November 12, 2026, 4:10 pm
----------- Advertisement -----------
HomeNewsBreaking Newsਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਨਬੀਪੁਰ ਡਰੇਨ ਨੂੰ ਪੱਕਿਆਂ ਕਰਨ ਦੇ ਪ੍ਰਾਜੈਕਟ...

ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਨਬੀਪੁਰ ਡਰੇਨ ਨੂੰ ਪੱਕਿਆਂ ਕਰਨ ਦੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ

Published on

----------- Advertisement -----------



ਚੰਡੀਗੜ੍ਹ/ਗੁਰਦਾਸਪੁਰ, 29 ਮਾਰਚ:ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਗੁਰਦਾਸਪੁਰ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਅੱਜ 7.18 ਕਰੋੜ ਰੁਪਏ ਦੀ ਲਾਗਤ ਨਾਲ ਗੁਰਦਾਸਪੁਰ ਸ਼ਹਿਰ ਵਿਚੋਂ ਲੰਘਦੀ ਨਬੀਪੁਰ ਕੱਟ ਡਰੇਨ  ਨੂੰ ਪੱਕਿਆਂ ਕਰਨ ਦੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ, ਆਮ ਆਦਮੀ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ, ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸ੍ਰੀ ਸ਼ਮਸ਼ੇਰ ਸਿੰਘ ਦੀਨਾਨਗਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਅਤੇ ਆਗੂ ਹਾਜ਼ਰ ਸਨ।

ਨਬੀਪੁਰ ਡਰੇਨ ਨੂੰ ਪੱਕਿਆਂ ਕਰਨ ਦੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣ ਉਪਰੰਤ ਪੱਤਰਕਾਰਾਂ ਨਾਲ ਗੱਲ ਕਰਦਿਆਂ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਗੋਇਲ ਨੇ ਕਿਹਾ ਕਿ ਗੁਰਦਾਸਪੁਰ ਸ਼ਹਿਰ ਵਿੱਚ 1960 ਵਿੱਚ ਬਣੀ ਇਹ ਨਬੀਪੁਰ ਡਰੇਨ ਦਾ 3.50 ਕਿੱਲੋਮੀਟਰ ਹਿੱਸਾ ਗੁਰਦਾਸਪੁਰ ਸ਼ਹਿਰ ਵਿੱਚ ਪੈਂਦਾ ਹੈ ਅਤੇ ਇਹ ਡਰੇਨ ਕੱਚੀ ਹੋਣ ਕਾਰਨ ਜਿੱਥੇ ਬਰਸਾਤੀ ਸੀਜ਼ਨ ਵਿੱਚ ਕਈ ਵਾਰ ਸ਼ਹਿਰ ਵਾਸੀਆਂ ਨੂੰ ਇਸਦੇ ਪਾਣੀ ਦੀ ਮਾਰ ਝੱਲਣੀ ਪੈਂਦੀ ਸੀ ਓਥੇ ਡਰੇਨ ਕੱਚੀ ਹੋਣ ਕਾਰਨ ਆਸ-ਪਾਸ ਦੇ ਇਲਾਕੇ ਦਾ ਜ਼ਮੀਨ ਹੇਠਲਾ ਪਾਣੀ ਵੀ ਦੂਸ਼ਿਤ ਹੋ ਰਿਹਾ ਸੀ।  

