September 9, 2026, 8:35 pm
----------- Advertisement -----------
HomeNewsLatest Newsਦੱਖਣੀ ਅਫ਼ਰੀਕਾ ਦੇ ਸ਼ਹਿਰ ਜੋਹਾਨਸਬਰਗ ਦੇ ਬਾਰ 'ਚ ਗੋਲੀਬਾਰੀ, 14 ਲੋਕਾਂ ਦੀ...

ਦੱਖਣੀ ਅਫ਼ਰੀਕਾ ਦੇ ਸ਼ਹਿਰ ਜੋਹਾਨਸਬਰਗ ਦੇ ਬਾਰ ‘ਚ ਗੋਲੀਬਾਰੀ, 14 ਲੋਕਾਂ ਦੀ ਮੌਤ

Published on

----------- Advertisement -----------

ਦੱਖਣੀ ਅਫ਼ਰੀਕਾ ਦੇ ਸ਼ਹਿਰ ਜੋਹਾਨਸਬਰਗ ਦੇ ਨੇੜੇ ਸੋਵੇਟੋ ਟਾਊਨਸ਼ਿਪ ਦੇ ਇੱਕ ਬਾਰ ਵਿੱਚ ਗੋਲੀਬਾਰੀ ਦੀ ਘਟਨਾ ਵਾਪਰੀ। ਗੋਲੀਬਾਰੀ ਦੀ ਇਸ ਘਟਨਾ ਵਿੱਚ ਘੱਟੋ-ਘੱਟ 14 ਲੋਕ ਮਾਰੇ ਗਏ ਅਤੇ ਕਾਫੀ ਲੋਕ ਜ਼ਖਮੀ ਹੋ ਗਏ ਹਨ। ਪੁਲਸ ਨੇ ਦੱਸਿਆ ਕਿ ਇਹ ਘਟਨਾ ਸ਼ਨੀਵਾਰ-ਐਤਵਾਰ ਦੀ ਦਰਮਿਆਨੀ ਰਾਤ ਨੂੰ ਵਾਪਰੀ, ਜਿਸ ਦੀ ਸੂਚਨਾ ਪੁਲਸ ਨੂੰ ਸਵੇਰੇ ਦਿੱਤੀ ਗਈ। ਪੁਲਿਸ ਸਟੇਸ਼ਨ ਕਮਾਂਡਰ ਬ੍ਰਿਗੇਡੀਅਰ ਨੌਨਹੱਲਨਹਲਾ ਕੁਬੇਕਾ ਨੇ ਕਿਹਾ ਕਿ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਹਮਲਾਵਰਾਂ ਨੂੰ ਜਲਦੀ ਤੋਂ ਜਲਦੀ ਫੜਨ ਦੀ ਕੋਸ਼ਿਸ਼ ਕਰ ਰਹੇ ਹਾਂ।
ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪੁਲਸ ਅਧਿਕਾਰੀ ਨੇ ਦੱਸਿਆ ਕਿ ਜਦੋਂ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਤਾਂ ਉਸ ਸਮੇਂ ਤੱਕ 12 ਲੋਕਾਂ ਦੀ ਮੌਤ ਹੋ ਚੁੱਕੀ ਸੀ ਅਤੇ ਦੋ ਲੋਕਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ ਪਰ ਉਨ੍ਹਾਂ ਦੀ ਜਾਨ ਨਹੀਂ ਬਚਾਈ ਜਾ ਸਕੀ, ਜਿਸ ਕਾਰਨ ਮਰਨ ਵਾਲਿਆਂ ਦੀ ਗਿਣਤੀ 14 ਹੋ ਗਈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੌਕੇ ਤੋਂ ਮਿਲੇ ਕਾਰਤੂਸਾਂ ਤੋਂ ਪਤਾ ਚੱਲਦਾ ਹੈ ਕਿ ਹਮਲਾਵਰ ਭੀੜ ਵਿੱਚ ਆਏ ਸਨ। ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...