September 23, 2026, 7:38 am
----------- Advertisement -----------
HomeNewsBreaking Newsਚਾਚੇ ਨੂੰ ਗੋਲੀ ਮਾਰਨ ਤੋਂ ਬਾਅਦ ਮੁਲਜ਼ਮ ਭਤੀਜੇ ਨੇ ਪਾਣੀਪਤ ਲਿਜਾ ਕੇ...

ਚਾਚੇ ਨੂੰ ਗੋਲੀ ਮਾਰਨ ਤੋਂ ਬਾਅਦ ਮੁਲਜ਼ਮ ਭਤੀਜੇ ਨੇ ਪਾਣੀਪਤ ਲਿਜਾ ਕੇ ਦੋਸਤ ਦਾ ਵੀ ਕੀਤਾ ਕਤਲ, ਨਹਿਰ ਕਿਨਾਰੇ ਸੁੱਟੀਆਂ ਲਾਸ਼ਾਂ

Published on

----------- Advertisement -----------

ਮੋਹਾਲੀ ਦੇ ਡੇਰਾਬੱਸੀ ‘ਚ ਪ੍ਰਾਪਰਟੀ ਕਾਰੋਬਾਰੀ ਚਾਚੇ ਨੂੰ ਗੋਲੀਆਂ ਮਾਰ ਕੇ ਅਗਵਾ ਕਰਨ ਦੇ ਮਾਮਲੇ ਵਿਚ ਇੱਕ ਬੇਹਦ ਖ਼ੌਫਨਾਕ ਅਤੇ ਸਨਸਨੀਖੇਜ਼ ਮੋੜ ਸਾਹਮਣੇ ਆਇਆ ਹੈ। ਪਾਣੀਪਤ ਦੇ ਉਗਰਾਖੇੜੀ ਪਿੰਡ ਦੇ ਰਹਿਣ ਵਾਲੇ ਮੁਲਜ਼ਮ ਭਤੀਜੇ ਸਾਹਿਲ ਮਲਿਕ ਨੇ ਨਾ ਸਿਰਫ਼ ਆਪਣੇ ਚਾਚੇ ਰਾਹੁਲ ਮਲਿਕ ਦਾ ਕਤਲ ਕੀਤਾ, ਸਗੋਂ ਪਾਣੀਪਤ ਪਹੁੰਚ ਕੇ ਆਪਣੇ ਇਕ ਨਜ਼ਦੀਕੀ ਦੋਸਤ ਨੂੰ ਬੁਲਾ ਕੇ ਉਸ ਨੂੰ ਵੀ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਇਸ ਦੋਹਰੇ ਕਤਲ ਕਾਂਡ (ਡਬਲ ਮਰਡਰ) ਤੋਂ ਬਾਅਦ ਪੂਰੇ ਇਲਾਕੇ ਵਿਚ ਭਾਰੀ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।

ਜਾਣਕਾਰੀ ਮੁਤਾਬਕ ਬੀਤੀ ਸ਼ਾਮ ਡੇਰਾਬੱਸੀ ਵਿਖੇ ਸਥਿਤ ਦਫ਼ਤਰ ‘ਚ ਮੁਲਜ਼ਮ ਸਾਹਿਲ ਨੇ ਆਪਣੇ ਚਾਚੇ ਰਾਹੁਲ ਮਲਿਕ ‘ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ ਸਨ। ਵਾਰਦਾਤ ਤੋਂ ਬਾਅਦ ਉਹ ਚਾਚੇ ਦੀ ਹੀ ਸਫ਼ਾਰੀ ਗੱਡੀ ਵਿਚ ਖੂਨ ਨਾਲ ਲੱਥਪੱਥ ਦੇਹ ਅਤੇ ਦਫ਼ਤਰ ਵਿਚ ਲੱਗਿਆ ਸੀਸੀਟੀਵੀ ਦਾ ਡੀ.ਵੀ.ਆਰ. (DVR) ਉਖਾੜ ਕੇ ਪਾਣੀਪਤ ਵੱਲ ਫਰਾਰ ਹੋ ਗਿਆ।

