June 12, 2026, 7:27 pm
----------- Advertisement -----------
HomeNewsBreaking News“ਮੋਦੀ ਸਰਕਾਰ ਵੱਲੋਂ ਲੋਕਤੰਤਰ ਦਾ ਕਤਲ”: ਸੰਜੀਵ ਅਰੋੜਾ ਖਿਲਾਫ ਈਡੀ ਦੀ ਕਾਰਵਾਈ...

“ਮੋਦੀ ਸਰਕਾਰ ਵੱਲੋਂ ਲੋਕਤੰਤਰ ਦਾ ਕਤਲ”: ਸੰਜੀਵ ਅਰੋੜਾ ਖਿਲਾਫ ਈਡੀ ਦੀ ਕਾਰਵਾਈ ਨੂੰ ਲੈ ਕੇ ‘ਆਪ’ ਨੇ ਪੰਜਾਬ ਭਰ ਵਿੱਚ ਭਾਜਪਾ ਦਫ਼ਤਰਾਂ ਦਾ ਕੀਤਾ ਘਿਰਾਓ

Published on

----------- Advertisement -----------

ਚੰਡੀਗੜ੍ਹ 10 ਮਈ , 2026:ਆਮ ਆਦਮੀ ਪਾਰਟੀ (ਆਪ) ਨੇ ਐਤਵਾਰ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਿਰੁੱਧ ਸੂਬਾ ਵਿਆਪੀ ਪ੍ਰਦਰਸ਼ਨ ਸ਼ੁਰੂ ਕਰਦਿਆਂ ਦਾਅਵਾ ਕੀਤਾ ਕਿ ਭਾਜਪਾ ਵਿਰੋਧੀ ਆਗੂਆਂ ਨੂੰ ਨਿਸ਼ਾਨਾ ਬਣਾਉਣ ਅਤੇ ਗੈਰ-ਭਾਜਪਾ ਸਰਕਾਰਾਂ ਨੂੰ ਅਸਥਿਰ ਕਰਨ ਲਈ ਇਨਫੋਰਸਮੈਂਟ ਡਾਇਰੈਕਟੋਰੇਟ ਈਡੀ, ਸੀਬੀਆਈ ਅਤੇ ਇਨਕਮ ਟੈਕਸ ਵਿਭਾਗ ਵਰਗੀਆਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ। ਕੈਬਨਿਟ ਮੰਤਰੀ ਸੰਜੀਵ ਅਰੋੜਾ ਵਿਰੁੱਧ ਈਡੀ ਦੀ ਕਾਰਵਾਈ ਨੂੰ ਲੈ ਕੇ ‘ਆਪ’ ਆਗੂਆਂ ਅਤੇ ਵਰਕਰਾਂ ਨੇ ਪੰਜਾਬ ਦੇ ਜ਼ਿਲ੍ਹਾ ਹੈੱਡਕੁਆਰਟਰਾਂ ‘ਤੇ ਭਾਜਪਾ ਦਫ਼ਤਰਾਂ ਦਾ ਘਿਰਾਓ ਕੀਤਾ ਅਤੇ ਨਰਿੰਦਰ ਮੋਦੀ ਤੇ ਭਾਜਪਾ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

ਇਹ ਪ੍ਰਦਰਸ਼ਨ ਹੁਸ਼ਿਆਰਪੁਰ, ਪਟਿਆਲਾ, ਮੋਹਾਲੀ ਅਤੇ ਪੰਜਾਬ ਦੇ ਕਈ ਹੋਰ ਹਿੱਸਿਆਂ ਵਿੱਚ ਕੀਤੇ ਗਏ, ਜਿੱਥੇ ‘ਆਪ’ ਆਗੂਆਂ ਨੇ ਕਿਹਾ ਕਿ ਭਾਜਪਾ ਚੁਣੀਆਂ ਹੋਈਆਂ ਸਰਕਾਰਾਂ ਨੂੰ ਡਰਾਉਣ ਅਤੇ ਵਿਰੋਧੀ ਧਿਰ ਦੀ ਆਵਾਜ਼ ਨੂੰ ਚੁੱਪ ਕਰਾਉਣ ਲਈ ਜਾਂਚ ਏਜੰਸੀਆਂ ਨੂੰ ਸਿਆਸੀ ਹਥਿਆਰ ਵਜੋਂ ਵਰਤ ਰਹੀ ਹੈ। ਪ੍ਰਦਰਸ਼ਨਕਾਰੀਆਂ ਨੇ ਹੱਥਾਂ ਵਿੱਚ ਤਖ਼ਤੀਆਂ ਫੜੀਆਂ ਹੋਈਆਂ ਸਨ, ਮੋਦੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਭਾਜਪਾ ‘ਤੇ ਹਰ ਉਸ ਸਿਆਸੀ ਤਾਕਤ ਨੂੰ ਕੁਚਲਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ ਜੋ ਉਸ ਅੱਗੇ ਝੁਕਣ ਤੋਂ ਇਨਕਾਰ ਕਰਦੀ ਹੈ।

