April 19, 2026, 7:37 pm
----------- Advertisement -----------
HomeNewsBreaking Newsਤੇਲ ਦੀ ਦੁਨੀਆ ‘ਚ ਸੰਕਟ! ਈਰਾਨ ਦੇ ਕਦਮ ਨਾਲ ਗਲੋਬਲ ਅਸਰ

ਤੇਲ ਦੀ ਦੁਨੀਆ ‘ਚ ਸੰਕਟ! ਈਰਾਨ ਦੇ ਕਦਮ ਨਾਲ ਗਲੋਬਲ ਅਸਰ

Published on

----------- Advertisement -----------

ਅਮਰੀਕਾ ਤੇ ਈਰਾਨ ਵਿਚਕਾਰ ਹੋਇਆ ਸੀਜ਼ਫਾਇਰ ਟੁੱਟ ਗਿਆ ਹੈ। ਸੀਜ਼ਫਾਇਰ ਤੋਂ ਬਾਅਦ ਵਿਵਾਦ ਹੋਰ ਵਧ ਗਿਆ ਹੈ। ਇਰਾਨ ਨੇ ਲਿਬਨਾਨ ’ਤੇ ਇਜ਼ਰਾਈਲ ਵੱਲੋਂ ਲਗਾਤਾਰ ਕੀਤੇ ਜਾ ਰਹੇ ਹਮਲਿਆਂ ਦੇ ਵਿਰੋਧ ਵਿੱਚ ਹੋਰਮੁਜ਼ ਜਲ ਮਾਰਗ ਨੂੰ ਪੂਰੀ ਤਰ੍ਹਾਂ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇਰਾਨ ਨੇ ਇਹ ਕਦਮ ਇਜ਼ਰਾਈਲੀ ਫੌਜੀ ਕਾਰਵਾਈਆਂ ਦਾ ਜਵਾਬ ਦੇਣ ਅਤੇ ਖੇਤਰੀ ਦਬਾਅ ਬਣਾਉਣ ਲਈ ਚੁੱਕਿਆ ਹੈ। ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਕਿਹਾ ਕਿ ਅਮਰੀਕਾ ਨੂੰ ਤੈਅ ਕਰਨਾ ਹੋਵੇਗਾ ਕਿ ਉਹ ਸੀਜ਼ਫਾਇਰ ਲਾਗੂ ਕਰਦਾ ਹੈ ਜਾਂ ਇਜ਼ਰਾਈਲ ਜ਼ਰੀਏ ਜੰਗ ਜਾਰੀ ਰੱਖਦਾ ਹੈ ਕਿਉਂਕਿ ਦੋਵੇਂ ਇਕੱਠੇ ਨਹੀਂ ਚੱਲ ਸਕਦੇ।

ਦੱਸ ਦੇਈਏ ਕਿ ਸਮੁੰਦਰੀ ਰਸਤੇ ਦੇ ਬੰਦ ਹੋਣ ਨਾਲ ਦੁਨੀਆ ਭਰ ਦੇ ਤੇਲ ਸਪਲਾਈ ਅਤੇ ਸਮੁੰਦਰੀ ਵਪਾਰ ’ਤੇ ਬਹੁਤ ਗੰਭੀਰ ਅਸਰ ਪੈਣ ਦੀ ਸੰਭਾਵਨਾ ਹੈ ਕਿਉਂਕਿ ਦੁਨੀਆ ਦੇ ਤੇਲ ਵਪਾਰ ਦਾ ਇੱਕ ਬਹੁਤ ਵੱਡਾ ਹਿੱਸਾ ਇਸੇ ਰਸਤੇ ਰਾਹੀਂ ਗੁਜ਼ਰਦਾ ਹੈ। ਨਾਲ ਹੀ ਅਮਰੀਕੀ ਰਾਸ਼ਟਰਪਤੀ ਟਰੰਪ ਨੇ ਇਹ ਵੀ ਬਿਆਨ ਦਿੱਤਾ ਹੈ ਕਿ ਇਰਾਨ ਨਾਲ ਹੋਏ ਦੋ ਹਫ਼ਤਿਆਂ ਦੇ ਜੰਗਬੰਦੀ ਸਮਝੌਤੇ ਵਿੱਚ ਲਿਬਨਾਨ ਨੂੰ ਸ਼ਾਮਲ ਨਹੀਂ ਕੀਤਾ ਗਿਆ ਹੈ। ਟਰੰਪ ਦੇ ਇਸ ਬਿਆਨ ਨੇ ਸਪਸ਼ਟ ਕਰ ਦਿੱਤਾ ਹੈ ਕਿ ਇਰਾਨ ਨਾਲ ਸ਼ਾਂਤੀ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਲਿਬਨਾਨ ਵਿੱਚ ਹਾਲਾਤ ਹਾਲੇ ਵੀ ਤਣਾਅਪੂਰਨ ਬਣੇ ਰਹਿਣਗੇ।

