October 19, 2026, 8:32 am
----------- Advertisement -----------
HomeNewsBreaking Newsਬੰਗਲੌਰ 'ਚ ਮੀਂਹ ਕਾਰਨ 17 ਫਲਾਈਟਾਂ ਕੀਤਾ ਡਾਇਵਰਟ, ਏਅਰਪੋਰਟ ਦੇ ਟਰਮੀਨਲ 2...

ਬੰਗਲੌਰ ‘ਚ ਮੀਂਹ ਕਾਰਨ 17 ਫਲਾਈਟਾਂ ਕੀਤਾ ਡਾਇਵਰਟ, ਏਅਰਪੋਰਟ ਦੇ ਟਰਮੀਨਲ 2 ਦੀ ਛੱਤ ਲੀਕ

Published on

----------- Advertisement -----------

ਬੰਗਲੌਰ ‘ਚ ਵੀਰਵਾਰ ਰਾਤ ਅਤੇ ਸ਼ੁੱਕਰਵਾਰ ਸਵੇਰ ਨੂੰ ਹੋਈ ਬਾਰਿਸ਼ ਕਾਰਨ ਪੂਰਾ ਸ਼ਹਿਰ ਪਾਣੀ ‘ਚ ਡੁੱਬ ਗਿਆ। ਭਾਰੀ ਮੀਂਹ ਕਾਰਨ ਕਰਨਾਟਕ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਟਰਮੀਨਲ 2 ਵਿੱਚ ਪਾਣੀ ਲੀਕ ਹੋਣ ਕਾਰਨ ਕਈ ਘਰੇਲੂ ਉਡਾਣਾਂ ਨੂੰ ਮੋੜਨਾ ਪਿਆ। ਇਸ ਦੇ ਨਾਲ ਹੀ ਕਈ ਸੜਕਾਂ ’ਤੇ ਪਾਣੀ ਭਰ ਜਾਣ ਕਾਰਨ ਪੁਲਿਸ ਨੂੰ ਆਵਾਜਾਈ ਨੂੰ ਹੋਰ ਰਸਤਿਆਂ ਵੱਲ ਮੋੜਨਾ ਪਿਆ।

ਦੱਸ ਦਈਏ ਕਿ ਬੰਗਲੌਰ ਇੰਟਰਨੈਸ਼ਨਲ ਏਅਰਪੋਰਟ ਲਿਮਟਿਡ (ਬੀਆਈਏਐਲ) ਨੇ ਇੱਕ ਬਿਆਨ ਵਿੱਚ ਕਿਹਾ ਕਿ 9 ਮਈ ਦੀ ਰਾਤ ਨੂੰ ਥੋੜ੍ਹੇ ਸਮੇਂ ਵਿੱਚ ਹੋਈ ਭਾਰੀ ਬਾਰਿਸ਼ ਕਾਰਨ ਹਵਾਈ ਅੱਡੇ ਦੇ ਟਰਮੀਨਲਾਂ ਵਿੱਚ ਪਾਣੀ ਲੀਕ ਹੋ ਗਿਆ। 13 ਘਰੇਲੂ ਉਡਾਣਾਂ, ਤਿੰਨ ਅੰਤਰਰਾਸ਼ਟਰੀ ਉਡਾਣਾਂ ਅਤੇ ਇੱਕ ਅੰਤਰਰਾਸ਼ਟਰੀ ਕਾਰਗੋ ਉਡਾਣ ਨੂੰ ਚੇਨਈ ਵੱਲ ਮੋੜਨਾ ਪਿਆ।

ਨਾਲ ਹੀ ਸ਼ੁੱਕਰਵਾਰ ਨੂੰ ਜੰਮੂ-ਕਸ਼ਮੀਰ ਦੇ ਉੱਤਰੀ ਹਿੱਸੇ ‘ਚ ਤੇਜ਼ ਹਵਾਵਾਂ ਕਾਰਨ ਦਰੱਖਤ ਡਿੱਗ ਗਏ ਅਤੇ ਜਾਇਦਾਦ ਨੂੰ ਨੁਕਸਾਨ ਪਹੁੰਚਿਆ। ਦਰੱਖਤ ਡਿੱਗਣ ਕਾਰਨ ਕਈ ਘਰਾਂ ਦੀਆਂ ਛੱਤਾਂ ਉੱਡ ਗਈਆਂ, ਕਈ ਵਾਹਨਾਂ ਅਤੇ ਐਂਬੂਲੈਂਸ ਨੂੰ ਵੀ ਨੁਕਸਾਨ ਪੁੱਜਾ। ਦਰੱਖਤ ਡਿੱਗਣ ਕਾਰਨ ਸ੍ਰੀਨਗਰ-ਬਾਰਾਮੂਲਾ ਹਾਈਵੇਅ ‘ਤੇ ਟੱਪਰ ਇਲਾਕੇ ਨੇੜੇ ਆਵਾਜਾਈ ਨੂੰ ਰੋਕਣਾ ਪਿਆ।

