September 8, 2026, 1:42 am
----------- Advertisement -----------
HomeNewsLatest Newsਗੁਜਰਾਤ 'ਚ ਸੀਵਰੇਜ਼ ਦੀ ਸਫ਼ਾਈ ਕਰਦੇ ਸਮੇਂ ਦੋ ਮਜ਼ਦੂਰਾਂ ਦੀ ਮੌ.ਤ, ਪਿਛਲੇ...

ਗੁਜਰਾਤ ‘ਚ ਸੀਵਰੇਜ਼ ਦੀ ਸਫ਼ਾਈ ਕਰਦੇ ਸਮੇਂ ਦੋ ਮਜ਼ਦੂਰਾਂ ਦੀ ਮੌ.ਤ, ਪਿਛਲੇ ਦੋ ਸਾਲਾਂ ‘ਚ 11 ਲੋਕਾਂ ਦੀ ਹੋਈ ਮੌ.ਤ

Published on

----------- Advertisement -----------

ਗੁਜਰਾਤ ਦੇ ਅਹਿਮਦਾਬਾਦ ਜ਼ਿਲੇ ‘ਚ ਸੀਵਰੇਜ ਦੀ ਸਫਾਈ ਕਰਦੇ ਸਮੇਂ ਦੋ ਲੋਕਾਂ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੋਵਾਂ ਦੀ ਮੌਤ ਦਾ ਕਾਰਨ ਸਾਹ ਘੁੱਟਣਾ ਹੈ। ਘਟਨਾ ਅਹਿਮਦਾਬਾਦ ਜ਼ਿਲੇ ਦੇ ਢੋਲਕਾ ਕਸਬੇ ਦੀ ਹੈ, ਜਿੱਥੇ ਸ਼ਨੀਵਾਰ ਸ਼ਾਮ ਸੀਵਰੇਜ ਸਾਫ ਕਰਨ ਲਈ ਉਤਰੇ ਦੋ ਨੌਜਵਾਨਾਂ ਦੀ ਦਮ ਘੁੱਟਣ ਨਾਲ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਗੋਪਾਲ ਪਾਧਰ (24 ਸਾਲ) ਅਤੇ ਬਿਜਲ ਪਾਧਰ (32 ਸਾਲ) ਵਜੋਂ ਹੋਈ ਹੈ।

ਖ਼ਬਰ ਮੁਤਾਬਕ ਦੋਵੇਂ ਮਜ਼ਦੂਰ ਸੀਵਰੇਜ ਦੀ ਸਫ਼ਾਈ ਕਰਨ ਲਈ ਹੇਠਾਂ ਉਤਰੇ ਸਨ ਪਰ ਸੀਵਰੇਜ ‘ਚ ਉਤਰਦੇ ਹੀ ਉਹ ਬੇਹੋਸ਼ ਹੋ ਗਏ। ਇਸ ਤੋਂ ਬਾਅਦ ਕਿਸੇ ਤਰ੍ਹਾਂ ਦੋਵਾਂ ਨੂੰ ਬਾਹਰ ਕੱਢ ਕੇ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ। ਢੋਲਕਾ ਪੁਲੀਸ ਨੇ ਠੇਕੇਦਾਰਾਂ ਆਸ਼ਿਕ ਠਾਕੋਰ ਅਤੇ ਜਗਦੀਸ਼ ਠਾਕੋਰ ਖ਼ਿਲਾਫ਼ ਆਈਪੀਸੀ ਦੀ ਧਾਰਾ 304 ਤਹਿਤ ਕੇਸ ਦਰਜ ਕਰ ਲਿਆ ਹੈ। ਇਸ ਦੇ ਨਾਲ ਹੀ ਅਨੁਸੂਚਿਤ ਜਾਤੀ-ਜਨਜਾਤੀ ਅੱਤਿਆਚਾਰ ਰੋਕਥਾਮ ਐਕਟ ਤਹਿਤ ਵੀ ਮਾਮਲਾ ਦਰਜ ਕੀਤਾ ਗਿਆ ਹੈ।

ਹਾਲ ਹੀ ‘ਚ ਵਿਧਾਨ ਸਭਾ ‘ਚ ਜਾਣਕਾਰੀ ਦਿੰਦੇ ਹੋਏ ਗੁਜਰਾਤ ਸਰਕਾਰ ਨੇ ਕਿਹਾ ਕਿ ਪਿਛਲੇ ਦੋ ਸਾਲਾਂ ‘ਚ ਗੁਜਰਾਤ ‘ਚ 11 ਮਜ਼ਦੂਰਾਂ ਦੀ ਸੀਵਰੇਜ ਦੀ ਸਫਾਈ ਕਰਦੇ ਸਮੇਂ ਦਮ ਘੁਟਣ ਕਾਰਨ ਮੌਤ ਹੋ ਗਈ ਹੈ। ਇੱਕ ਐਨਜੀਓ ਨੇ ਗੁਜਰਾਤ ਹਾਈ ਕੋਰਟ ਵਿੱਚ ਜਨਹਿਤ ਪਟੀਸ਼ਨ ਦਾਇਰ ਕਰਕੇ ਡਰੇਨੇਜ ਲਾਈਨਾਂ ਜਾਂ ਸੈਪਟਿਕ ਟੈਂਕਾਂ ਦੀ ਸਫ਼ਾਈ ਕਰਦੇ ਸਮੇਂ ਮਰਨ ਵਾਲਿਆਂ ਲਈ ਮੁਆਵਜ਼ੇ ਦੀ ਮੰਗ ਕੀਤੀ ਸੀ। ਐਨਜੀਓ ਨੇ ਕਿਹਾ ਕਿ 1993 ਤੋਂ 2014 ਦਰਮਿਆਨ ਸੀਵਰੇਜ ਦੀ ਸਫ਼ਾਈ ਕਰਦੇ ਹੋਏ ਕੁੱਲ 152 ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਇਨ੍ਹਾਂ ਵਿੱਚੋਂ ਸਿਰਫ਼ 26 ਮਜ਼ਦੂਰਾਂ ਨੂੰ ਸਰਕਾਰ ਵੱਲੋਂ ਮੁਆਵਜ਼ਾ ਦਿੱਤਾ ਗਿਆ। ਲੋਕਾਂ ਨੂੰ ਸੀਵਰੇਜ ਦੀ ਸਫ਼ਾਈ ਅਤੇ ਸੈਪਟਿਕ ਟੈਂਕ ਦੀ ਸਫ਼ਾਈ ਕਰਵਾਉਣ ‘ਤੇ ਪਾਬੰਦੀ ਹੈ ਪਰ ਇਸ ਦੇ ਬਾਵਜੂਦ ਇਹ ਬੇਰੋਕ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...