ੍ਹੀਗੜ੍ਹ, 16 ਮਈ , 2026*:ਸ਼ਿਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ...

ਅੰਮ੍ਰਿਤਸਰ : ਧੀ ਨੇ ਆਪਣੇ ਹੀ ਪਿਓ ਦੀ ਪਿੱਠ ‘ਚ ਮਾਰੀ ਗੋਲੀ, ਮਾਨਸਿਕ ਤੌਰ ਤੋਂ ਪ੍ਰੇਸ਼ਾਨ ਦੱਸੀ ਜਾ ਰਹੀ ਹੈ ਕੁੜੀ

ਅੰਮ੍ਰਿਤਸਰ ਦੇ ਅਧੀਨ ਆਉਂਦੇ ਬਾਬਾ ਬਕਾਲਾ ਸਾਹਿਬ ਦੇ ਥਾਣਾ ਖਲਚੀਆਂ ਖੇਤਰ ਤੋਂ ਇੱਕ ਬੇਹੱਦ...

ਪਿੰਡ ਕੁੱਸਾ ਨੇ ਲਿਆ ਇਤਿਹਾਸਕ ਫ਼ੈਸਲਾ, ਬਜ਼ੁਰਗਾਂ ਦੇ ਭੋਗ ‘ਤੇ ਨਹੀਂ ਪੱਕਣਗੇ ਮਿੱਠੇ ਪਕਵਾਨ

ਲੋਕ ਘੋਲਾਂ ਵਜੋਂ ਜਾਣੇ ਜਾਂਦੇ ਮਾਲਵੇ ਦੇ ਪ੍ਰਸਿੱਧ ਪਿੰਡ ਕੁੱਸਾ ਜੋ ਏਕਤਾ ਅਤੇ ਭਾਈਚਾਰੇ...

ਪੰਜਾਬ ਵਿੱਚ ਵਧ ਰਹੇ ਗੈਸਟ੍ਰੋਐਂਟਰਾਈਟਿਸ ਮਾਮਲਿਆਂ ਦੇ ਵਿਚਕਾਰ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ

*ਚੰਡੀਗੜ੍ਹ; 15 ਮਈ 2026:* ਪੰਜਾਬ ਭਿਆਨਕ ਗਰਮੀ ਅਤੇ ਗੈਸਟ੍ਰੋਐਂਟਰਾਈਟਿਸ ਤੇ ਡਿਹਾਈਡ੍ਰੇਸ਼ਨ ਦੇ ਵਧਦੇ ਮਾਮਲਿਆਂ ਦੀ...

ਹੁਸ਼ਿਆਰਪੁਰ: ਬੋਰਵੈੱਲ ਵਿਚੋਂ 9 ਘੰਟਿਆਂ ਦੀ ਜੱਦੋਜਹਿਦ ਤੋਂ ਬਾਅਦ ਬੱਚੇ ਨੂੰ ਕੱਢਿਆ ਗਿਆ ਸੁਰੱਖਿਅਤ

ਹੁਸ਼ਿਆਰਪੁਰ ਵਿੱਚ ਸ਼ੁੱਕਰਵਾਰ ਸ਼ਾਮ 4 ਵਜੇ ਦੇ ਕਰੀਬ 300 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗੇ...