ਕਾਰੋਬਾਰੀ ਹਫਤੇ ਦੇ ਆਖਰੀ ਦਿਨ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀ ਕੀਮਤ ‘ਚ ਵਾਧਾ ਦਰਜ ਕੀਤਾ ਗਿਆ ਹੈ। ਮਲਟੀ ਕਮੋਡਿਟੀ ਐਕਸਚੇਂਜ ‘ਤੇ, ਫਰਵਰੀ ਵਿਚ ਡਿਲੀਵਰੀ ਲਈ ਸੋਨਾ ਅੱਜ 0.49 ਫੀਸਦੀ ਵਧ ਕੇ 47,635 ਰੁਪਏ ਪ੍ਰਤੀ 10 ਗ੍ਰਾਮ ‘ਤੇ ਪਹੁੰਚ ਗਿਆ।
ਦੂਜੇ ਪਾਸੇ ਅੱਜ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਅੱਜ ਚਾਂਦੀ 0.11 ਫੀਸਦੀ ਦੇ ਵਾਧੇ ਨਾਲ ਕਾਰੋਬਾਰ ਕਰ ਰਹੀ ਹੈ। ਅੱਜ 1 ਕਿਲੋ ਚਾਂਦੀ ਦੀ ਕੀਮਤ 61,190 ਰੁਪਏ ਹੈ।