ਦੇਸ਼ ‘ਚ ਗਰਮੀ ਦੇ ਮੌਸਮ ਦੌਰਾਨ ਅੱਜ 20 ਸੂਬਿਆਂ ‘ਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਛੱਤੀਸਗੜ੍ਹ ਅਤੇ ਮਹਾਰਾਸ਼ਟਰ ਵਿੱਚ 5 ਦਿਨਾਂ ਤੱਕ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਅੱਜ ਮੱਧ ਪ੍ਰਦੇਸ਼ ‘ਚ ਬਾਰਿਸ਼ ਦੇ ਨਾਲ-ਨਾਲ ਗੜੇਮਾਰੀ ਦਾ ਅਲਰਟ ਜਾਰੀ ਕੀਤਾ ਗਿਆ ਹੈ।ਮੌਸਮ ਵਿਭਾਗ ਨੇ ਕਿਹਾ ਕਿ ਅੱਜ 3 ਉੱਤਰੀ ਰਾਜਾਂ (ਜੰਮੂ-ਕਸ਼ਮੀਰ, ਹਿਮਾਚਲ, ਉੱਤਰਾਖੰਡ) ਵਿੱਚ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਬਿਹਾਰ, ਝਾਰਖੰਡ, ਪੱਛਮੀ ਬੰਗਾਲ ਅਤੇ ਉੜੀਸਾ ਦੇ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਵੀ ਹੋ ਸਕਦੀ ਹੈ। ਇਸ ਤੋਂ ਇਲਾਵਾ ਉੱਤਰ-ਪੂਰਬ ਦੇ 8 ਰਾਜਾਂ ‘ਚ ਭਾਰੀ ਬਾਰਿਸ਼ ਹੋਵੇਗੀ।

ਦੂਜੇ ਪਾਸੇ ਦੇਸ਼ ਦੇ 7 ਸੂਬਿਆਂ ‘ਚ ਵੀ ਗਰਮੀ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਸ਼ੁੱਕਰਵਾਰ ਨੂੰ ਰਾਜਸਥਾਨ, ਮੱਧ ਪ੍ਰਦੇਸ਼, ਗੁਜਰਾਤ, ਉੜੀਸਾ, ਮਹਾਰਾਸ਼ਟਰ, ਹਰਿਆਣਾ ਅਤੇ ਤੇਲੰਗਾਨਾ ਵਿੱਚ ਤਾਪਮਾਨ 40 ਡਿਗਰੀ ਨੂੰ ਪਾਰ ਕਰ ਗਿਆ। ਰਾਜਸਥਾਨ ‘ਚ ਅੱਜ ਗਰਮੀ ਦੀ ਚਿਤਾਵਨੀ ਦਿੱਤੀ ਗਈ ਹੈ। ਫਲੋਦੀ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਨੂੰ ਤਾਪਮਾਨ 46.2 ਡਿਗਰੀ ਦਰਜ ਕੀਤਾ ਗਿਆ।

ਮੌਸਮ ਵਿਭਾਗ ਨੇ ਕਿਹਾ ਕਿ ਗੁਜਰਾਤ ਵਿੱਚ ਅਗਲੇ 5 ਦਿਨਾਂ ਤੱਕ ਨਮੀ ਵਾਲੀ ਗਰਮੀ ਜਾਰੀ ਰਹੇਗੀ। ਇੱਥੇ ਦੱਸ ਦੇਈਏ ਕਿ ਅੱਜ ਦਿੱਲੀ ‘ਚ ਧੂੜ ਭਰੀ ਹਨੇਰੀ ਅਤੇ ਬਿਜਲੀ ਚਮਕੇਗੀ। ਇੱਥੇ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲਣਗੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਵਿੰਦਰ ਸਿੰਘ ਝੋਟਾ ਦੇ ਹੱਕ ‘ਚ ਮਾਨਸਾ ਪਹੁੰਚੇ ਬੱਬੂ ਮਾਨ ਤੇ G Khan, ਲੋਕਾਂ ਨੂੰ ਕੀਤੀ ਇਹ ਅਪੀਲ

ਨਸ਼ਿਆਂ ਖਿਲਾਫ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿਚ ਪਰਿਵਾਰ ਹੁਣ...

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...