ਹੁਸ਼ਿਆਰਪੁਰ ਵਿੱਚ ‘ਆਪ’ ਆਗੂਆਂ ਨੇ ਪੀਐਮ ਮੋਦੀ ਦਾ ਪੁਤਲਾ ਫੂਕਿਆ ਅਤੇ ਭਾਜਪਾ ਦੀਆਂ ਕਾਰਵਾਈਆਂ ਨੂੰ ਵਿਰੋਧੀ ਪਾਰਟੀਆਂ ‘ਤੇ “ਤਾਨਾਸ਼ਾਹੀ ਅਤੇ ਲੋਕਤੰਤਰ ਵਿਰੋਧੀ ਹਮਲਾ” ਕਰਾਰ ਦਿੱਤਾ। ਪਾਰਟੀ ਵਰਕਰਾਂ ਨੇ ਕਿਹਾ ਕਿ ਭਾਜਪਾ ਛਾਪਿਆਂ ਅਤੇ ਜ਼ਬਰਦਸਤੀ ਕਾਰਵਾਈਆਂ ਰਾਹੀਂ ਡਰ ਫੈਲਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਪੰਜਾਬ ਅਜਿਹੀਆਂ ਚਾਲਾਂ ਅੱਗੇ ਗੋਡੇ ਨਹੀਂ ਟੇਕੇਗਾ।

ਸੀਨੀਅਰ ‘ਆਪ’ ਆਗੂ ਅਤੇ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਨੇ ਈਡੀ, ਸੀਬੀਆਈ ਅਤੇ ਇਨਕਮ ਟੈਕਸ ਵਰਗੀਆਂ ਏਜੰਸੀਆਂ ਨੂੰ ਸਿਆਸੀ ਹਥਿਆਰ ਬਣਾ ਦਿੱਤਾ ਹੈ। ਜਦੋਂ ਵੀ ਭਾਜਪਾ ਨੂੰ ਸਿਆਸੀ ਹਾਰ ਜਾਂ ਵਿਰੋਧ ਦਾ ਸਾਹਮਣਾ ਕਰਨਾ ਪੈਂਦਾ ਹੈ, ਉਹ ਵਿਰੋਧੀ ਆਗੂਆਂ ‘ਤੇ ਕੇਂਦਰੀ ਏਜੰਸੀਆਂ ਨੂੰ ਛੱਡ ਦਿੰਦੀ ਹੈ। ਪਹਿਲਾਂ ਬੰਗਾਲ ਨੂੰ ਨਿਸ਼ਾਨਾ ਬਣਾਇਆ ਗਿਆ ਸੀ ਅਤੇ ਹੁਣ ਪੰਜਾਬ ‘ਤੇ ਹਮਲਾ ਕੀਤਾ ਜਾ ਰਿਹਾ ਹੈ ਕਿਉਂਕਿ ਭਾਜਪਾ ‘ਆਪ’ ਦੀ ਵਧਦੀ ਲੋਕਪ੍ਰਿਯਤਾ ਅਤੇ ਭਗਵੰਤ ਮਾਨ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ-ਪੱਖੀ ਕੰਮਾਂ ਨੂੰ ਹਜ਼ਮ ਨਹੀਂ ਕਰ ਪਾ ਰਹੀ।

ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਕਿ ਭਾਜਪਾ ਲੋਕਤੰਤਰੀ ਤਰੀਕੇ ਨਾਲ ਚੁਣੀਆਂ ਗਈਆਂ ਸਰਕਾਰਾਂ ਨੂੰ ਡਰਾ-ਧਮਕਾ ਕੇ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਕਿਉਂਕਿ ਉਹ ਉਨ੍ਹਾਂ ਨੂੰ ਸਿਆਸੀ ਤੌਰ ‘ਤੇ ਹਰਾ ਨਹੀਂ ਸਕੀ। ਪੰਜਾਬ ਦੇ ਲੋਕ ਦੇਖ ਰਹੇ ਹਨ ਕਿ ਕਿਵੇਂ ਬਦਲਾਖੋਰੀ ਦੀ ਰਾਜਨੀਤੀ ਲਈ ਸੰਵਿਧਾਨਕ ਸੰਸਥਾਵਾਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ।

ਪਟਿਆਲਾ ਵਿੱਚ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਰੋਸ ਮਾਰਚ ਦੀ ਅਗਵਾਈ ਕੀਤੀ ਅਤੇ “ਡਰ ਅਤੇ ਧਮਕਾਉਣ ਦੀ ਰਾਜਨੀਤੀ” ਕਰਨ ਲਈ ਭਾਜਪਾ ਦੀ ਸਖ਼ਤ ਆਲੋਚਨਾ ਕੀਤੀ। ਮੋਹਾਲੀ ਅਤੇ ਹੋਰ ਜ਼ਿਲ੍ਹਿਆਂ ਵਿੱਚ ਵੀ ਅਜਿਹੇ ਹੀ ਪ੍ਰਦਰਸ਼ਨ ਕੀਤੇ ਗਏ, ਜਿੱਥੇ ‘ਆਪ’ ਵਰਕਰਾਂ ਨੇ ਭਾਜਪਾ ਦਫ਼ਤਰਾਂ ਦੇ ਬਾਹਰ ਇਕੱਠੇ ਹੋ ਕੇ ਸੰਜੀਵ ਅਰੋੜਾ ਵਿਰੁੱਧ ਕੀਤੀ ਕਾਰਵਾਈ ਨੂੰ ਰਾਜਨੀਤੀ ਤੋਂ ਪ੍ਰੇਰਿਤ ਦੱਸਦਿਆਂ ਨਿੰਦਾ ਕੀਤੀ।

ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ੜਭਾਜਪਾ ਦੀ ਰਾਜਨੀਤੀ ਧਮਕੀਆਂ, ਛਾਪਿਆਂ ਅਤੇ ਜ਼ਬਰਦਸਤੀ ਦੇ ਦੁਆਲੇ ਘੁੰਮਦੀ ਹੈ। ਜਦੋਂ ‘ਆਪ’ ਨੇ ਕੇਂਦਰ ਅੱਗੇ ਝੁਕਣ ਤੋਂ ਇਨਕਾਰ ਕਰ ਦਿੱਤਾ ਤਾਂ ਉਨ੍ਹਾਂ ਨੇ ਪਹਿਲਾਂ ਪੰਜਾਬ ਦੇ ਰਾਜ ਸਭਾ ਮੈਂਬਰਾਂ ‘ਤੇ ਦਬਾਅ ਪਾਇਆ ਅਤੇ ਬਾਅਦ ਵਿੱਚ ਕੈਬਨਿਟ ਮੰਤਰੀਆਂ ਨੂੰ ਨਿਸ਼ਾਨਾ ਬਣਾਇਆ। ਉਨ੍ਹਾਂ ਸੋਚਿਆ ਕਿ ਪੰਜਾਬ ਨੂੰ ਈਡੀ, ਸੀਬੀਆਈ ਅਤੇ ਇਨਕਮ ਟੈਕਸ ਦੇ ਛਾਪਿਆਂ ਰਾਹੀਂ ਡਰਾਇਆ ਜਾ ਸਕਦਾ ਹੈ। ਪਰ ਪੰਜਾਬੀਆਂ ਦਾ ਜ਼ੁਲਮ ਵਿਰੁੱਧ ਖੜ੍ਹਨ ਦਾ ਇਤਿਹਾਸ ਰਿਹਾ ਹੈ ਅਤੇ ਉਹ ਭਾਜਪਾ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ।