ਕੈਬਨਿਟ ਮੰਤਰੀ ਸ੍ਰੀ ਬਰਿੰਦਰ ਗੋਇਲ ਨੇ ਦੱਸਿਆ ਕਿ 7.18 ਕਰੋੜ ਰੁਪਏ ਦੀ ਲਾਗਤ ਨਾਲ ਨਬੀਪੁਰ ਡਰੇਨ  ਦੇ ਗੁਰਦਾਸਪੁਰ ਸ਼ਹਿਰ ਵਿਚਲੇ ਹਿੱਸੇ ਨੂੰ ਪੱਕਿਆਂ ਕੀਤਾ ਜਾਵੇਗਾ ਅਤੇ ਡਰੇਨ ਦੇ ਦੋਵੇਂ ਪਾਸੇ ਤਿੰਨ-ਤਿੰਨ ਫੁੱਟ ਰਸਤਾ ਵੀ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਡਰੇਨ ਦੇ ਕਿਨਾਰਿਆਂ ‘ਤੇ ਕਰੈਸ਼ ਬੈਰੀਅਰ ਲਗਾਉਣ ਤੋਂ ਇਲਾਵਾ ਇਸ ਦੀ ਬਿਊਟੀਫਿਕੇਸ਼ਨ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਡਰੇਨ ਪੱਕੀ ਹੋਣ ਨਾਲ ਜਿੱਥੇ ਇਸ ਦੇ ਓਵਰ ਫਲੋਅ ਹੋਣ ਉੱਪਰ ਰੋਕ ਲੱਗੇਗੀ, ਓਥੇ ਨਾਲ ਹੀ ਜ਼ਮੀਨ ਵਿੱਚ ਇਸ ਦਾ ਗੰਦਾ ਪਾਣੀ ਵੀ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਅਪ੍ਰੈਲ ਮਹੀਨੇ ਵਿੱਚ ਇਸ ਪ੍ਰਾਜੈਕਟ ਨੂੰ ਮੁਕੰਮਲ ਕਰ ਲਿਆ ਜਾਵੇਗਾ।

ਕੈਬਨਿਟ ਮੰਤਰੀ ਸ੍ਰੀ ਬਰਿੰਦਰ ਗੋਇਲ ਨੇ ਕਿਹਾ ਕਿ ਚੇਅਰਮੈਨ ਰਮਨ ਬਹਿਲ ਦੀ ਮੰਗ ਉੱਪਰ ਨਬੀਪੁਰ ਕੱਟ ਡਰੇਨ ਨੂੰ ਪੱਕਿਆਂ ਕਰਨ ਦੇ ਪ੍ਰਾਜੈਕਟ ਨੂੰ ਚਾਰ ਕਿੱਲੋਮੀਟਰ ਹੋਰ ਵਧਾ ਕੇ ਪਿੰਡ ਖੋਖਰ ਤੱਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਜਲ ਸਰੋਤ ਵਿਭਾਗ ਵੱਲੋਂ ਕਿਰਨ/ਸ਼ੱਕੀ ਨਾਲੇ ਦੀ ਸਫ਼ਾਈ ਕਰਨ ਦੇ ਨਾਲ ਇਸ ਦੀ ਰੀਲਾਈਨਿੰਗ ਦਾ ਪ੍ਰਾਜੈਕਟ ਵੀ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਸ਼ੱਕੀ ਨਾਲੇ ਦੇ ਰੀਲਾਈਨਿੰਗ ਪ੍ਰਾਜੈਕਟ ਸਬੰਧੀ ਰਿਪੋਰਟ ਤਿਆਰ ਕਰਨ ਦੇ ਆਦੇਸ਼ ਜਾਰੀ ਕੀਤੇ।

ਇਸ ਤੋਂ ਬਾਅਦ ਗੁਰਦਾਸਪੁਰ ਵਿਖੇ ਵਿਸ਼ਾਲ ਧੰਨਵਾਦੀ ਰੈਲੀ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਚਾਹੇ ਮੁਫ਼ਤ ਬਿਜਲੀ ਸਹੂਲਤ ਹੋਵੇ ਜਾਂ ਸਿਹਤ ਤੇ ਸਿੱਖਿਆ ਕ੍ਰਾਂਤੀ ਹੋਵੇ ਮਾਨ ਸਰਕਾਰ ਨੇ ਆਪਣੀਆਂ ਗਰੰਟੀਆਂ ਨੂੰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਨਹਿਰੀ ਢਾਂਚੇ ਵਿੱਚ ਵੱਡਾ ਸੁਧਾਰ ਲਿਆਉਂਦਿਆਂ ਦਹਾਕਿਆਂ ਬਾਅਦ ਟੇਲਾਂ ਤੱਕ ਪਾਣੀ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਇਸ ਬਜਟ ਵਿੱਚ ਪਿੰਡਾਂ ਦੇ ਟੋਭਿਆਂ ਦੀ ਸਫ਼ਾਈ ਲਈ ਵਿਸ਼ੇਸ਼ ਫ਼ੰਡ ਰੱਖਿਆ ਹੈ ਜਿਸ ਨਾਲ ਟੋਭਿਆਂ ਦੀ ਸਫ਼ਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਲੋਕਾਂ ਦੀ ਉਮੀਦਾਂ ਉੱਪਰ ਪੂਰੀ ਤਰ੍ਹਾਂ ਖਰੀ ਉੱਤਰ ਰਹੀ ਹੈ ਅਤੇ ਸੂਬਾ ਵਾਸੀ ਸਰਕਾਰ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਹਨ।

