September 25, 2026, 11:08 pm
----------- Advertisement -----------
HomeNewsLatest Newsਮਿਡ-ਡੇ-ਮੀਲ ਖਾਣ ਤੋਂ ਬਾਅਦ 30 ਵਿਦਿਆਰਥੀ ਹਸਪਤਾਲ 'ਚ ਭਰਤੀ

ਮਿਡ-ਡੇ-ਮੀਲ ਖਾਣ ਤੋਂ ਬਾਅਦ 30 ਵਿਦਿਆਰਥੀ ਹਸਪਤਾਲ ‘ਚ ਭਰਤੀ

Published on

----------- Advertisement -----------

ਪੱਛਮੀ ਬੰਗਾਲ ਦੇ ਬੀਰਭੂਮ ਜ਼ਿਲ੍ਹੇ ਵਿੱਚ ਮਿਡ-ਡੇ-ਮੀਲ ਖਾਣ ਤੋਂ ਬਾਅਦ 30 ਸਕੂਲੀ ਬੱਚੇ ਬਿਮਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਖਾਣਾ ਤਿਆਰ ਕਰਨ ਵਾਲੇ ਸਕੂਲ ਦੇ ਇੱਕ ਕਰਮਚਾਰੀ ਨੇ ਦਾਅਵਾ ਕੀਤਾ ਕਿ ਦਾਲਾਂ ਨਾਲ ਭਰੇ ਕੰਟੇਨਰ ਵਿੱਚ ਸੱਪ ਮਿਲਿਆ ਸੀ। ਦੱਸ ਦਈਏ ਕਿ ਇਹ ਘਟਨਾ ਸੋਮਵਾਰ ਦੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਮਿਡ-ਡੇ-ਮੀਲ ਖਾਣ ਤੋਂ ਬਾਅਦ ਕਈ ਬੱਚੇ ਬਿਮਾਰ ਹੋ ਗਏ। ਦਰਅਸਲ, ਜ਼ਿਲ੍ਹੇ ਦੇ ਮਯੂਰੇਸ਼ਵਰ ਬਲਾਕ ਦੇ ਇੱਕ ਪ੍ਰਾਇਮਰੀ ਸਕੂਲ ਦੇ ਲਗਭਗ 30 ਵਿਦਿਆਰਥੀਆਂ ਨੂੰ ਮਿਡ-ਡੇ-ਮੀਲ ਦਿੱਤਾ ਗਿਆ ਸੀ। ਇਸ ਨੂੰ ਖਾ ਕੇ ਵਿਦਿਆਰਥੀ ਬਿਮਾਰ ਹੋ ਗਏ।
ਇਸ ਦੇ ਨਾਲ ਹੀ ਸਕੂਲੀ ਬੱਚਿਆਂ ਲਈ ਮਿਡ-ਡੇ-ਮੀਲ ਤਿਆਰ ਕਰਨ ਵਾਲੇ ਸਕੂਲ ਦੇ ਇੱਕ ਕਰਮਚਾਰੀ ਨੇ ਦਾਅਵਾ ਕੀਤਾ ਕਿ ਦਾਲਾਂ ਨਾਲ ਭਰੇ ਇੱਕ ਕੰਟੇਨਰ ਵਿੱਚ ਸੱਪ ਮਿਲਿਆ ਸੀ। ਉਨ੍ਹਾਂ ਦੱਸਿਆ ਕਿ ਦੁਪਹਿਰ ਸਮੇਂ ਬੱਚਿਆਂ ਨੂੰ ਮਿਡ-ਡੇ-ਮੀਲ ਪਰੋਸਿਆ ਗਿਆ। ਸਾਰੇ ਬੱਚਿਆਂ ਨੇ ਖਾਣਾ ਖਾ ਲਿਆ ਸੀ ਪਰ ਕੁਝ ਦੇਰ ਬਾਅਦ ਬੱਚਿਆਂ ਦੀ ਤਬੀਅਤ ਵਿਗੜਨ ਲੱਗੀ ਤਾਂ ਉਨ੍ਹਾਂ ਨੂੰ ਉਲਟੀਆਂ ਆਉਣ ਲੱਗੀਆਂ। ਇਸ ਤੋਂ ਬਾਅਦ ਸਾਰੇ ਬੱਚਿਆਂ ਨੂੰ ਰਾਮਪੁਰਹਾਟ ਮੈਡੀਕਲ ਕਾਲਜ ਅਤੇ ਹਸਪਤਾਲ ਲਿਜਾਣਾ ਪਿਆ।ਅਧਿਕਾਰੀਆਂ ਨੇ ਦੱਸਿਆ ਕਿ ਇਕ ਬੱਚੇ ਨੂੰ ਛੱਡ ਕੇ ਬਾਕੀ ਸਾਰੇ ਬੱਚਿਆਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਉਹ ਹੁਣ ਖਤਰੇ ਤੋਂ ਬਾਹਰ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਤਰਨਤਾਰਨ : ਸ਼ਰਾਬ ਦੇ ਨਸ਼ੇ ‘ਚ ਪੁੱਤ ਨੇ ਆਪਣੀ ਮਤਰੇਈ ਮਾਂ ਨੂੰ ਉਤਾਰਿਆ ਮੌਤ ਦੇ ਘਾਟ