ਡਾ. ਬਲਬੀਰ ਸਿੰਘ ਨੇ ਅੱਗੇ ਕਿਹਾ ਕਿ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਵਿਰੁੱਧ ਛਾਪੇਮਾਰੀ ਕਿਉਂ ਬੰਦ ਹੋ ਗਈ? ਇਹ ਭਾਜਪਾ ਦਾ ਅਸਲੀ ਚਿਹਰਾ ਨੰਗਾ ਕਰਦਾ ਹੈ। ਏਜੰਸੀਆਂ ਸਿਰਫ਼ ਉਨ੍ਹਾਂ ਵਿਰੁੱਧ ਸਰਗਰਮ ਹੁੰਦੀਆਂ ਹਨ ਜੋ ਸਿਆਸੀ ਤੌਰ ‘ਤੇ ਉਨ੍ਹਾਂ ਦਾ ਵਿਰੋਧ ਕਰਦੇ ਹਨ। ਜਿਵੇਂ ਹੀ ਕੋਈ ਭਾਜਪਾ ਵਿੱਚ ਸ਼ਾਮਲ ਹੁੰਦਾ ਹੈ, ਸਾਰੀਆਂ ਜਾਂਚਾਂ ਗਾਇਬ ਹੋ ਜਾਂਦੀਆਂ ਹਨ।

‘ਆਪ’ ਆਗੂਆਂ ਨੇ ਦੁਹਰਾਇਆ ਕਿ ਪੰਜਾਬ ਦੇ ਲੋਕ ਸਿਆਸੀ ਬਦਲਾਖੋਰੀ ਲਈ ਸੰਵਿਧਾਨਕ ਸੰਸਥਾਵਾਂ ਦੀ ਦੁਰਵਰਤੋਂ ਨੂੰ ਬਰਦਾਸ਼ਤ ਨਹੀਂ ਕਰਨਗੇ। ਪਾਰਟੀ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਡਰਾਉਣ-ਧਮਕਾਉਣ ਅਤੇ ਬਦਲਾਖੋਰੀ ਦੀ ਰਾਜਨੀਤੀ ਰਾਹੀਂ ਪੰਜਾਬ ਨੂੰ ਅਸਥਿਰ ਕਰਨ ਦੀਆਂ ਕੋਸ਼ਿਸ਼ਾਂ ਨਾਕਾਮ ਹੋਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ‘ਆਪ’ ਵਰਕਰ ਮੋਦੀ ਸਰਕਾਰ ਵੱਲੋਂ ਕੀਤੇ ਜਾ ਰਹੇ “ਲੋਕਤੰਤਰ ਦੇ ਕਤਲ” ਵਿਰੁੱਧ ਸੜਕਾਂ ‘ਤੇ ਆਪਣੀ ਆਵਾਜ਼ ਬੁਲੰਦ ਕਰਦੇ ਰਹਿਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦਿਹਾਂਤ, 49 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਭਾਰਤ ਦੇ ਦਿੱਗਜ਼ ਨਿਸ਼ਾਨੇਬਾਜ਼ ਰਹੇ ਜਸਪਾਲ ਰਾਣਾ ਹੁਣ ਇਸ ਦੁਨੀਆ ਵਿਚ ਨਹੀ ਰਹੇ। ਦਿੱਲੀ...

ਪੰਜਾਬੀ ਗਾਇਕ ਆਰ ਨੈਤ ਦੇ ਨਵੇਂ ਗੀਤ REEL ‘ਤੇ ਵਿਵਾਦ, ਸ਼ਿਵ ਸੈਨਾ ਦਾ ਆਰੋਪ – ਹਿੰਦੂਆਂ ਦੀ ਆਸਥਾ ਨਾਲ ਖਿਲਵਾੜ, ਦਿੱਤੀ ਸ਼ਿਕਾਇਤ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਆਰ. ਨੈਤ ਆਪਣੇ ਨਵੇਂ ਗੀਤ “ਰੀਲ” ਨੂੰ ਲੈ...

ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਦੀ ਬੇਅਦਬੀ ਕਰਨ...

ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਕਤਲ ਕੀਤੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ...

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...