ਇਸ ਮੌਕੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਤੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਦਾ ਧੰਨਵਾਦ ਕਰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਨਬੀਪੁਰ ਡਰੇਨ ਨੂੰ ਪੱਕਿਆਂ ਕਰਕੇ ਮਾਨ ਸਰਕਾਰ ਨੇ ਗੁਰਦਾਸਪੁਰ ਵਾਸੀਆਂ ਦੀ ਦਹਾਕਿਆਂ ਪੁਰਾਣੀ ਮੰਗ ਨੂੰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਡਰੇਨ ਕੱਚੀ ਹੋਣ ਕਾਰਨ ਇਸ ਦੇ ਆਸ-ਪਾਸ ਦੀਆਂ ਕਾਲੋਨੀਆਂ ਦੇ ਵਾਸੀ ਨਰਕ ਦੀ ਜ਼ਿੰਦਗੀ ਬਤੀਤ ਕਰ ਰਹੇ ਸਨ, ਜਿਨ੍ਹਾਂ ਨੂੰ ਹੁਣ ਰਾਹਤ ਮਿਲੀ ਹੈ। ਉਨ੍ਹਾਂ ਨੇ ਨਬੀਪੁਰ ਡਰੇਨ ਨੂੰ ਪੱਕੀ ਕਰਨ ਦੇ ਪ੍ਰਾਜੈਕਟ ਨੂੰ 4 ਕਿੱਲੋਮੀਟਰ ਹੋਰ ਵਧਾਉਣ ਲਈ ਵੀ ਕੈਬਨਿਟ ਮੰਤਰੀ ਦਾ ਧੰਨਵਾਦ ਕੀਤਾ।

ਇਸ ਮੌਕੇ ਰੈਲੀ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਮਾਨ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਵਿੱਚ ਸੂਬੇ ਅੰਦਰ ਵੱਡੇ ਬਦਲਾਅ ਲਿਆਂਦੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਵੱਡੇ ਸੁਧਾਰ ਕਰਦਿਆਂ ਸਕੂਲ ਆਫ਼ ਐਮੀਂਨੇਸ਼ਨ ਬਣਾਏ ਗਏ ਹਨ ਅਤੇ ਆਮ ਆਦਮੀ ਕਲੀਨਿਕ ਲੋਕਾਂ ਨੂੰ ਘਰਾਂ ਦੇ ਨੇੜੇ ਮਿਆਰੀ ਸਿਹਤ ਸੇਵਾਵਾਂ ਦੇ ਰਹੇ ਹਨ। ਉਨ੍ਹਾਂ ਕਿਹਾ ਕਿ 600 ਯੂਨਿਟ ਮੁਫ਼ਤ ਬਿਜਲੀ ਸਹੂਲਤ ਨਾਲ 90 ਫ਼ੀਸਦੀ ਤੋਂ ਵੱਧ ਘਰਾਂ ਦੇ ਜ਼ੀਰੋ ਬਿੱਲ ਆ ਰਹੇ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਰਾਹੀ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ ਜਿਸ ਵਿੱਚ ਸੂਬਾ ਵਾਸੀਆਂ ਨੂੰ ਵੱਧ ਚੜ੍ਹ ਕੇ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਵਚਨਬੱਧ ਹੈ।

ਇਸ ਮੌਕੇ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸ੍ਰੀ ਸ਼ਮਸ਼ੇਰ ਸਿੰਘ ਨੇ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਉਪਲਬਧੀਆਂ ਬਾਰੇ ਵਿਸਥਾਰ ਵਿੱਚ ਦੱਸਿਆ। ਇਸ ਉਪਰੰਤ ਗੁਰਦਾਸਪੁਰ ਦੀ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵੱਲੋਂ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਰਿਆਣਾ ਦੇ ਸ਼ਾਹਬਾਦ ਵਿਚ ਵਾਪਰੇ ਹਾਦਸੇ ਵਿਚ ਮਾਂ ਤੇ ਪੁੱਤ ਦੀ ਦਰਦਨਾਕ ਮੌਤ, ਪਤੀ ਜ਼ਖ਼ਮੀ

ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਵਿੱਚ, ਰਤਨਗੜ੍ਹ ਪਿੰਡ ਨੇੜੇ ਦਿੱਲੀ-ਜੰਮੂ ਨੈਸ਼ਨਲ ਹਾਈਵੇ-44 'ਤੇ...