ਤਰਨਤਾਰਨ ਵਿੱਚ ਇੱਕ ਨੌਜਵਾਨ ਨੇ ਆਪਣੀ ਮਤਰੇਈ ਮਾਂ ਦਾ ਚਾਕੂ ਮਾਰ ਕੇ ਕਤਲ ਕਰ...

ਕੈਨੇਡਾ ਦੇ ਸਰੀ ‘ਚ ਵਾਪਰੀ ਬੇਅਦਬੀ ਦੀ ਘਟਨਾ, ਟੋਰਾਂਟੋ ਲਿਜਾਣ ਲਈ ਗੱਡੀ ਦੀ ਡਿੱਕੀ ‘ਚ ਰੱਖਿਆ ਪਾਵਨ ਸਰੂਪ

ਕੈਨੇਡਾ ਦੇ ਸਰੀ ‘ਚ ਬੇਅਦਬੀ ਦੀ ਘਟਨਾ ਵਾਪਰੀ ਹੈ ਜਿਸ ਮਗਰੋਂ ਸਿੱਖ ਭਾਈਚਾਰੇ ਵਿਚ...

‘ਮੈਂ ਭਾਜਪਾ ‘ਚ 4 ਸਾਲ ਕੁਝ ਨਹੀਂ ਖੱਟਿਆ’- BJP ‘ਚ ਆਪਣੇ ਸਫ਼ਰ ਬਾਰੇ ਕੈਪਟਨ ਅਮਰਿੰਦਰ ਦਾ ਵੱਡਾ ਬਿਆਨ

2027 ਦੇ ਚੋਣ ਦੰਗਲ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ...

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ Mushtaq Khan ਦਾ ਦਿਹਾਂਤ, ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ ਅਦਾਕਾਰ

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 56...

ਸੈਕਟਰ-22 ‘ਚ ਹੈੱਡ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ, ਪੁੱਤ ‘ਤੇ ਲੱਗ ਰਹੇ ਕਤਲ ਕਰਨ ਦੇ ਇਲਜ਼ਾਮ

ਚੰਡੀਗੜ੍ਹ ਦੇ ਸੈਕਟਰ-22 ਵਿਚ ਹੈੱਡ ਕਾਂਸਟੇਬਲ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ...

ਚੋਣਾਂ ਤੋਂ ਪਹਿਲਾਂ ਈਡੀ ਦੇ ਛਾਪਿਆਂ ਵਿਰੁੱਧ ‘ਆਪ’ ਆਗੂਆਂ ਤੇ ਵਰਕਰਾਂ ਦਾ ਪ੍ਰਦਰਸ਼ਨ, ਈਡੀ ਦੀ ਟੀਮ ਦਾ ਘੇਰਾਓ ਕਰ ਕੇ ਬੀਜੇਪੀ ਦੀ ਕੇਂਦਰ ਸਰਕਾਰ...

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਈਡੀ ਦੀ ਛਾਪੇਮੲਰੀ ਖਿਲਾਫ ਮੋਹਾਲੀ ਵਿਖੇ ਗਮਾਡਾ...

ਈਡੀ ਦੇ ਅਧਿਕਾਰੀਆਂ ਨੇ ਮੇਰੇ ਪਰਿਵਾਰ ‘ਤੇ ਦਬਾਅ ਪਾਇਆ ਕਿ ਉਹ ਮੈਨੂੰ ‘ਆਪ’ ਛੱਡ ਕੇ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਲਈ ਕਹਿਣ: ਹਰਦੀਪ...

ਚੰਡੀਗੜ੍ਹ 24 ਸਤੰਬਰ:ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵੀਰਵਾਰ ਨੂੰ ਭਾਜਪਾ ਨੇਤਾ ਰਵਨੀਤ ਸਿੰਘ...

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...