June 11, 2026, 10:46 am
----------- Advertisement -----------
HomeNewsLatest Newsਦਿੱਲੀ ਦੀ ਤਿਹਾੜ, ਮੰਡੋਲੀ ਤੇ ਰੋਹਿਣੀ ਜੇਲ੍ਹ 'ਚ ਛਾਪੇਮਾਰੀ ਦੌਰਾਨ ਮਿਲੇ 117...

ਦਿੱਲੀ ਦੀ ਤਿਹਾੜ, ਮੰਡੋਲੀ ਤੇ ਰੋਹਿਣੀ ਜੇਲ੍ਹ ‘ਚ ਛਾਪੇਮਾਰੀ ਦੌਰਾਨ ਮਿਲੇ 117 ਮੋਬਾਇਲ ਫੋਨ

Published on

----------- Advertisement -----------

ਦਿੱਲੀ ਦੀ ਤਿਹਾੜ, ਮੰਡੋਲੀ ਅਤੇ ਰੋਹਿਣੀ ਜੇਲ੍ਹਾਂ ਵਿੱਚ ਛਾਪੇਮਾਰੀ ਕੀਤੀ ਗਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਸ ਦੌਰਾਨ 117 ਮੋਬਾਈਲ ਬਰਾਮਦ ਕੀਤੇ ਗਏ ਹਨ। ਇਸ ਤੋਂ ਪਹਿਲਾਂ ਪਿਛਲੇ ਮਹੀਨੇ 18 ਦਸੰਬਰ ਦੀ ਰਾਤ ਨੂੰ ਵਿਜੀਲੈਂਸ ਟੀਮ ਨੇ ਮੰਡੋਲੀ ਜੇਲ੍ਹ ਵਿੱਚ ਛਾਪਾ ਮਾਰਿਆ ਸੀ। ਇਸ ਦੌਰਾਨ 8 ਮੋਬਾਈਲ ਅਤੇ 8 ਚਾਕੂ ਬਰਾਮਦ ਹੋਏ ਸਨ।
ਦੱਸ ਦਈਏ ਕਿ ਦਿੱਲੀ ਜੇਲ੍ਹ ਵਿਭਾਗ ਨੇ ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚੋਂ ਕਈ ਮੋਬਾਈਲ ਫ਼ੋਨ ਬਰਾਮਦ ਹੋਣ ਤੋਂ ਬਾਅਦ ਦੋ ਡਿਪਟੀ ਸੁਪਰਡੈਂਟ, ਇੱਕ ਸਹਾਇਕ ਸੁਪਰਡੈਂਟ, ਇੱਕ ਹੈੱਡ ਵਾਰਡਰ ਅਤੇ ਇੱਕ ਹੋਰ ਵਾਰਡਰ ਨੂੰ ਮੁਅੱਤਲ ਕਰ ਦਿੱਤਾ ਹੈ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਜੇਲ੍ਹ ਅਧਿਕਾਰੀਆਂ ਅਨੁਸਾਰ ਮੰਡੋਲੀ ਜੇਲ੍ਹ ਵਿੱਚੋਂ ਮੋਬਾਈਲ ਫ਼ੋਨ ਬਰਾਮਦ ਹੋਣ ਤੋਂ ਬਾਅਦ ਡਿਪਟੀ ਸੁਪਰਡੈਂਟ ਪ੍ਰਦੀਪ ਸ਼ਰਮਾ ਅਤੇ ਧਰਮਿੰਦਰ ਮੌਰੀਆ, ਸਹਾਇਕ ਸੁਪਰਡੈਂਟ ਸੰਨੀ ਚੰਦਰ, ਹੈੱਡ ਵਾਰਡਰ ਲੋਕੇਸ਼ ਧਾਮਾ ਅਤੇ ਵਾਰਡਰ ਹੰਸਰਾਜ ਮੀਨਾ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...