November 16, 2026, 3:50 pm
----------- Advertisement -----------
HomeNewsBreaking Newsਫ਼ਰੀਦਕੋਟ ਤੋਂ ਅਰੰਭ ਹੋਏ ਵਿਸ਼ਾਲ ਨਗਰ ਕੀਰਤਨ ਦਾ ਸ੍ਰੀ ਅਨੰਦਪੁਰ ਸਾਹਿਬ ਪਹੁੰਚਣ...

ਫ਼ਰੀਦਕੋਟ ਤੋਂ ਅਰੰਭ ਹੋਏ ਵਿਸ਼ਾਲ ਨਗਰ ਕੀਰਤਨ ਦਾ ਸ੍ਰੀ ਅਨੰਦਪੁਰ ਸਾਹਿਬ ਪਹੁੰਚਣ ‘ਤੇ ਭਰਵਾਂ ਸਵਾਗਤ

Published on

----------- Advertisement -----------

ਸ੍ਰੀ ਅਨੰਦਪੁਰ ਸਾਹਿਬ/ਚੰਡੀਗੜ੍ਹ, 22 ਨਵੰਬਰ:ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ  ਵਿਸ਼ਾਲ ਨਗਰ ਨਗਰ ਕੀਰਤਨ, ਜੋ ਬਾਬਾ ਫ਼ਰੀਦ ਜੀ ਦੇ ਤਪ ਅਸਥਾਨ ਰਿਆਸਤੀ ਕਿਲ੍ਹਾ ਮੁਬਾਰਕ ਫ਼ਰੀਦਕੋਟ ਤੋਂ ਆਰੰਭ ਹੋਇਆ ਸੀ, ਦਾ ਅੱਜ ਸ੍ਰੀ ਅਨੰਦਪੁਰ ਸਾਹਿਬ ਪਹੁੰਚਣ ‘ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਨੂੰ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ਼ ਆਨਰ ਪੇਸ਼ ਕੀਤਾ ਗਿਆ। ਪੰਜਾਬ ਪੁਲਿਸ ਦੀ ਟੁਕੜੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਨੂੰ ਗਾਰਡ ਆਫ਼ ਆਨਰ ਪੇਸ਼ ਕੀਤਾ ਗਿਆ।

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਨਗਰ ਕੀਰਤਨ ਵਿੱਚ ਸ਼ਾਮਿਲ ਪੰਜ ਪਿਆਰੇ ਸਾਹਿਬਾਨ ਅਤੇ ਪੰਜ ਨਿਸ਼ਾਨਚੀ ਸਾਹਿਬਾਨ ਨੂੰ ਸਿਰੋਪਾਉ ਭੇਟ ਕੀਤਾ ਗਿਆ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਇਸ ਨਗਰ ਕੀਰਤਨ ਵਿੱਚ ਯੋਗਦਾਨ ਪਾਉਣ ਵਾਲੇ ਬਾਬਾ ਲੱਖਾ ਸਿੰਘ ਨਾਨਕਸਰ ਦਾ ਵੀ ਸਨਮਾਨ ਕੀਤਾ ਗਿਆ।

ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਅਤੇ ਸਥਾਨਕ ਸੰਗਤਾਂ ਵਲੋਂ ਖ਼ਾਲਸਾਈ ਜਾਹੋ-ਜਲਾਲ ਨਾਲ ਨਗਰ ਦਾ ਸਵਾਗਤ ਕੀਤਾ। ਸੰਗਤਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਦੀ ਸਵਾਰੀ ਉਤੇ ਫੁੱਲਾਂ ਦੀ ਵਰਖਾ ਕੀਤੀ ਗਈ।

ਨਗਰ ਕੀਰਤਨ ਦੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚਣ ਉਪਰੰਤ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਦੇ ਪਾਵਨ ਸਰੂਪ ਨੂੰ ਪੂਰੇ ਸਤਿਕਾਰ ਸਹਿਤ ਗੁਰੂਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਸੁਸ਼ੋਭਿਤ ਕੀਤਾ।

ਇਹ ਨਗਰ ਕੀਰਤਨ ਫ਼ਿਰੋਜ਼ਪੁਰ, ਮੋਗਾ, ਜਗਰਾਉਂ, ਲੁਧਿਆਣਾ, ਫ਼ਤਹਿਗੜ੍ਹ ਸਾਹਿਬ, ਚਮਕੌਰ ਸਾਹਿਬ ਹੁੰਦੇ ਹੋਏ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...