June 12, 2026, 2:42 pm
----------- Advertisement -----------
HomeNewsBreaking Newsਮਿਚੌਂਗ ਤੂਫਾਨ ਕਾਰਨ 144 ਟਰੇਨਾਂ ਰੱਦ, ਤਾਮਿਲਨਾਡੂ 'ਚ SDRF ਦੇ 100 ਜਵਾਨ...

ਮਿਚੌਂਗ ਤੂਫਾਨ ਕਾਰਨ 144 ਟਰੇਨਾਂ ਰੱਦ, ਤਾਮਿਲਨਾਡੂ ‘ਚ SDRF ਦੇ 100 ਜਵਾਨ ਕੀਤੇ ਗਏ ਤਾਇਨਾਤ

Published on

----------- Advertisement -----------

ਭਾਰਤੀ ਮੌਸਮ ਵਿਭਾਗ (IMD) ਨੇ ਆਂਧਰਾ ਪ੍ਰਦੇਸ਼ ਅਤੇ ਨਾਲ ਲੱਗਦੇ ਤਾਮਿਲਨਾਡੂ ਤੱਟਾਂ ਲਈ ਚੱਕਰਵਾਤ ਦਾ ਅਲਰਟ ਜਾਰੀ ਕੀਤਾ ਹੈ। ਇਸ ਤੂਫਾਨ ਦਾ ਨਾਂ ਮਿਚੌਂਗ ਰੱਖਿਆ ਗਿਆ ਹੈ। ਆਈਐਮਡੀ ਦੇ ਅਨੁਸਾਰ ਡੂੰਘੇ ਦਬਾਅ ਦੇ ‘ਪੱਛਮ-ਉੱਤਰ-ਪੱਛਮ ਵੱਲ ਵਧਣ ਅਤੇ ਅਗਲੇ 24 ਘੰਟਿਆਂ ਦੌਰਾਨ ਦੱਖਣ-ਪੱਛਮੀ ਬੰਗਾਲ ਦੀ ਖਾੜੀ ਵਿੱਚ ਇੱਕ ਚੱਕਰਵਾਤੀ ਤੂਫ਼ਾਨ ਦੇ ਤੇਜ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਇਹ ਉੱਤਰ-ਪੱਛਮ ਵੱਲ ਵਧੇਗਾ ਅਤੇ ਦੱਖਣੀ ਆਂਧਰਾ ਪ੍ਰਦੇਸ਼ ਅਤੇ ਨਾਲ ਲੱਗਦੇ ਉੱਤਰੀ ਤਾਮਿਲਨਾਡੂ ਤੱਟਾਂ ਤੋਂ ਹੁੰਦੇ ਹੋਏ ਸੋਮਵਾਰ ਸਵੇਰ ਤੱਕ ਪੱਛਮੀ-ਮੱਧ ਬੰਗਾਲ ਦੀ ਖਾੜੀ ਪਹੁੰਚੇਗਾ।
4 ਦਸੰਬਰ ਦੀ ਦੁਪਹਿਰ ਤੱਕ ਇਹ ਆਂਧਰਾ ਪ੍ਰਦੇਸ਼ ਅਤੇ ਨਾਲ ਲੱਗਦੇ ਉੱਤਰੀ ਤਾਮਿਲਨਾਡੂ ਤੱਟਾਂ ਦੇ ਨੇੜੇ ਪਹੁੰਚ ਜਾਵੇਗਾ। ਜਿਸ ਤੋਂ ਬਾਅਦ ਇਹ 5 ਦਸੰਬਰ ਨੂੰ ਆਂਧਰਾ ਪ੍ਰਦੇਸ਼ ਵਿੱਚ ਲੈਂਡਫਾਲ ਕਰੇਗਾ। ਚੱਕਰਵਾਤ ਦੇ ਮੱਦੇਨਜ਼ਰ ਦੱਖਣੀ ਮੱਧ ਰੇਲਵੇ ਨੇ 144 ਟਰੇਨਾਂ ਨੂੰ ਰੱਦ ਕਰ ਦਿੱਤਾ ਹੈ। ਇਨ੍ਹਾਂ ਵਿੱਚੋਂ 118 ਟਰੇਨਾਂ ਲੰਬੇ ਰੂਟ ਦੀਆਂ ਹਨ। ਜਦੋਂ ਕਿ ਤਾਮਿਲਨਾਡੂ ਵਿੱਚ 100 ਐਸਡੀਆਰਐਫ ਦੇ ਜਵਾਨ ਤਾਇਨਾਤ ਕੀਤੇ ਗਏ ਹਨ।
ਤੂਫਾਨ ਕਾਰਨ ਮੱਧ ਰੇਲਵੇ ਨੇ 3 ਤੋਂ 7 ਦਸੰਬਰ ਦਰਮਿਆਨ ਚੱਲਣ ਵਾਲੀਆਂ 144 ਟਰੇਨਾਂ ਨੂੰ ਰੱਦ ਕਰ ਦਿੱਤਾ ਹੈ। ਰੇਲਵੇ ਅਧਿਕਾਰੀਆਂ ਮੁਤਾਬਕ ਤਾਮਿਲਨਾਡੂ, ਬੈਂਗਲੁਰੂ, ਹੈਦਰਾਬਾਦ, ਨਵੀਂ ਦਿੱਲੀ, ਹਾਵੜਾ, ਲਖਨਊ, ਵਿਸ਼ਾਖਾਪਟਨਮ, ਤਿਰੂਪਤੀ, ਪੁਡੂਚੇਰੀ ਅਤੇ ਹੋਰ ਰੂਟਾਂ ‘ਤੇ ਚੱਲਣ ਵਾਲੀਆਂ ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਤੂਫਾਨ ਕਾਰਨ ਪੁਡੂਚੇਰੀ, ਕਰਾਈਕਲ ਅਤੇ ਯਾਨਾਮ ਖੇਤਰ ਦੇ ਸਾਰੇ ਸਕੂਲਾਂ – ਕਾਲਜਾਂ ‘ਚ 4 ਦਸੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਾ ਨੋਟੀਫਿਕੇਸ਼ਨ ਪੁਡੂਚੇਰੀ ਸਰਕਾਰ ਨੇ ਜਾਰੀ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦਿਹਾਂਤ, 49 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਭਾਰਤ ਦੇ ਦਿੱਗਜ਼ ਨਿਸ਼ਾਨੇਬਾਜ਼ ਰਹੇ ਜਸਪਾਲ ਰਾਣਾ ਹੁਣ ਇਸ ਦੁਨੀਆ ਵਿਚ ਨਹੀ ਰਹੇ। ਦਿੱਲੀ...

ਪੰਜਾਬੀ ਗਾਇਕ ਆਰ ਨੈਤ ਦੇ ਨਵੇਂ ਗੀਤ REEL ‘ਤੇ ਵਿਵਾਦ, ਸ਼ਿਵ ਸੈਨਾ ਦਾ ਆਰੋਪ – ਹਿੰਦੂਆਂ ਦੀ ਆਸਥਾ ਨਾਲ ਖਿਲਵਾੜ, ਦਿੱਤੀ ਸ਼ਿਕਾਇਤ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਆਰ. ਨੈਤ ਆਪਣੇ ਨਵੇਂ ਗੀਤ “ਰੀਲ” ਨੂੰ ਲੈ...

ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਦੀ ਬੇਅਦਬੀ ਕਰਨ...

ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਕਤਲ ਕੀਤੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ...

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...