ਦੋਸਤ ਨੂੰ ਟੋਲ ਪਲਾਜ਼ਾ ‘ਤੇ ਬੁਲਾ ਕੇ ਮਾਰੀ ਗੋਲੀ
ਪੰਜਾਬ ਪੁਲਿਸ ਵੱਲੋਂ ਮੁਲਜ਼ਮ ਦੇ ਮੋਬਾਈਲ ਨੰਬਰ ਨੂੰ ਟ੍ਰੇਸਿੰਗ ‘ਤੇ ਲਗਾ ਕੇ ਲਗਾਤਾਰ ਉਸ ਦਾ ਪਿੱਛਾ ਕੀਤਾ ਜਾ ਰਿਹਾ ਸੀ ਪਰ ਪਾਣੀਪਤ ਪਹੁੰਚਣ ਤੋਂ ਪਹਿਲਾਂ ਹੀ ਮੁਲਜ਼ਮ ਸਾਹਿਲ ਨੇ ਆਪਣੇ ਦੋਸਤ ਅੰਕੁਸ਼ (ਰਹਿਣ ਵਾਲਾ ਹਰੀ ਨਗਰ, ਪਾਣੀਪਤ) ਨੂੰ ਫ਼ੋਨ ਕਰਕੇ ਪਾਣੀਪਤ ਟੋਲ ਪਲਾਜ਼ਾ ‘ਤੇ ਬੁਲਾ ਲਿਆ। ਜਿਵੇਂ ਹੀ ਅੰਕੁਸ਼ ਉਸਦੀ ਗੱਡੀ ਵਿਚ ਬੈਠਾ, ਤਾਂ ਸਾਹਿਲ ਨੇ ਉਸ ਨੂੰ ਵੀ ਗੋਲੀ ਮਾਰ ਦਿੱਤੀ।

ਮੁਲਜ਼ਮ ਦੋਵਾਂ ਲਾਸ਼ਾਂ ਨੂੰ ਟਿਕਾਣੇ ਲਗਾਉਣ ਦੀ ਫਿਰਾਕ ਵਿਚ ਸੀ। ਜਦੋਂ ਉਹ ਪਾਣੀਪਤ ਨਹਿਰ ਵੱਲ ਵਧ ਰਿਹਾ ਸੀ ਤਾਂ ਉਸ ਨੂੰ ਸ਼ੱਕ ਹੋਇਆ ਕਿ ਪੁਲਿਸ ਉਸ ਦਾ ਪਿੱਛਾ ਕਰ ਰਹੀ ਹੈ। ਪੁਲਿਸ ਦੀ ਭਣਕ ਲੱਗਦਿਆਂ ਹੀ ਮੁਲਜ਼ਮ ਸਾਹਿਲ ਨੇ ਚਲਦੀ ਗੱਡੀ ਵਿਚੋਂ ਚਾਚੇ ਰਾਹੁਲ ਮਲਿਕ ਅਤੇ ਦੋਸਤ ਅੰਕੁਸ਼ ਦੀਆਂ ਲਾਸ਼ਾਂ ਨੂੰ ਨਹਿਰ ਦੇ ਕਿਨਾਰੇ ਸੁੱਟ ਦਿੱਤਾ ਅਤੇ ਖੁਦ ਮੌਕੇ ’ਤੋਂ ਫਰਾਰ ਹੋ ਗਿਆ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਪੰਜਾਬ ਪੁਲਿਸ ਅਤੇ ਪਾਣੀਪਤ ਜ਼ਿਲ੍ਹੇ ਦੀ ਸਮਾਲਖਾ, ਸੈਕਟਰ-29 ਥਾਣਾ ਪੁਲਿਸ ਸਮੇਤ ਤਿੰਨੋਂ ਸੀ.ਆਈ.ਏ.  ਦੀਆਂ ਟੀਮਾਂ ਅਤੇ ਸਮਾਲਖਾ ਦੇ ਐਸ.ਐਚ.ਓ. ਨਰਿੰਦਰ ਕਾਦਿਆਨ ਮੌਕੇ ‘ਤੇ ਪਹੁੰਚੇ। ਪੁਲਿਸ ਨੇ ਕਰੀਬ ਦੋ ਘੰਟੇ ਦੀ ਜਾਂਚ-ਪੜਤਾਲ ਤੋਂ ਬਾਅਦ ਦੋਵਾਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪਾਣੀਪਤ ਦੇ ਸਿਵਲ ਹਸਪਤਾਲ ਦੇ ਮੁਰਦਾਘਰ (ਸ਼ਵ ਗ੍ਰਹਿ) ਵਿਚ ਰਖਵਾ ਦਿੱਤਾ ਹੈ। ਮ੍ਰਿਤਕ ਅੰਕੁਸ਼ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਡਿਊਟੀ ਤੋਂ ਆਇਆ ਸੀ ਅਤੇ ਫ਼ੋਨ ਆਉਣ ਤੋਂ ਬਾਅਦ ਘਰੋਂ ਨਿਕਲਿਆ ਸੀ। ਪੁਲਿਸ ਵਲੋਂ ਮਾਮਲੇ ਦੀ ਅਗਲੇਰੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...