June 12, 2026, 3:44 pm
----------- Advertisement -----------
HomeNewsBreaking Newsਪੰਜਾਬ ਵਿੱਚ ਨਗਰ ਨਿਗਮ ਤੇ ਨਗਰ ਕੌਂਸਲ ਦੀਆਂ ਚੋਣਾਂ ਬਾਰੇ ਵੱਡੀ ਖਬਰ…

ਪੰਜਾਬ ਵਿੱਚ ਨਗਰ ਨਿਗਮ ਤੇ ਨਗਰ ਕੌਂਸਲ ਦੀਆਂ ਚੋਣਾਂ ਬਾਰੇ ਵੱਡੀ ਖਬਰ…

Published on

----------- Advertisement -----------

ਪੰਜਾਬ ਵਿੱਚ ਜਲਦ ਹੀ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦਾ ਐਲਾਨ ਹੋ ਸਕਦਾ ਹੈ। ਸੂਤਰਾਂ ਤੋਂ ਮਿਲੀ’ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਆਉਣ ਵਾਲੀਆਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਨ੍ਹਾਂ ਚੋਣਾਂ ਸਬੰਧੀ ਕਿਸੇ ਵੀ ਵੇਲੇ ਐਲਾਨ ਕੀਤਾ ਜਾ ਸਕਦਾ ਹੈ। ਪੰਜਾਬ ਸਰਕਾਰ ਚੋਣਾਂ 31 ਮਈ ਤੱਕ ਪੰਜਾਬ ਵਿੱਚ ਕਰਵਾਉਣਾ ਚਾਹੁੰਦੀ ਹੈ, ਜਿਸ ਕਾਰਨ ਅੱਜ-ਭਲਕੇ ਵਿੱਚ ਹੀ ਚੋਣ ਕਮਿਸ਼ਨ ਵੱਲੋਂ ਇਸ ਦਾ ਚੋਣ ਜ਼ਾਬਤਾ : ਲਾਉਂਦੇ ਹੋਏ ਚੋਣ ਪ੍ਰਕਿਰਿਆ ਨੂੰ ਸ਼ੁਰੂ ਕਰ ਸਕਦਾ ਹੈ। ਦੱਸਿਆ ਜਾ ਰਿਹਾ ਹੈ .ਕਿ ਸੂਬਾ ਚੋਣ ਕਮਿਸ਼ਨ ਨੂੰ ਸਥਾਨਕ ਸਰਕਾਰਾਂ ਵਲੋਂ ਇਸ ਸਬੰਧੀ ਇਸ਼ਾਰਾ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਕੋਲ ਲਿਖਿਤ ਵਿੱਚ ਆਦੇਸ਼ ਵੀ ਭੇਜੇ ਜਾ ਰਹੇ ਹਨ। ਜਿਸ ਨੂੰ ਦੇਖਦੇ ਹੋਏ ਹੀ ਸੂਬਾ ਚੋਣ ਕਮਿਸ਼ਨ ਵੱਲ ਕਿਸੇ ਵੀ ਵੇਲੇ ਪੰਜਾਬ ਵਿੱਚ ਚੋਣਾਂ ਕਰਵਾਉਣ ਸਬੰਧੀ ਚੋਣ ਪ੍ਰੋਗਰਾਮ ਜਾਰੀ ਕੀਤਾ ਜਾ ਸਕਦਾ ਹੈ।ਜਾਣਕਾਰੀ ਅਨੁਸਾਰ ਪੰਜਾਬ ਵਿੱਚ 9 ਨਗਰ ਨਿਗਮਾਂ ਅਤੇ 102 ਨਗਰ ਕੌਂਸਲਾਂ ਦੀਆਂ ਚੋਣਾਂ ਕਰਵਾਈਆਂ ਜਾਣੀਆਂ ਹਨ ਅਤੇ ਇਸ ਸਮੇਂ ਪੰਜਾਬ ਵਿਚ ਵੱਡੀ ਗਿਣਤੀ ਵਿੱਚ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਵਿੱਚ ਪ੍ਰਬੰਧਕ ਲਾਏ ਹੋਏ ਹਨ ਅਤੇ ਨਗਰ ਕੌਂਸਲਾਂ ਵਿੱਚ ਐੱਸਡੀਐੱਮ ਅਤੇ ਨਗਰ ਨਿਗਮਾਂ ਵਿੱਚ ਕਮਿਸ਼ਨਰਾਂ ਨੂੰ ਚਾਰਜ ਸੌਂਪਿਆ ਹੋਇਆ ਹੈ। ਇਸ ਨਾਲ ਹੀ ਪੰਜਾਬ ਵਿੱਚ ਜਲਦ ਹੀ ਵਿਧਾਨ ਸਭਾ ਚੋਣਾਂ 2027 ਦੀ ਤਿਆਰੀ ਵੀ ਸ਼ੁਰੂ ਹੋ ਜਾਏਗੀ। ਇਸੇ ਕਰਕੇ ਪੰਜਾਬ ਸਰਕਾਰ ਵੱਲੋਂ ਨਗਰ ਕੌਂਸਲ ਅਤੇ ਨਗਰ ਨਿਗਮ ਚੋਣਾਂ ਨੂੰ 31 ਮਈ ਤੱਕ ਨਿਪਟਾਉਣ ਦੀ ਤਿਆਰੀ ਕਰ ਲਈ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦਿਹਾਂਤ, 49 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਭਾਰਤ ਦੇ ਦਿੱਗਜ਼ ਨਿਸ਼ਾਨੇਬਾਜ਼ ਰਹੇ ਜਸਪਾਲ ਰਾਣਾ ਹੁਣ ਇਸ ਦੁਨੀਆ ਵਿਚ ਨਹੀ ਰਹੇ। ਦਿੱਲੀ...

ਪੰਜਾਬੀ ਗਾਇਕ ਆਰ ਨੈਤ ਦੇ ਨਵੇਂ ਗੀਤ REEL ‘ਤੇ ਵਿਵਾਦ, ਸ਼ਿਵ ਸੈਨਾ ਦਾ ਆਰੋਪ – ਹਿੰਦੂਆਂ ਦੀ ਆਸਥਾ ਨਾਲ ਖਿਲਵਾੜ, ਦਿੱਤੀ ਸ਼ਿਕਾਇਤ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਆਰ. ਨੈਤ ਆਪਣੇ ਨਵੇਂ ਗੀਤ “ਰੀਲ” ਨੂੰ ਲੈ...

ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਦੀ ਬੇਅਦਬੀ ਕਰਨ...

ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਕਤਲ ਕੀਤੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ...

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...