November 14, 2026, 6:03 am
----------- Advertisement -----------
HomeNewsBreaking Newsਅਮਰੀਕਾ ਦੇ ਇੱਕ ਸਕੂਲ 'ਚ ਗੋਲੀਬਾਰੀ 'ਚ 4 ਦੀ ਮੌਤ: 30 ਤੋਂ...

ਅਮਰੀਕਾ ਦੇ ਇੱਕ ਸਕੂਲ ‘ਚ ਗੋਲੀਬਾਰੀ ‘ਚ 4 ਦੀ ਮੌਤ: 30 ਤੋਂ ਵੱਧ ਜ਼ਖਮੀ

Published on

----------- Advertisement -----------
  • ਪੁਲਸ ਨੇ ਇਕ ਮੁਲਜ਼ਮ ਨੂੰ ਕੀਤਾ ਗ੍ਰਿਫਤਾਰ

ਜਾਰਜੀਆ, 5 ਸਤੰਬਰ 2024 – ਅਮਰੀਕਾ ਦੇ ਜਾਰਜੀਆ ਵਿੱਚ ਅਪਲਾਚੀ ਹਾਈ ਸਕੂਲ ਵਿੱਚ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਹਮਲੇ ‘ਚ ਚਾਰ ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। 30 ਤੋਂ ਵੱਧ ਲੋਕ ਜ਼ਖਮੀ ਹਨ। ਇਹ ਸਕੂਲ ਵਿੰਡਰ ਸ਼ਹਿਰ ਵਿੱਚ ਹੈ, ਜੋ ਕਿ ਰਾਜਧਾਨੀ ਅਟਲਾਂਟਾ ਤੋਂ 70 ਕਿਲੋਮੀਟਰ ਦੂਰ ਹੈ। ਜ਼ਖਮੀਆਂ ਨੂੰ ਸਥਾਨਕ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਘਟਨਾ ਬੁੱਧਵਾਰ ਨੂੰ ਭਾਰਤੀ ਸਮੇਂ ਅਨੁਸਾਰ ਰਾਤ 8 ਵਜੇ ਦੀ ਹੈ।

ਪੁਲਸ ਨੇ ਮੌਕੇ ਤੋਂ ਇਕ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਜਾਣਕਾਰੀ ਮੁਤਾਬਕ ਦੋਸ਼ੀ ਸਕੂਲ ਦਾ ਵਿਦਿਆਰਥੀ ਹੋ ਸਕਦਾ ਹੈ। ਹਾਲਾਂਕਿ ਅਜੇ ਤੱਕ ਦੋਸ਼ੀ ਦੀ ਪਛਾਣ ਨਹੀਂ ਹੋ ਸਕੀ ਹੈ।

ਜਾਂਚ ਏਜੰਸੀ FBI ਦੀ ਟੀਮ ਮੌਕੇ ‘ਤੇ ਪਹੁੰਚ ਗਈ ਹੈ। ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ ਗਈ ਹੈ। ਵ੍ਹਾਈਟ ਹਾਊਸ ਨੇ ਇਕ ਬਿਆਨ ਜਾਰੀ ਕਰਕੇ ਕਿਹਾ ਕਿ ਹੋਮਲੈਂਡ ਸੁਰੱਖਿਆ ਸਲਾਹਕਾਰ ਲਿਜ਼ ਸ਼ੇਰਵੁੱਡ-ਰੈਂਡਲ ਨੇ ਰਾਸ਼ਟਰਪਤੀ ਨੂੰ ਘਟਨਾ ਬਾਰੇ ਜਾਣਕਾਰੀ ਦਿੱਤੀ ਸੀ। ਅਧਿਕਾਰੀਆਂ ਨੇ ਬੈਰੀ ਕਾਉਂਟੀ ਜ਼ਿਲ੍ਹੇ ਦੇ ਸਾਰੇ ਸਕੂਲ ਬੰਦ ਕਰ ਦਿੱਤੇ ਹਨ। ਇਹਤਿਆਤ ਵਜੋਂ ਜ਼ਿਲ੍ਹੇ ਦੇ ਸਾਰੇ ਹਾਈ ਸਕੂਲਾਂ ਵਿੱਚ ਪੁਲੀਸ ਤਾਇਨਾਤ ਕਰ ਦਿੱਤੀ ਗਈ ਹੈ।

ਅਪਲਾਚੀ ਹਾਈ ਸਕੂਲ ਤੋਂ ਵਿਦਿਆਰਥੀਆਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ। ਬੈਰੀ ਕਾਉਂਟੀ ਸ਼ੈਰਿਫ ਜੂਡ ਸਮਿਥ ਨੇ ਕਿਹਾ ਕਿ ਮਾਪਿਆਂ ਨੂੰ ਵਿਦਿਆਰਥੀਆਂ ਨੂੰ ਲੈ ਜਾਣ ਲਈ ਕਿਹਾ ਗਿਆ ਹੈ। ਸਥਾਨਕ ਅਧਿਕਾਰੀ ਸਕੂਲੀ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਮਾਪਿਆਂ ਨਾਲ ਮਿਲ ਰਹੇ ਹਨ।

ਜਾਰਜੀਆ ਦੇ ਗਵਰਨਰ ਬ੍ਰਾਇਨ ਕੈਂਪ ਨੇ ਰਾਜ ਦੀਆਂ ਏਜੰਸੀਆਂ ਨੂੰ ਤੁਰੰਤ ਰਾਹਤ ਪ੍ਰਦਾਨ ਕਰਨ ਲਈ ਕਿਹਾ ਹੈ। ਉਸਨੇ ਟਵਿੱਟਰ ‘ਤੇ ਪੋਸਟ ਕੀਤਾ, “ਮੈਂ ਜਾਰਜੀਆ ਦੇ ਸਾਰੇ ਨਿਵਾਸੀਆਂ ਨੂੰ ਸਕੂਲ ਵਿੱਚ ਮੌਜੂਦ ਲੋਕਾਂ ਦੀ ਸੁਰੱਖਿਆ ਲਈ ਪ੍ਰਾਰਥਨਾ ਕਰਨ ਵਿੱਚ ਮੇਰੇ ਪਰਿਵਾਰ ਨਾਲ ਸ਼ਾਮਲ ਹੋਣ ਦੀ ਬੇਨਤੀ ਕਰਦਾ ਹਾਂ।” ਅਸੀਂ ਸਥਿਤੀ ਨਾਲ ਨਜਿੱਠਣ ਲਈ ਸਥਾਨਕ ਪ੍ਰਸ਼ਾਸਨ ਨਾਲ ਮਿਲ ਕੇ ਕੰਮ ਕਰ ਰਹੇ ਹਾਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...