November 6, 2026, 5:11 pm
----------- Advertisement -----------
HomeNewsBreaking Newsਮਿਜ਼ੋਰਮ ਵਿੱਚ ਢਿੱਗਾਂ ਡਿੱਗਣ ਨਾਲ 2 ਬੱਚਿਆਂ ਸਮੇਤ 27 ਲੋਕਾਂ ਦੀ ਮੌਤ

ਮਿਜ਼ੋਰਮ ਵਿੱਚ ਢਿੱਗਾਂ ਡਿੱਗਣ ਨਾਲ 2 ਬੱਚਿਆਂ ਸਮੇਤ 27 ਲੋਕਾਂ ਦੀ ਮੌਤ

Published on

----------- Advertisement -----------

ਮਿਜ਼ੋਰਮ, 29 ਮਈ 2024 – ਪੱਛਮੀ ਬੰਗਾਲ ‘ਚ ਐਤਵਾਰ (26 ਮਈ) ਨੂੰ ਆਏ ਰਾਮਲ ਤੂਫਾਨ ਦਾ ਅਸਰ ਉੱਤਰ-ਪੂਰਬ ‘ਚ ਵੀ ਦੇਖਣ ਨੂੰ ਮਿਲਿਆ। ਮਿਜ਼ੋਰਮ ‘ਚ ਤੂਫਾਨ ਕਾਰਨ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਮੰਗਲਵਾਰ ਸਵੇਰੇ 6 ਵਜੇ ਆਈਜ਼ੌਲ ‘ਚ ਇਕ ਪੱਥਰ ਦੀ ਖੱਡ ਢਹਿ ਗਈ। ਇਸ ‘ਚ 27 ਲੋਕਾਂ ਦੀ ਮੌਤ ਹੋ ਗਈ ਸੀ। ਇਨ੍ਹਾਂ ਵਿੱਚ ਇੱਕ 4 ਸਾਲ ਦਾ ਲੜਕਾ ਅਤੇ ਇੱਕ 6 ਸਾਲ ਦੀ ਲੜਕੀ ਸ਼ਾਮਲ ਹੈ। ਦੋ ਲੋਕਾਂ ਨੂੰ ਬਚਾ ਲਿਆ ਗਿਆ ਹੈ।

ਮਿਜ਼ੋਰਮ ਦੇ ਡੀਜੀਪੀ ਅਨਿਲ ਸ਼ੁਕਲਾ ਨੇ ਨਿਊਜ਼ ਏਜੰਸੀ ਪੀਟੀਆਈ ਨੂੰ ਦੱਸਿਆ ਕਿ ਹੁਣ ਤੱਕ 27 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਇਨ੍ਹਾਂ ਵਿੱਚੋਂ 8 ਸਥਾਨਕ ਲੋਕ ਹਨ, ਜਦੋਂ ਕਿ 4 ਦੂਜੇ ਰਾਜਾਂ ਦੇ ਹਨ। ਬਾਕੀ ਲਾਸ਼ਾਂ ਦੀ ਪਛਾਣ ਕੀਤੀ ਜਾ ਰਹੀ ਹੈ। ਮਲਬੇ ਹੇਠ 6-7 ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ ਹੈ। ਬਚਾਅ ਕਾਰਜ ਜਾਰੀ ਹੈ ਪਰ ਭਾਰੀ ਮੀਂਹ ਕਾਰਨ ਇਸ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਸ ਤੋਂ ਇਲਾਵਾ ਉੱਤਰ-ਪੂਰਬੀ ਰਾਜ ਅਸਾਮ ਵਿੱਚ ਵੀ ਅੱਜ ਤੇਜ਼ ਹਵਾਵਾਂ ਨਾਲ ਭਾਰੀ ਮੀਂਹ ਪਿਆ। ਵੱਖ-ਵੱਖ ਘਟਨਾਵਾਂ ‘ਚ ਇਕ ਔਰਤ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ 18 ਹੋਰ ਜ਼ਖਮੀ ਹੋ ਗਏ। ਮੋਰੀਗਾਂਵ ਜ਼ਿਲ੍ਹੇ ਵਿੱਚ ਇੱਕ ਆਟੋ ਰਿਕਸ਼ਾ ਉੱਤੇ ਦਰੱਖਤ ਡਿੱਗਣ ਕਾਰਨ ਇੱਕ ਕਾਲਜ ਵਿਦਿਆਰਥੀ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਚਾਰ ਲੋਕ ਜ਼ਖਮੀ ਹੋ ਗਏ। ਉਥੇ ਹੀ ਲਖੀਮਪੁਰ ‘ਚ ਜ਼ਮੀਨ ਖਿਸਕਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਸੋਨਿਤਪੁਰ ਜ਼ਿਲੇ ‘ਚ ਸਕੂਲ ਬੱਸ ‘ਤੇ ਦਰੱਖਤ ਡਿੱਗਣ ਕਾਰਨ 12 ਬੱਚੇ ਜ਼ਖਮੀ ਹੋ ਗਏ।

ਰੇਮਲ ਤੋਂ ਬਾਅਦ ਮੇਘਾਲਿਆ ‘ਚ ਭਾਰੀ ਮੀਂਹ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ 500 ਤੋਂ ਵੱਧ ਲੋਕ ਜ਼ਖਮੀ ਹੋ ਗਏ। ਮੀਡੀਆ ਰਿਪੋਰਟਾਂ ਮੁਤਾਬਕ ਪਿਛਲੇ ਕਈ ਘੰਟਿਆਂ ਤੋਂ ਲਗਾਤਾਰ ਲੱਗੀ ਅੱਗ ਨਾਲ ਕਰੀਬ 17 ਪਿੰਡ ਪ੍ਰਭਾਵਿਤ ਹਨ ਅਤੇ ਕਈ ਘਰਾਂ ਨੂੰ ਨੁਕਸਾਨ ਪਹੁੰਚਿਆ ਹੈ। ਇਸ ਦੇ ਨਾਲ ਹੀ ਨਾਗਾਲੈਂਡ ‘ਚ ਭਾਰੀ ਮੀਂਹ ਪਿਆ, ਜਿਸ ‘ਚ ਕਰੀਬ 4 ਲੋਕਾਂ ਦੀ ਮੌਤ ਹੋ ਗਈ ਅਤੇ 40 ਤੋਂ ਜ਼ਿਆਦਾ ਘਰ ਤਬਾਹ ਹੋ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...