November 8, 2026, 10:02 am
----------- Advertisement -----------
HomeNewsBreaking Newsਜੰਮੂ-ਕਸ਼ਮੀਰ 'ਚ 5 ਅੱਤਵਾਦੀ ਗ੍ਰਿਫਤਾਰ: 3 ਦੀ ਅਨੰਤਨਾਗ 'ਚ ਅਤੇ 2 ਦੀ...

ਜੰਮੂ-ਕਸ਼ਮੀਰ ‘ਚ 5 ਅੱਤਵਾਦੀ ਗ੍ਰਿਫਤਾਰ: 3 ਦੀ ਅਨੰਤਨਾਗ ‘ਚ ਅਤੇ 2 ਦੀ ਪੁਲਵਾਮਾ ‘ਚ ਹੋਈ ਗ੍ਰਿਫਤਾਰੀ

Published on

----------- Advertisement -----------
  • ਰਾਜੌਰੀ, ਅਖਨੂਰ ‘ਚ ਘੁਸਪੈਠ ਦੀ ਕੋਸ਼ਿਸ਼ ਨਾਕਾਮ

ਜੰਮੂ, 6 ਜੁਲਾਈ 2024 – ਜੰਮੂ-ਕਸ਼ਮੀਰ ਦੇ ਅਨੰਤਨਾਗ ‘ਚ ਸੋਮਵਾਰ ਨੂੰ ਤਿੰਨ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਤਿੰਨਾਂ ਨੂੰ ਸੁਰੱਖਿਆ ਬਲਾਂ ਦੀ ਸਾਂਝੀ ਚੈਕਿੰਗ ਮੁਹਿੰਮ ਵਿੱਚ ਹਿਰਾਸਤ ਵਿੱਚ ਲਿਆ ਗਿਆ। ਇਨ੍ਹਾਂ ਕੋਲੋਂ ਭਾਰੀ ਮਾਤਰਾ ਵਿਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਹੋਇਆ ਹੈ। ਇਸ ਵਿੱਚ ਮੈਗਜ਼ੀਨ ਦੇ ਨਾਲ ਇੱਕ ਪਿਸਤੌਲ, ਗੋਲੀਆਂ, ਗ੍ਰੇਨੇਡ, ਇਮਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਸ਼ਾਮਲ ਹਨ।

ਇਸ ਤੋਂ ਇਲਾਵਾ ਪੁਲਵਾਮਾ ਦੇ ਅਵੰਤੀਪੋਰਾ ਤੋਂ 2 ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ਕੋਲੋਂ ਇੱਕ ਪਿਸਤੌਲ, 2 ਮੈਗਜ਼ੀਨ ਅਤੇ ਗੋਲਾ ਬਾਰੂਦ ਬਰਾਮਦ ਹੋਇਆ ਹੈ। ਇਸ ਦੇ ਨਾਲ ਹੀ 4-5 ਅਗਸਤ ਦੀ ਰਾਤ ਨੂੰ ਅਖਨੂਰ ਅਤੇ ਸੁੰਦਰਬਨੀ ਸੈਕਟਰਾਂ ‘ਚ ਕੰਟਰੋਲ ਰੇਖਾ ਨੇੜੇ ਘੁਸਪੈਠ ਦੀ ਕੋਸ਼ਿਸ਼ ਕੀਤੀ ਗਈ, ਜਿਸ ਨੂੰ ਫੌਜ ਨੇ ਨਾਕਾਮ ਕਰ ਦਿੱਤਾ।

ਅਧਿਕਾਰੀਆਂ ਨੇ ਦੱਸਿਆ ਕਿ ਘੁਸਪੈਠੀਆਂ ਦੀ ਸ਼ੱਕੀ ਗਤੀਵਿਧੀ ਤੋਂ ਬਾਅਦ ਫੌਜ ਨੇ 1.30 ਵਜੇ ਗੋਲੀਬਾਰੀ ਕੀਤੀ। ਇਲਾਕੇ ਵਿੱਚ ਵਾਧੂ ਬਲ ਤਾਇਨਾਤ ਕੀਤੇ ਗਏ ਹਨ ਅਤੇ ਡਰੋਨ ਰਾਹੀਂ ਨਿਗਰਾਨੀ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਸਵੇਰੇ 12.30 ਵਜੇ ਸੁੰਦਰਬਨੀ-ਨੌਸ਼ਹਿਰਾ ਸੈਕਟਰ ਵਿੱਚ ਵੀ ਸ਼ੱਕੀ ਗਤੀਵਿਧੀ ਦੇਖੀ ਗਈ ਸੀ।

5 ਅਗਸਤ ਨੂੰ ਜੰਮੂ-ਕਸ਼ਮੀਰ ਤੋਂ ਧਾਰਾ 370 ਅਤੇ 35ਏ ਨੂੰ ਹਟਾਉਣ ਦੇ ਪੰਜ ਸਾਲ ਪੂਰੇ ਹੋ ਗਏ ਹਨ। ਇਸ ਕਾਰਨ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਸੁਰੱਖਿਆ ਕਾਰਨਾਂ ਕਰਕੇ ਅਮਰਨਾਥ ਯਾਤਰਾ ਨੂੰ ਵੀ ਇੱਕ ਦਿਨ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਪਵਿੱਤਰ ਅਮਰਨਾਥ ਯਾਤਰਾ 29 ਜੂਨ ਤੋਂ 19 ਅਗਸਤ ਤੱਕ ਚੱਲੇਗੀ। 5 ਅਗਸਤ, 2019 ਨੂੰ, ਧਾਰਾ 370 ਦੇ ਤਹਿਤ ਰਾਜ ਦਾ ਵਿਸ਼ੇਸ਼ ਦਰਜਾ ਖਤਮ ਹੋ ਗਿਆ। ਨਾਲ ਹੀ, ਰਾਜ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ, ਜੰਮੂ ਅਤੇ ਕਸ਼ਮੀਰ ਅਤੇ ਲੱਦਾਖ ਵਿੱਚ ਵੰਡਿਆ ਗਿਆ ਸੀ।

