November 15, 2026, 5:19 am
----------- Advertisement -----------
HomeNewsBreaking News‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ₹465 ਕਰੋੜ ਤੋਂ ਵੱਧ ਦਾ ਇਲਾਜ; 42...

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ₹465 ਕਰੋੜ ਤੋਂ ਵੱਧ ਦਾ ਇਲਾਜ; 42 ਲੱਖ ਤੋਂ ਵੱਧ ਕਾਰਡ ਜਾਰੀ

Published on

----------- Advertisement -----------

*ਚੰਡੀਗੜ੍ਹ, 2 ਮਈ 2026:*ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਸੰਬੰਧੀ ਇੱਕ ਮਹੱਤਵਪੂਰਨ ਅੱਪਡੇਟ ਸਾਂਝਾ ਕੀਤਾ ਹੈ। ਇਹ ਇੱਕ ਸਿਹਤ ਯੋਜਨਾ ਹੈ, ਜਿਸਦਾ ਮਕਸਦ ਪਰਿਵਾਰਾਂ ਨੂੰ ਕਿਫਾਇਤੀ ਇਲਾਜ ਮੁਹੱਈਆ ਕਰਵਾਉਣਾ ਹੈ। ਹੁਣ ਤੱਕ ਇਸ ਯੋਜਨਾ ਤਹਿਤ ₹465.36 ਕਰੋੜ ਤੋਂ ਵੱਧ ਦਾ ਇਲਾਜ ਕੀਤਾ ਜਾ ਚੁੱਕਾ ਹੈ, 42 ਲੱਖ ਤੋਂ ਵੱਧ ਸਿਹਤ ਕਾਰਡ ਜਾਰੀ ਕੀਤੇ ਗਏ ਹਨ ਅਤੇ 2.77 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਇਲਾਜ ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ। ਇਹ ਦਰਸਾਉਂਦਾ ਹੈ ਕਿ ਵੱਡੀ ਗਿਣਤੀ ਵਿੱਚ ਪਰਿਵਾਰ ਸਿਹਤ ਕਾਰਡ ‘ਤੇ ਭਰੋਸਾ ਕਰ ਰਹੇ ਹਨ ਅਤੇ ਇਸਦਾ ਲਾਭ ਲੈ ਰਹੇ ਹਨ।

ਇਸ ਸਫ਼ਲਤਾ ਦੇ ਬਾਵਜੂਦ, ਸਰਕਾਰ ਨੇ ਉਹਨਾਂ ਸਾਰੇ ਪਾਤਰ ਵਿਅਕਤੀਆਂ ਨੂੰ ਜਲਦੀ ਤੋਂ ਜਲਦੀ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ ਕੀਤੀ ਹੈ, ਜਿੰਨ੍ਹਾਂ ਨੇ ਅਜੇ ਤੱਕ ਰਜਿਸਟ੍ਰੇਸ਼ਨ ਨਹੀਂ ਕਰਵਾਈ। ਸਰਕਾਰ ਨੇ ਜ਼ੋਰ ਦਿੱਤਾ ਹੈ ਕਿ ਮੈਡੀਕਲ ਐਮਰਜੈਂਸੀ ਕਿਸੇ ਵੀ ਸਮੇਂ ਆ ਸਕਦੀ ਹੈ ਅਤੇ ਸਮੇਂ ਸਿਰ ਰਜਿਸਟ੍ਰੇਸ਼ਨ ਪਰਿਵਾਰਾਂ ਨੂੰ ਅਜਿਹੇ ਵੇਲੇ ਆਰਥਿਕ ਬੋਝ ਤੋਂ ਬਚਾ ਸਕਦੀ ਹੈ।

