November 18, 2026, 12:30 pm
----------- Advertisement -----------
HomeNewsLatest Newsਜ਼ਿਲ੍ਹੇ ਚ ਹੁਣ ਤੱਕ 34 ਹਜ਼ਾਰ 42 ਮੀਟਰਕ ਟਨ ਕਣਕ ਦੀ ਆਮਦ...

ਜ਼ਿਲ੍ਹੇ ਚ ਹੁਣ ਤੱਕ 34 ਹਜ਼ਾਰ 42 ਮੀਟਰਕ ਟਨ ਕਣਕ ਦੀ ਆਮਦ ਹੋਈ: ਅਮਿਤ ਤਲਵਾੜ

Published on

----------- Advertisement -----------

ਕਿਸਾਨਾਂ ਨੂੰ ਖਰੀਦ ਕੀਤੀ ਕਣਕ ਦੀ 44 ਕਰੋੜ 99 ਲੱਖ ਰੁਪਏ ਦੀ ਹੋਈ ਆਨਲਾਈਨ ਅਦਾਇਗੀ

ਐਸਏਐਸ ਨਗਰ : – ਜ਼ਿਲੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਨਿਰਵਿਘਨ ਚੱਲ ਰਹੀ ਹੈ ਅਤੇ 13 ਅਪ੍ਰੈਲ ਤੱਕ ਵੱਖ ਵੱਖ ਮੰਡੀਆਂ ਵਿੱਚ 34 ਹਜ਼ਾਰ 42 ਮੀਟਰਕ ਟਨ ਕਣਕ ਆਈ ਹੈ ਜਿਸ ਵਿੱਚੋਂ ਹੁਣ ਤਕ 33 ਹਜਾਰ 952 ਮੀਟਰਿਕ ਟਨ ਕਣਕ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੇ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗਰੇਨ ਵੱਲੋਂ 9210 ਮੀਟਰਕ ਟਨ, ਮਾਰਕਫੈੱਡ ਵੱਲੋਂ 8232 ਮੀਟਰਕ ਟਨ, ਪਨਸਪ ਵੱਲੋਂ 5803 ਮੀਟਰਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 4573 ਮੀਟਰਕ ਟਨ ਅਤੇ ਐਫ.ਸੀ.ਆਈ ਵੱਲੋਂ 1007ਮੀਟਰਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ 19 ਹਜਾਰ 936 ਮੀਟਰਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ ਅਤੇ ਇਨ੍ਹਾਂ ਵਿੱਚ 44 ਕਰੋੜ 99 ਲੱਖ ਦੀ ਅਦਾਇਗੀ ਕਿਸਾਨਾ ਨੂੰ ਹੋ ਚੁੱਕੀ ਹੈ।
ਸ੍ਰੀ ਅਮਿਤ ਤਲਵਾੜ ਨੇ ਕਿਹਾ ਕਿ ਮੰਡੀਆਂ ’ਚ ਕਣਕ ਦੀ ਖਰੀਦ ਨੂੰ ਪਾਰਦਰਦਸ਼ੀ ਢੰਗ ਨਾਲ ਨੇਪਰੇ ਚੜਾਉਣ ਲਈ ਪ੍ਰਸ਼ਾਸਨਿਕ ਅਧਿਕਾਰੀ ਕਿਸਾਨਾਂ ਸੁਵਿਧਾ ਲਈ ਹਰ ਵੇਲੇ ਤਾਇਨਾਤ ਹਨ, ਤਾਂ ਜੋ ਕਿਸਾਨਾਂ ਦੀ ਮੰਡੀ ਅੰਦਰ ਲਿਆਂਦੀ ਕਣਕ ਦੀ ਫ਼ਸਲ ਨੂੰ ਰਾਜ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਸਮੇਂ ਨਾਲ ਖਰੀਦ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਮੰਡੀਆਂ ਅੰਦਰ ਕਿਸਾਨਾਂ ਦੀ ਸੁਵਿਧਾ ਲਈ ਪਹਿਲਾ ਤੋਂ ਹੀ ਸਮੁੱਚੇ ਪ੍ਰਬੰਧਾਂ ਨੂੰ ਨੇਪਰੇ ਚੜਾ ਲਿਆ ਗਿਆ ਸੀ, ਤਾਂ ਜੋ ਸੀਜ਼ਨ ਦੌਰਾਨ ਕੋਈ ਮੁਸ਼ਕਿਲ ਪੇਸ਼ ਨਾ ਆਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...