October 8, 2026, 5:03 am
----------- Advertisement -----------
HomeNewsBreaking Newsਕਿਸਾਨ ਆਗੂ ਦੇ ਭਰਾ ਦੀ ਅੰਤਿਮ ਅਰਦਾਸ ਤੋਂ ਪਹਿਲਾਂ ਹੀ ਮੁਲਜ਼ਮ Lovepreet...

ਕਿਸਾਨ ਆਗੂ ਦੇ ਭਰਾ ਦੀ ਅੰਤਿਮ ਅਰਦਾਸ ਤੋਂ ਪਹਿਲਾਂ ਹੀ ਮੁਲਜ਼ਮ Lovepreet Singh ਦੀ ਹੱਤਿਆ

Published on

----------- Advertisement -----------

 ਇਲਾਕੇ ਦੇ ਪਿੰਡ ਬੂਹ ਹਥਾੜ ਅੰਦਰ ਕਤਲ ਕੇਸ ਦੇ ਮੁਲਜ਼ਮ ਲਵਪ੍ਰੀਤ ਸਿੰਘ ਵਾਸੀ ਕੋਟ ਬੁੱਢਾ ਦੇ ਰਹੱਸਮਈ ਕਤਲ ਹੋਣ ਦੀ ਘਟਨਾ ਵਾਪਰੀ ਹੈ।

ਜ਼ਿਲ੍ਹਾ ਤਰਨ ਤਾਰਨ ਦੇ ਪੁਲੀਸ ਅਧਿਕਾਰੀ ਐਸ ਪੀ ਹੈਡਕੁਆਟਰ ਸੁਖਨਿੰਦਰ ਸਿੰਘ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਲਵਪ੍ਰੀਤ ਸਿੰਘ ਵਾਸੀ ਕੋਟ ਬੁੱਢਾ ਦਾ ਕਤਲ ਰੰਜਿਸ਼ ਤਹਿਤ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਬੀਤੇ 12 ਅਗਸਤ ਨੂੰ ਭਾਰਤੀ ਕਿਸਾਨ ਯੂਨੀਅਨ ਮਝੈਲ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਦੇ ਭਰਾ ਸਤਪਾਲ ਸਿੰਘ ਉਰਫ ਪਾਲਾ ਦੀ ਉਸ ਦੇ ਕਰੀਬੀ ਦੋਸਤ ਲਵਪ੍ਰੀਤ ਸਿੰਘ ਵਾਸੀ ਕੋਟ ਬੁੱਢਾ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਸ ਵੱਲੋਂ ਸਤਪਾਲ ਸਿੰਘ ਪਾਲਾ ਦੇ ਹੀ ਲਾਇਸਂੰਸੀ ਪਿਸਤੌਲ ਨਾਲ ਘਟਨਾ ਨੂੰ ਅੰਜਾਮ ਦਿੱਤਾ ਗਿਆ ਸੀ। ਪੁਲੀਸ ਥਾਣਾ ਹਰੀਕੇ ਦੇ ਇੰਚਾਰਜ ਇੰਸਪੈਕਟਰ ਪ੍ਰਭਜੀਤ ਸਿੰਘ ਵੱਲੋਂ ਉਕਤ ਕਤਲ ਕੇਸ ਦੀ ਤਫਤੀਸ਼ ਕੀਤੀ ਜਾ ਰਹੀ ਸੀ ਪਰ ਮੁਲਜ਼ਮ ਲਵਪ੍ਰੀਤ ਸਿੰਘ ਨੂੰ ਪੁਲੀਸ ਹੁਣ ਤੱਕ ਗ੍ਰਿਫਤਾਰ ਨਹੀਂ ਕਰ ਸਕੀ ਪਰ ਸਤਪਾਲ ਸਿੰਘ ਉਰਫ ਪਾਲਾ ਦੀ ਅੰਤਿਮ ਅਰਦਾਸ ਤੋਂ ਪਹਿਲਾਂ ਹੀ ਲਵਪ੍ਰੀਤ ਸਿੰਘ ਦਾ ਕਤਲ ਹੋ ਗਿਆ ਤੇ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਈ।

ਸਥਾਨਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਕਿ ਅੱਜ ਦੁਪਹਿਰ ਸਮੇਂ ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਵੱਲੋਂ ਪੁਲੀਸ ਨੂੰ ਸੂਚਨਾ ਦਿੱਤੀ ਗਈ ਸੀ ਕਿ ਉਸ ਦੇ ਭਰਾ ਸਤਪਾਲ ਸਿੰਘ ਉਰਫ ਪਾਲਾ ਦੇ ਕਤਲ ਦਾ ਮੁਲਜ਼ਮ ਵਿਅਕਤੀ ਲਵਪ੍ਰੀਤ ਸਿੰਘ ਉਸ ਦੇ ਘਰ ਵਿੱਚ ਜ਼ਖਮੀ ਹਾਲਤ ਵਿੱਚ ਪਿਆ ਹੈ। ਘਟਨਾ ਤੋਂ ਬਾਅਦ ਜਦੋਂ ਪੁਲੀਸ ਪਾਰਟੀ ਮੌਕੇ ਤੇ ਪਹੁੰਚੀ ਤਾਂ ਲਵਪ੍ਰੀਤ ਸਿੰਘ ਦੀ ਮੌਤ ਹੋ ਚੁੱਕੀ ਸੀ।

ਪੁਲੀਸ ਨੇ ਲਵਪ੍ਰੀਤ ਸਿੰਘ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਪੱਟੀ ਵਿਚ ਰਖਵਾ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ ਮਝੈਲ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਅਤੇ ਉਸ ਦੇ ਪਿਤਾ ਸਮੇਤ ਦਰਜਨ ਦੇ ਕਰੀਬ ਲੋਕਾਂ ਖਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਪਰਚਾ ਦਰਜ ਕੀਤਾ ਗਿਆ ਹੈ। ਪੁਲੀਸ ਵੱਲੋਂ ਘਟਨਾ ਦੀ ਪੜਤਾਲ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...