ਅੱਜ ਕਿਸਾਨ 378 ਦਿਨ ਬਾਅਦ ਅੰਦੋਲਨ ਫ਼ਤਹਿ ਕਰ ਕੇ ਆਪਣੇ-ਆਪਣੇ ਘਰਾਂ ਨੂੰ ਵਾਪਿਸ ਪਰਤ ਰਹੇ ਹਨ। ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਮੰਨ ਲਈਆਂ ਹਨ। ਇਸ ਸਬੰਧੀ ਲਿਖਤੀ ਭਰੋਸਾ ਵੀ ਦਿੱਤਾ ਗਿਆ ਹੈ। ਇਸ ਤੋਂ ਬਾਅਦ ਕਿਸਾਨਾਂ ਨੇ ਦਿੱਲੀ ਬਾਰਡਰ ਤੋਂ ਆਪਣੇ ਡੇਰੇ ਛੱਡਣੇ ਸ਼ੁਰੂ ਕਰ ਦਿੱਤੇ ਹਨ।ਇੱਕ ਸਵਾਲ ਅਜੇ ਵੀ ਬਣਿਆ ਹੋਇਆ ਹੈ ਕਿ ਕੀ ਸੰਯੁਕਤ ਕਿਸਾਨ (SKM) ਮੋਰਚਾ ਅਜੇ ਵੀ ਭਾਜਪਾ ਦਾ ਵਿਰੋਧ ਜਾਰੀ ਰੱਖੇਗਾ ਜਾਂ ਨਹੀਂ ? ਰਾਕੇਸ਼ ਟਿਕੈਤ ਨੇ ਗੱਲਬਾਤ ਦੌਰਾਨ ਇਸ ਸਵਾਲ ਦਾ ਜਵਾਬ ਦਿੱਤਾ ਕਿ ਸਰਕਾਰ ਨਾਲ ਕੋਈ ਰੰਜਿਸ਼ ਨਹੀਂ ਹੈ। ਹਾਲਾਂਕਿ ਅੱਗੇ ਕੀ ਹੋਵੇਗਾ ਇਹ ਤੈਅ ਨਹੀਂ ਕੀਤਾ ਗਿਆ ਹੈ। ਅਤੇ ਕਿਸਾਨਾਂ ਨੂੰ ਰਾਜਾਂ ਵਿਚ ਜਾਣ ਤੋਂ ਰੋਕਣਾ ਅਸੰਭਵ ਹੈ।
ਟਿਕੈਤ ਨੇ ਕਿਹਾ ਕਿ ਜੇਕਰ ਸਰਕਾਰ ਨੇ ਕਿਸਾਨਾਂ ਦੀ ਮੰਗ ਪੂਰੀ ਨਾ ਕੀਤੀ ਤਾਂ ਅਸੀਂ ਵਾਪਸ ਅੰਦੋਲਨ ਕਰਾਂਗੇ। ਇਸ ਦੇ ਨਾਲ ਹੀ ਯੂਪੀ ਚੋਣਾਂ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਉਹ ਜਲਦ ਹੀ ਆਪਣੇ ਸਮਰਥਕਾਂ ਨੂੰ ਇਸ ਬਾਰੇ ਦੱਸਣਗੇ। ਅੱਜ ਸਵੇਰੇ ਟਿਕੈਤ ਨੇ ਗਾਜ਼ੀਪੁਰ ਸਰਹੱਦ ਤੋਂ ਕਿਸਾਨਾਂ ਦੇ ਪਹਿਲੇ ਜੱਥੇ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਸੰਯੁਕਤ ਕਿਸਾਨ ਮੋਰਚੇ ਦੀ ਅਗਲੀ ਮੀਟਿੰਗ 15 ਜਨਵਰੀ ਨੂੰ ਹੋਵੇਗੀ। ਇਸ ਦੌਰਾਨ ਟਿਕੈਤ ਹਰਿਆਣਾ ਅਤੇ ਕੁਝ ਹੋਰ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਮੁਲਾਕਾਤ ਕਰਨਗੇ।