ਸਿਹਤ ਅਤੇ ਪਰਿਵਾਰ ਕਲਿਆਣ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਯੋਜਨਾ ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ ਨੂੰ ਸੌਖਾ ਅਤੇ ਸਸਤਾ ਬਣਾ ਰਹੀ ਹੈ। ਉਨ੍ਹਾਂ ਦੱਸਿਆ ਕਿ ਲਗਭਗ 2.77 ਲੱਖ ਪ੍ਰੀ-ਆਥਰਾਈਜ਼ੇਸ਼ਨ ਬੇਨਤੀਆਂ ‘ਤੇ ₹465.36 ਕਰੋੜ ਤੋਂ ਵੱਧ ਖ਼ਰਚ ਅਤੇ 42 ਲੱਖ ਤੋਂ ਵੱਧ ਰਜਿਸਟ੍ਰੇਸ਼ਨ ਇਸ ਗੱਲ ਦਾ ਸਬੂਤ ਹਨ ਕਿ ਲੋਕ ਇਸ ਯੋਜਨਾ ‘ਤੇ ਭਰੋਸਾ ਕਰ ਰਹੇ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਜਿੰਨ੍ਹਾਂ ਨੇ ਅਜੇ ਤੱਕ ਰਜਿਸਟ੍ਰੇਸ਼ਨ ਨਹੀਂ ਕਰਵਾਈ, ਉਹ ਦੇਰੀ ਨਾ ਕਰਨ ਕਿਉਂਕਿ ਇਹ ਯੋਜਨਾ ਲੋੜ ਦੇ ਸਮੇਂ ਵਿੱਤੀ ਸੁਰੱਖਿਆ ਪ੍ਰਦਾਨ ਕਰਦੀ ਹੈ।

ਇਸ ਯੋਜਨਾ ਦੀ ਇੱਕ ਖਾਸ ਵਿਸ਼ੇਸ਼ਤਾ ਇਹ ਹੈ ਕਿ ਇਹ ਸਭ ਲਈ ਖੁੱਲ੍ਹੀ ਹੈ। ਇਸ ਵਿੱਚ ਉਮਰ, ਲਿੰਗ ਜਾਂ ਆਮਦਨ ਦੇ ਆਧਾਰ ‘ਤੇ ਕੋਈ ਸੀਮਾ ਨਹੀਂ ਹੈ। ਇਸ ਕਰਕੇ ਇਹ ਦੇਸ਼ ਦੇ ਸਭ ਤੋਂ ਸਮਾਵੇਸ਼ੀ ਸਿਹਤ ਪ੍ਰੋਗਰਾਮਾਂ ਵਿੱਚੋਂ ਇੱਕ ਬਣਦੀ ਹੈ।

ਵੱਧ ਤੋਂ ਵੱਧ ਲੋਕਾਂ ਦੀ ਰਜਿਸਟ੍ਰੇਸ਼ਨ ਲਈ ਸਰਕਾਰ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚ ਰੋਜ਼ਾਨਾ ਰਜਿਸਟ੍ਰੇਸ਼ਨ ਕੈਂਪ ਲਗਾ ਰਹੀ ਹੈ। ਇਹ ਕੈਂਪ ਗੁਰਦੁਆਰਿਆਂ, ਪੰਚਾਇਤ ਘਰਾਂ, ਮੰਦਰਾਂ ਅਤੇ ਕਮਿਊਨਿਟੀ ਸੈਂਟਰਾਂ ਵਰਗੀਆਂ ਸਹੂਲਤ ਭਰੀਆਂ ਥਾਂਵਾਂ ‘ਤੇ ਲਗਾਏ ਜਾ ਰਹੇ ਹਨ। ਇੱਥੇ ਪ੍ਰਸ਼ਿਕਸ਼ਿਤ ਕਰਮਚਾਰੀ ਮੌਜੂਦ ਹੁੰਦੇ ਹਨ ਜੋ ਲੋਕਾਂ ਨੂੰ ਮਾਰਗਦਰਸ਼ਨ ਦਿੰਦੇ ਹਨ, ਦਸਤਾਵੇਜ਼ਾਂ ਦੀ ਜਾਂਚ ਕਰਦੇ ਹਨ ਅਤੇ ਥਾਂ ‘ਤੇ ਹੀ ਰਜਿਸਟ੍ਰੇਸ਼ਨ ਪੂਰੀ ਕਰਵਾਉਂਦੇ ਹਨ; ਜਿਸ ਨਾਲ ਪ੍ਰਕਿਰਿਆ ਆਸਾਨ ਬਣਦੀ ਹੈ।

