September 6, 2026, 2:14 am
----------- Advertisement -----------
HomePunjabbusinessਟਰੇਨਾਂ ਦੇ ਸਮੇਂ ਤੋਂ ਲੈ ਕੇ ਦੁੱਧ ਅਤੇ ਸਿਲੰਡਰ ਦੀਆਂ ਕੀਮਤਾਂ ਤੱਕ,...

ਟਰੇਨਾਂ ਦੇ ਸਮੇਂ ਤੋਂ ਲੈ ਕੇ ਦੁੱਧ ਅਤੇ ਸਿਲੰਡਰ ਦੀਆਂ ਕੀਮਤਾਂ ਤੱਕ, ਪੜ੍ਹੋ ਅੱਜ ਤੋਂ ਹੋਰ ਕਿਹੜੇ ਕਿਹੜੇ ਬਦਲ ਗਏ ਨਿਯਮ

Published on

----------- Advertisement -----------

ਅੱਜ ਤੋਂ ਨਵਾਂ ਮਹੀਨਾ ਭਾਵ ਮਾਰਚ ਸ਼ੁਰੂ ਹੋ ਗਿਆ ਹੈ। ਅੱਜ ਤੋਂ ਕਈ ਨਿਯਮ ਬਦਲ ਗਏ ਹਨ ਅਤੇ ਇਸ ਦਾ ਅਸਰ ਤੁਹਾਡੀ ਜੇਬ ‘ਤੇ ਪੈਣ ਵਾਲਾ ਹੈ। ਤੁਹਾਡੇ ਲਈ ਇਸ ਬਾਰੇ ਜਾਣਨਾ ਬਹੁਤ ਜ਼ਰੂਰੀ ਹੈ ਅੱਜ ਤੋਂ ਗੈਸ ਸਿਲੰਡਰ ਦੀਆਂ ਕੀਮਤਾਂ ਤੋਂ ਲੈ ਕੇ ਬੈਂਕ ਲੋਨ ਤੱਕ ਕਈ ਨਿਯਮ ਬਦਲਣ ਜਾ ਰਹੇ ਹਨ। ਆਓ ਤੁਹਾਨੂੰ ਦੱਸਦੇ ਹਾਂ ਕਿ ਅੱਜ ਤੋਂ ਕਿਹੜੇ ਨਿਯਮ ਬਦਲੇ ਹਨ-
ਬੈਂਕ ਕਿੰਨੇ ਦਿਨ ਬੰਦ ਰਹਿਣਗੇ-
ਮਾਰਚ ਮਹੀਨੇ ਵਿੱਚ ਹੋਲੀ ਅਤੇ ਨਵਰਾਤਰੀ ਸਮੇਤ ਕਈ ਤਿਉਹਾਰ ਮਨਾਏ ਜਾਣਗੇ। ਜਿਸ ਕਾਰਨ ਬੈਂਕ 12 ਦਿਨ ਬੰਦ ਰਹਿਣਗੇ।
ਗੈਸ ਸਿਲੰਡਰ ਹੋਇਆ ਮਹਿੰਗਾ-
ਹੋਲੀ ਤੋਂ ਪਹਿਲਾਂ ਆਮ ਆਦਮੀ ਨੂੰ ਮਹਿੰਗਾਈ ਦਾ ਇੱਕ ਹੋਰ ਝਟਕਾ ਲੱਗਾ ਹੈ। ਘਰੇਲੂ ਗੈਸ ਕੰਪਨੀਆਂ ਨੇ ਲੰਬੇ ਸਮੇਂ ਬਾਅਦ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ਵਿੱਚ 50 ਰੁਪਏ ਦਾ ਵਾਧਾ ਕੀਤਾ ਹੈ।
ਬੈਂਕ ਲੋਨ ਹੋ ਸਕਦਾ ਮਹਿੰਗਾ-
ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਆਪਣੀ ਰੈਪੋ ਦਰ ਵਧਾ ਦਿੱਤੀ ਹੈ, ਜਿਸ ਕਾਰਨ ਕਈ ਬੈਂਕਾਂ ਨੇ ਵੀ ਆਪਣੇ ਐਮਸੀਐਲਆਰ ਵਿੱਚ ਵਾਧਾ ਕੀਤਾ ਹੈ ਅਤੇ ਇਸ ਨੂੰ ਵਧਾਉਣ ਦਾ ਸਿੱਧਾ ਅਸਰ ਲੋਕਾਂ ਦੀਆਂ ਜੇਬਾਂ ‘ਤੇ ਪਵੇਗਾ। ਜਿਸ ਵਿੱਚ ਹੋਮ ਲੋਨ, ਕਾਰ ਲੋਨ, ਐਜੂਕੇਸ਼ਨ ਲੋਨ ਸਭ ਵਧ ਜਾਣਗੇ।
ਦੁੱਧ ਦੇ ਵਧੇ ਰੇਟ-
ਅੱਜ ਤੋਂ ਮੁੰਬਈ ‘ਚ ਦੁੱਧ ਦੀ ਕੀਮਤ ‘ਚ 5 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਮੰਗਲਵਾਰ ਅੱਧੀ ਰਾਤ ਤੋਂ ਮੁੰਬਈ ‘ਚ ਮੱਝ ਦੇ ਦੁੱਧ ਦੀਆਂ ਥੋਕ ਕੀਮਤਾਂ ‘ਚ 5 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ।
ਟਰੇਨ ਦੇ ਸਮੇਂ ‘ਚ ਬਦਲਾਅ-
ਭਾਰਤੀ ਰੇਲਵੇ ਨੇ ਵੀ ਅੱਜ ਤੋਂ ਰੇਲਵੇ ਨੇ ਆਪਣੀਆਂ 5000 ਮਾਲ ਗੱਡੀਆਂ ਅਤੇ ਹਜ਼ਾਰਾਂ ਪੈਸੇਂਜਰ ਟਰੇਨਾਂ ਦੇ ਟਾਈਮ ਟੇਬਲ ‘ਚ ਕਾਫੀ ਬਦਲਾਅ ਕੀਤੇ ਹਨ ਜੇਕਰ ਤੁਸੀਂ ਵੀ ਟਰੇਨ ‘ਚ ਸਫਰ ਕਰਦੇ ਹੋ ਜਾਂ ਯਾਤਰਾ ਕਰਨ ਜਾ ਰਹੇ ਹੋ ਤਾਂ ਤੁਹਾਨੂੰ ਟਰੇਨ ਦਾ ਸਮਾਂ ਜ਼ਰੂਰ ਚੈੱਕ ਕਰਨਾ ਚਾਹੀਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...