1993 ਬੈਚ ਦੇ ਭਾਰਤੀ ਮਾਲੀਆ ਸੇਵਾ ਅਧਿਕਾਰੀ ਰਾਹੁਲ ਨਵੀਨ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਦਾ ਨਵਾਂ ਡਾਇਰੈਕਟਰ ਬਣਾਇਆ ਗਿਆ ਹੈ। ਕੈਬਨਿਟ ਦੀ ਨਿਯੁਕਤੀ ਕਮੇਟੀ ਨੇ ਰਾਹੁਲ ਨਵੀਨ ਦੀ ਨਿਯੁਕਤੀ ਦੀ ਪੁਸ਼ਟੀ ਕੀਤੀ ਹੈ। ਦੱਸ ਦਈਏ ਕਿ ਨਵੀਨ ਫਿਲਹਾਲ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ‘ਚ ਸਪੈਸ਼ਲ ਡਾਇਰੈਕਟਰ ਦੇ ਤੌਰ ‘ਤੇ ਕੰਮ ਕਰ ਰਹੇ ਹਨ।
ਰਾਹੁਲ ਨਵੀਨ ਇਨਕਮ ਟੈਕਸ ਦੇ 1993 ਬੈਚ ਦੇ ਅਧਿਕਾਰੀ ਹਨ। ਉਨ੍ਹਾਂ ਨੂੰ ਪਿਛਲੇ ਸਾਲ ਹੀ ਡਾਇਰੈਕਟਰ ਸੰਜੇ ਕੁਮਾਰ ਮਿਸ਼ਰਾ ਦਾ ਕਾਰਜਕਾਲ ਪੂਰਾ ਹੋਣ ਤੋਂ ਬਾਅਦ ਜਾਂਚ ਏਜੰਸੀ ਦਾ ਸਪੈਸ਼ਲ ਡਾਇਰੈਕਟਰ ਬਣਾਇਆ ਗਿਆ ਸੀ। 2023 ’ਚ ਰਾਹੁਲ ਨਵੀਨ ਨੂੰ ਈਡੀ ਦਾ ਕਾਰਜਕਾਰੀ ਮੁਖੀ ਬਣਾਇਆ ਗਿਆ ਸੀ।