ਚੰਡੀਗੜ੍ਹ ਦੇ ਬੈਂਕਾਂ ਨੂੰ ਬੰਬ ਦੀ ਧਮਕੀ, ਈਮੇਲ ‘ਚ ਲਿਖਿਆ – ਦਿਲਜੀਤ ਦੇ iPhone ‘ਚ ਕਰਾਂਗੇ ਧਮਾਕਾ

ਬੈਂਕ ਆਫ਼ ਇੰਡੀਆ ਦੀ ਚੰਡੀਗੜ੍ਹ ਬ੍ਰਾਂਚ ਨੂੰ ਭੇਜੇ ਗਏ ਈਮੇਲ ਵਿੱਚ ਚੰਡੀਗੜ੍ਹ ਅਤੇ ਮੋਹਾਲੀ...

ਸਵੇਰ ਦੀ ਸੈਰ ਦੌਰਾਨ ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੇਹੋਸ਼, ਏਮਜ਼ ਵਿੱਚ ਦਾਖ਼ਲ

ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੁੱਧਵਾਰ ਨੂੰ ਆਪਣੀ ਸਵੇਰ ਦੀ ਸੈਰ ਦੌਰਾਨ ਡਿੱਗ ਗਏ...

ਰਿਜ਼ੋਰਟ ‘ਚ ED ਦੀ ਰੇਡ, ਟੀਮ ਵੱਲੋਂ ਜਾਂਚ ਜਾਰੀ; ਸੈਂਟਰਲ ਫੋਰਸ ਦੇ ਜਵਾਨਾਂ ਵੱਲੋਂ ਬਾਹਰ ਸਖ਼ਤ ਪਹਿਰਾ

ਪੰਜਾਬ ਦੇ ਬਟਾਲਾ ਸਥਿਤ ਇੱਕ ਰਿਜ਼ੋਰਟ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਅੱਜ ਸਵੇਰੇ...

ਅਰਵਿੰਦ ਕੇਜਰੀਵਾਲ ਨੂੰ ਲਾਰੈਂਸ ਗੈਂਗ ਦੀ ਧਮਕੀ ! ਮੰਗੇ 7 ਕਰੋੜ ਰੁਪਏ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...

ਕਿਸ਼ਤਵਾੜ ‘ਚ ਲਾਪਤਾ ਹੋਏ ਦੋਵੇਂ SPO ਦੀਆਂ ਲਾਸ਼ਾਂ ਬਰਾਮਦ, ਗੋਲੀਆਂ ਦੇ ਕਈ ਨਿਸ਼ਾਨ ਮਿਲੇ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਬੁੱਧਵਾਰ ਨੂੰ ਲਾਪਤਾ ਹੋਏ ਦੋ ਵਿਸ਼ੇਸ਼ ਪੁਲਿਸ ਅਧਿਕਾਰੀਆਂ (SPO) ਦੀਆਂ...

ਚਰਨਜੀਤ ਚੰਨੀ ਦੀ 8 ਦਿਨਾਂ ਦੀ ‘ਜਵਾਨੀ ਸੰਭਾਲ’ ਸਾਈਕਲ ਯਾਤਰਾ, 2 ਹਜ਼ਾਰ ਸਾਈਕਲਾਂ ਦੀ ਖਰੀਦ ’ਤੇ ‘ਆਪ’ ਨੇ ਚੁੱਕੇ ਸਵਾਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ 8 ਦਿਨਾਂ ਦੀ ਜਵਾਨੀ ਸੰਭਾਲ...

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੰਦ

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੁੱਧਵਾਰ ਨੂੰ ਨਿਰਧਾਰਤ ਰੀਤੀ-ਰਿਵਾਜਾਂ ਅਤੇ ਵੈਦਿਕ ਮੰਤਰਾਂ ਦੇ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

34 ਸਾਲ ਪਹਿਲਾਂ ਨਾਮੀ ਟਰਾਂਸਪੋਰਟਰ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਸੀ.ਬੀ.ਆਈ. ਅਦਾਲਤ ਨੇ...