ਜ਼ਿਕਰਯੋਗ ਹੈ ਕਿ ਬੀਤੇ ਦਿਨੀਂਟਰੰਪ ਨੇ ਦੁਨੀਆ ਭਰ ਦੇ ਦੇਸ਼ਾਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਜਿਹੜਾ ਵੀ ਦੇਸ਼ ਇਰਾਨ ਨੂੰ ਹਥਿਆਰਾਂ ਦੀ ਸਪਲਾਈ ਕਰੇਗਾ, ਅਮਰੀਕਾ ਉਸ ‘ਤੇ ਤੁਰੰਤ ਪ੍ਰਭਾਵ ਨਾਲ 50 ਫੀਸਦੀ ਟੈਰਿਫ ਲਗਾ ਦੇਵੇਗਾ। ਟਰੰਪ ਨੇ ਸਪੱਸ਼ਟ ਕੀਤਾ ਹੈ ਕਿ ਇਹ ਫੈਸਲਾ ਬਿਨਾਂ ਕਿਸੇ ਦੇਰੀ ਦੇ ਲਾਗੂ ਕੀਤਾ ਜਾਵੇਗਾ ਅਤੇ ਇਸ ਮਾਮਲੇ ਵਿੱਚ ਕਿਸੇ ਵੀ ਦੇਸ਼ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਰਿਆਇਤ ਜਾਂ ਛੋਟ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਦਾ ਮੰਨਣਾ ਹੈ ਕਿ ਇਰਾਨ ਦੀ ਫੌਜੀ ਤਾਕਤ ਨੂੰ ਰੋਕਣ ਲਈ ਉਨ੍ਹਾਂ ਦੇ ਸਹਿਯੋਗੀਆਂ ‘ਤੇ ਆਰਥਿਕ ਦਬਾਅ ਬਣਾਉਣਾ ਬਹੁਤ ਜ਼ਰੂਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...

ਇਟਲੀ ਦੇ ਬਰਗਾਮੋ ’ਚ ਗੁਰਦੁਆਰੇ ਬਾਹਰ ਦੋ ਸਿੱਖਾਂ ਦਾ ਕਤਲ, ਇਲਾਕੇ ’ਚ ਸਹਿਮ

Bergamo ਵਿੱਚ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਗੁਰਦੁਆਰਾ ਸਾਹਿਬ ਦੇ ਬਾਹਰ ਦੋ...

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਬੁਨਿਆਦੀ ਢਾਂਚੇ ਦਾ ਕਾਇਆ-ਕਲਪ ਲਗਾਤਾਰ ਜਾਰੀ: ਹਰਭਜਨ ਸਿੰਘ ਈਟੀਓ

ਚੰਡੀਗੜ੍ਹ, 18 ਅਪ੍ਰੈਲ:ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੁਨਿਆਦੀ...

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਲਿਆ ਰਹੀ ਰੰਗ, 80% ਸਫਲਤਾ ਦਰ ਨਾਲ ਜਨਤਾ ਅਤੇ ਪੁਲਿਸ ਦੇ ਤਾਲਮੇਲ ਨੇ ਤੋੜੀ ਤਸਕਰਾਂ ਦੀ ਕਮਰ: ਬਲਤੇਜ ਪੰਨੂ

*ਚੰਡੀਗੜ੍ਹ, 18 ਅਪ੍ਰੈਲ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਕੇਂਦਰੀ ਕਰਮਚਾਰੀਆਂ ਲਈ ਸਰਕਾਰ ਦਾ ਵੱਡਾ ਫੈਸਲਾ, DA ’ਚ ਵਾਧਾ ਮਨਜ਼ੂਰ

ਪ੍ਰਧਾਨ ਮੰਤਰੀ Narendra Modi ਦੀ ਅਗਵਾਈ ਹੇਠ ਹੋਈ ਕੇਂਦਰੀ ਕੈਬਨਿਟ ਮੀਟਿੰਗ ਵਿੱਚ ਸਰਕਾਰੀ ਕਰਮਚਾਰੀਆਂ...

ਟਰੰਪ ਦੀ ਇਰਾਨ ਨੂੰ ਸਖ਼ਤ ਚੇਤਾਵਨੀ, ਸਮਝੌਤੇ ਲਈ ਅੰਤਿਮ ਮੌਕਾ

ਅਮਰੀਕਾ ਅਤੇ ਇਰਾਨ ਵਿਚਕਾਰ ਤਣਾਅ ਇੱਕ ਵਾਰ ਫਿਰ ਚਰਮ ’ਤੇ ਪਹੁੰਚਦਾ ਦਿਖਾਈ ਦੇ ਰਿਹਾ...

9 ਹਜ਼ਾਰ ਪੰਜਾਬੀਆਂ ’ਤੇ ਡਿਪੋਰਟੇਸ਼ਨ ਦਾ ਖ਼ਤਰਾ

ਕੈਨੇਡਾ ਵਿੱਚ ਇਮੀਗ੍ਰੇਸ਼ਨ ਨਿਯਮਾਂ ਵਿੱਚ ਹੋਏ ਵੱਡੇ ਬਦਲਾਅ ਨੇ ਪੰਜਾਬੀ ਵਿਦਿਆਰਥੀਆਂ ਲਈ ਚਿੰਤਾ ਵਧਾ...