ATS (Anti Terrorism Squad) ਅਤੇ NCB (ਨਾਰਕੋਟਿਕਸ ਕੰਟਰੋਲ ਬਿਊਰੋ) ਨੇ ਗੁਜਰਾਤ ਤੱਟ ‘ਤੇ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਦਰਅਸਲ, ਦੋਵਾਂ ਟੀਮਾਂ ਨੇ ਸਾਂਝੀ ਕਾਰਵਾਈ ਕਰਦੇ ਹੋਏ 14 ਪਾਕਿਸਤਾਨੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਕੋਲੋਂ 86 ਕਿਲੋ ਨਸ਼ੀਲੇ ਪਦਾਰਥ ਵੀ ਬਰਾਮਦ ਕੀਤੇ, ਜਿਸ ਦੀ ਬਾਜ਼ਾਰੀ ਕੀਮਤ 602 ਕਰੋੜ ਰੁਪਏ ਦੇ ਕਰੀਬ ਦੱਸੀ ਜਾ ਰਹੀ ਹੈ। ਏਟੀਐਸ ਅਤੇ ਐਨਸੀਬੀ ਦੀ ਟੀਮ ਵੱਲੋਂ ਇਹ ਕਾਰਵਾਈ ਪਿਛਲੇ ਦੋ ਦਿਨਾਂ ਤੋਂ ਜਾਰੀ ਹੈ।
ਰਿਪੋਰਟਾਂ ਮੁਤਾਬਕ ਅਪਰੇਸ਼ਨ ਦੌਰਾਨ ਗ੍ਰਿਫ਼ਤਾਰ ਹੋਣ ਤੋਂ ਬਚਣ ਲਈ ਪਾਕਿਸਤਾਨੀ ਨਾਗਰਿਕਾਂ ਨੇ ਏਟੀਐਸ ਅਤੇ ਐਨਸੀਬੀ ਦੇ ਅਧਿਕਾਰੀਆਂ ਤੇ ਆਪਣੀਆਂ ਕਿਸ਼ਤੀਆਂ ਚੜਾਉਣ ਦੀ ਕੋਸ਼ਿਸ਼ ਵੀ ਕੀਤੀ। ਜਿਸ ਤੋਂ ਬਾਅਦ ਜਵਾਨਾਂ ਨੂੰ ਜਵਾਬੀ ਕਾਰਵਾਈ ‘ਚ ਉਨ੍ਹਾਂ ‘ਤੇ ਗੋਲੀਬਾਰੀ ਕਰਨੀ ਪਈ। ਜਿਸ ਤੋਂ ਬਾਅਦ ਸਾਰੇ ਸ਼ੱਕੀ ਫੜੇ ਗਏ। ਦੱਸ ਦੇਈਏ ਕਿ ਅੰਤਰਰਾਸ਼ਟਰੀ ਸਮੁੰਦਰੀ ਸਰਹੱਦ ਦੇ ਨੇੜੇ ਸੁਰੱਖਿਆ ਏਜੰਸੀਆਂ ਪਿਛਲੇ ਦੋ ਦਿਨਾਂ ਤੋਂ ਭਾਰਤੀ ਜਲ ਖੇਤਰ ਦੇ ਅੰਦਰ ਸਰਚ ਆਪਰੇਸ਼ਨ ਚਲਾ ਰਹੀਆਂ ਹਨ।
----------- Advertisement -----------
602 ਕਰੋੜ ਰੁਪਏ ਦੇ ਨਸ਼ੀਲੇ ਪਦਾਰਥਾਂ ਸਮੇਤ 14 ਪਾਕਿਸਤਾਨੀ ਨਾਗਰਿਕ ਗ੍ਰਿਫਤਾਰ
Published on
----------- Advertisement -----------
----------- Advertisement -----------












