September 10, 2026, 3:45 pm
----------- Advertisement -----------
HomeNewsBreaking Newsਪੁਲਿਸ ਮੁਲਾਜ਼ਮਾਂ ਦੇ ਕਤਲ ਮਾਮਲੇ ‘ਚ ਇੱਕ ਹੋਰ ਗ੍ਰਿਫਤਾਰੀ, ਫੜੇ ਗਏ ਦੋਸ਼ੀ...

ਪੁਲਿਸ ਮੁਲਾਜ਼ਮਾਂ ਦੇ ਕਤਲ ਮਾਮਲੇ ‘ਚ ਇੱਕ ਹੋਰ ਗ੍ਰਿਫਤਾਰੀ, ਫੜੇ ਗਏ ਦੋਸ਼ੀ ਨੇ ਕੀਤੇ ਸਨ ਵੱਡੇ ਖੁਲਾਸਾ

Published on

----------- Advertisement -----------

 ਪੁਲਿਸ ਮੁਲਾਜ਼ਮਾਂ ਦੇ ਕਤਲ ਮਾਮਲੇ ‘ਚ ਇੱਕ ਨਵੀਂ ਅਪਡੇਟ ਸਾਹਮਣੇ ਆਈ ਹੈ। ਇਸ ਕੇਸ ਵਿਚ ਕਾਰਵਾਈ ਕਰਦੇ ਹੋਏ ਪੁਲਿਸ ਨੇ ਇੱਕ ਹੋਰ ਗ੍ਰਿਫਤਾਰੀ ਕੀਤੀ ਹੈ। ਇੱਕ ਪਾਸ ਬੀਤੇ ਦਿਨੀਂ ਇਸ ਮਾਮਲੇ ਵਿਚ ਕੀਤੇ ਗਏ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਸਵਾਲ ਚੁੱਕੇ ਜਾ ਰਹੇ ਹਨ, ਇਸੇ ਵਿਚਾਲੇ ਪੁਲਿਸ ਨੇ ਤੀਜੇ ਦੋਸ਼ੀ ਇੰਦਰਜੀਤ ਨੂੰ ਵੀ ਗ੍ਰਿਫਤਾਰ ਕਰ ਲਿਆ  ਹੈ। ਪੁਲਿਸ ਨੇ ਇੰਦਰਜੀਤ ਨੂੰ ਅੰਮ੍ਰਿਤਸਰ ਤੋਂ ਗ੍ਰਿਫਤਾਰ ਕੀਤਾ ਹੈ।

ਦੱਸ ਦੇਈਏ ਕਿ ਗ੍ਰਿਫਤਾਰ ਕੀਤੇ ਗਏ ਦਿਲਾਵਰ ਨੇ ਰਣਜੀਤ ਸਿੰਘ ਤੇ ਇੰਦਰਜੀਤ ਦਾ ਨਾਂ ਲਿਆ ਸੀ। ਉਸ ਨੇ ਬਿਆਨਸ ਦਿੱਤਾ ਸੀ ਕਿ ਰਣਜੀਤ ਸਿੰਘ ਤੇ ਇੰਦਰਜੀਤ ਨੇ ਅੱਗੇ ਗਏ ਸਨ ਤੇ ਉਨ੍ਹਾਂ ਨੇ ਗੋਲੀਆਂ ਚਲਾਈਆਂ ਸਨ।

ਇਹ ਘਟਨਾ 22 ਫਰਵਰੀ ਦੀ ਰਾਤ ਨੂੰ ਗੁਰਦਾਸਪੁਰ ਦੇ ਸਰਹੱਦੀ ਪਿੰਡ ਆਦੀਆਂ ਵਿੱਚ ਵਾਪਰੀ। ਹੋਮ ਗਾਰਡ ਜਵਾਨ ਅਸ਼ੋਕ ਕੁਮਾਰ ਅਤੇ ਪੁਲਿਸ ਚੌਕੀ ‘ਤੇ ਤਾਇਨਾਤ ਪੰਜਾਬ ਪੁਲਿਸ ਦੇ ਏਐਸਆਈ ਗੁਰਨਾਮ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।

ਡੀਆਈਜੀ ਸੰਦੀਪ ਗੋਇਲ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਆਦੀਆਂ ਦੇ ਰਹਿਣ ਵਾਲੇ ਰਣਜੀਤ ਸਿੰਘ, ਇੰਦਰਜੀਤ ਸਿੰਘ ਅਤੇ ਦਿਲਾਵਰ ਸਿੰਘ ਵਾਸੀ ਅਲੀਨੰਗਲ ਨੇ ਆਈਐਸਆਈ ਦੇ ਇਸ਼ਾਰੇ ‘ਤੇ ਇਸ ਘਟਨਾ ਨੂੰ ਅੰਜਾਮ ਦਿੱਤਾ। ਕਾਰਵਾਈ ਕਰਦੇ ਹੋਏ ਪੁਲਿਸ ਨੇ ਪਹਿਲਾਂ ਹੀ ਦਿਲਾਵਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਸੀ ਅਤੇ ਉਸਨੂੰ ਪੰਜ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਸੀ। ਰਣਜੀਤ ਸਿੰਘ 25 ਫਰਵਰੀ ਨੂੰ ਇੱਕ ਐਨਕਾਊਂਟਰ ਵਿੱਚ ਮਾਰਿਆ ਗਿਆ ਸੀ, ਜਦੋਂ ਕਿ ਦੋਸ਼ੀ ਇੰਦਰਜੀਤ ਸਿੰਘ ਨੂੰ ਪੁਲਿਸ ਨੇ ਅੱਜ ਗ੍ਰਿਫਤਾਰ ਕਰ ਲਿਆ ਹੈ।

ਦੂਜੇ ਪਾਸੇ ਰਣਜੀਤ ਸਿੰਘ ਦੇ ਪਰਿਵਾਰ ਨੇ ਇਸ ਮੁਕਾਬਲੇ ਨੂੰ ਫਰਜ਼ੀ ਦੱਸਿਆ ਹੈ। ਪਰਿਵਾਰ ਦਾ ਦਾਅਵਾ ਹੈ ਕਿ ਉਨ੍ਹਾਂ ਦੇ ਪੁੱਤਰ ਨੂੰ ਜਾਣਬੁੱਝ ਕੇ ਫਸਾਇਆ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...

ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, 93 ਸਾਲ ਦੀ ਉਮਰ ‘ਚ ਲਿਆ ਆਖ਼ਿਰੀ ਸਾਹ

ਪੰਜਾਬ ਦੇ ਆਮ ਆਦਮੀ ਪਾਰਟੀ (AAP) ਦੇ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਤੇ ਸਾਬਕਾ...

ਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲ 

ਨਵੀਂ ਦਿੱਲੀ, 9 ਸਤੰਬਰ:ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਮਜ਼ਦੂਰ ਗੁਲਜ਼ਾਰ ਸਿੰਘ ਦੀ ਦੁਖਦ...