ਸਰਕਾਰ ਨੇ ਕੁੱਝ ਆਮ ਗਲਤਫਹਿਮੀਆਂ ਵੀ ਦੂਰ ਕੀਤੀਆਂ ਹਨ। ਇਹ ਯੋਜਨਾ ਕੇਵਲ ਗਰੀਬ ਪਰਿਵਾਰਾਂ ਲਈ ਨਹੀਂ, ਸਗੋਂ ਪੰਜਾਬ ਦੇ ਹਰ ਨਿਵਾਸੀ ਲਈ ਹੈ। ਰਜਿਸਟ੍ਰੇਸ਼ਨ ਸੌਖੀ ਹੈ ਅਤੇ ਕੈਂਪਾਂ ਵਿੱਚ ਪੂਰੀ ਸਹਾਇਤਾ ਉਪਲੱਬਧ ਹੈ। ਇਸ ਯੋਜਨਾ ਤਹਿਤ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਇਲਾਜ ਕੈਸ਼ਲੈੱਸ ਹੈ। ਹਰ ਪਰਿਵਾਰ ਨੂੰ ਪ੍ਰਤੀ ਵਰ੍ਹੇ ₹10 ਲੱਖ ਤੱਕ ਦਾ ਇਲਾਜ ਕਵਰ ਮਿਲਦਾ ਹੈ, ਜਿਸ ਵਿੱਚ ਵੱਡੀਆਂ ਸਰਜਰੀਆਂ ਅਤੇ ਗੰਭੀਰ ਬੀਮਾਰੀਆਂ ਸ਼ਾਮਲ ਹਨ।

ਰਜਿਸਟ੍ਰੇਸ਼ਨ ਪ੍ਰਕਿਰਿਆ ਬਹੁਤ ਸੌਖੀ ਹੈ। ਲੋਕ ਬਿਨਾਂ ਕਿਸੇ ਐਪੋਇੰਟਮੈਂਟ ਦੇ, ਆਧਾਰ ਕਾਰਡ ਅਤੇ ਵੋਟਰ ਆਈਡੀ ਵਰਗੇ ਜ਼ਰੂਰੀ ਦਸਤਾਵੇਜ਼ ਨਾਲ ਕਿਸੇ ਵੀ ਕੈਂਪ ਜਾਂ ਕੇਂਦਰ ‘ਤੇ ਜਾ ਕੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਪ੍ਰਕਿਰਿਆ ਪੂਰੀ ਹੋਣ ‘ਤੇ ਉਨ੍ਹਾਂ ਨੂੰ ਐਸਐਮਐਸ ਰਾਹੀਂ ਪੁਸ਼ਟੀ ਮਿਲੇਗੀ।

ਪੰਜਾਬ ਸਰਕਾਰ ਲਗਾਤਾਰ ਰਾਜ ਦੇ ਪਰਿਵਾਰਾਂ ਨੂੰ ਪ੍ਰੇਰਿਤ ਕਰ ਰਹੀ ਹੈ ਕਿ ਉਹ ਇਸ ਯੋਜਨਾ ਵਿੱਚ ਰਜਿਸਟ੍ਰੇਸ਼ਨ ਕਰਵਾਉਣ, ਤਾਂ ਜੋ ਕਿਸੇ ਨੂੰ ਵੀ ਪੈਸਿਆਂ ਦੀ ਕਮੀ ਕਾਰਨ ਸਿਹਤ ਸੇਵਾਵਾਂ ਨਾਲ ਸਮਝੌਤਾ ਨਾ ਕਰਨਾ ਪਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...