ਬੀਐਸਐਫ ਨੇ 1 ਅਗਸਤ ਨੂੰ ਜੰਮੂ-ਕਸ਼ਮੀਰ ਦੇ ਸਾਂਬਾ ਵਿੱਚ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ ਦਿੱਤਾ ਸੀ। ਬੀਐਸਐਫ ਦੇ ਆਈਜੀ ਡੀਕੇ ਬੂਰਾ ਨੇ ਦੱਸਿਆ ਕਿ ਘੁਸਪੈਠੀਏ ਨੂੰ ਬੁੱਧਵਾਰ ਰਾਤ ਕਰੀਬ 10 ਵਜੇ ਖੋਰਾ ਪੋਸਟ ਨੇੜੇ ਭਾਰਤੀ ਖੇਤਰ ਵਿੱਚ ਦਾਖ਼ਲ ਹੁੰਦੇ ਦੇਖਿਆ ਗਿਆ।

ਬੀਐਸਐਫ ਜਵਾਨਾਂ ਦੀ ਚੇਤਾਵਨੀ ਤੋਂ ਬਾਅਦ ਵੀ ਘੁਸਪੈਠੀਏ ਨਹੀਂ ਰੁਕਿਆ, ਜਿਸ ਤੋਂ ਬਾਅਦ ਗੋਲੀਬਾਰੀ ਵਿੱਚ ਉਹ ਮਾਰਿਆ ਗਿਆ। ਸੁਰੱਖਿਆ ਅਧਿਕਾਰੀ ਨੇ ਇਹ ਵੀ ਕਿਹਾ ਕਿ ਖੁਫੀਆ ਜਾਣਕਾਰੀ ਤੋਂ ਮਿਲੀ ਸੂਚਨਾ ਦੇ ਆਧਾਰ ‘ਤੇ ਫੌਜ, ਪੁਲਸ ਅਤੇ ਬੀ.ਐੱਸ.ਐੱਫ ਨੇ ਕਈ ਇਲਾਕਿਆਂ ‘ਚ ਸੰਯੁਕਤ ਤਲਾਸ਼ੀ ਮੁਹਿੰਮ ਚਲਾਈ।

ਇਸ ਦੌਰਾਨ ਰਾਜੌਰੀ ਜ਼ਿਲ੍ਹੇ ਦੇ ਕਾਲਾਕੋਟ ਇਲਾਕੇ ‘ਚ ਅੱਤਵਾਦੀਆਂ ਦੇ ਟਿਕਾਣੇ ਦਾ ਪਤਾ ਲੱਗਾ ਹੈ। ਏ ਕੇ ਰਾਈਫਲ ਅਤੇ ਹੋਰ ਹਥਿਆਰ ਇੱਥੋਂ ਬਰਾਮਦ ਕੀਤੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਾਲੀ ਸਾੜਨ ਦੇ ਮਾਮਲੇ 100 ਤੋਂ ਪਾਰ, ਜ਼ਿਲ੍ਹੇ ’ਚ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ!

ਜ਼ਿਲ੍ਹੇ ’ਚ ਪਰਾਲੀ ਦੇ ਅੱਗ ਲਾਉਣ ਦੇ ਮਾਮਲਿਆਂ ਵਿੱਚ ਪਿਛਲੇ ਦੋ ਦਿਨਾਂ ਵਿੱਚ ਵੱਡਾ...

 ਭਾਜਪਾ ਇਕੱਲੀ ਚੋਣ ਲੜੇ ਜਾਂ ਸਹਿਯੋਗੀਆਂ ਨਾਲ; ‘ਆਪ’ ਆਪਣੇ ਵਿਕਾਸ ਦੇ ਰਿਕਾਰਡ ‘ਤੇ ਚੋਣ ਲੜੇਗੀ: ਬਲਤੇਜ ਪੰਨੂ

ਚੰਡੀਗੜ੍ਹ 7 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ...

ਪਰਵਿੰਦਰ ਝੋਟਾ ਦੀ ਅੰਤਿਮ ਵਿਦਾਈ,ਪਿਤਾ ਨੇ ਦੱਸਿਆ ਦੀਵਾਲੀ ਵਾਲੇ ਦਿਨ ਸਸਕਾਰ ਰੱਖਣ ਦਾ ਕਾਰਨ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦਾ ਅੰਤਿਮ ਸੰਸਕਾਰ ਕੱਲ੍ਹ ਦੀਵਾਲੀ ਵਾਲੇ ਦਿਨ ਕੀਤਾ ਜਾਵੇਗਾ।...

ਦੀਵਾਲੀ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫਾ, 6,507 ਕੰਪਿਊਟਰ ਟੀਚਰਾਂ ਦੇ DA ‘ਚ 40% ਕੀਤਾ ਵਾਧਾ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (PICTES) ਦੇ ਮਹਿੰਗਾਈ ਭੱਤੇ (DA) ਵਿੱਚ 40 ਫੀਸਦੀ...

 PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀ ਦੀਵਾਲੀ ਦੀ ਵਧਾਈ, ਕਿਹਾ- ‘ਜਵਾਨਾਂ ਨਾਲ ਮਨਾਉਣਗੇ ਤਿਉਹਾਰ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ...

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਮੋਹਾਲੀ, 6 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਵਿਸ਼ਵ ਹਾਕੀ ਦੇ ਨਕਸ਼ੇ...

ED ਦੀ 48 ਘੰਟੇ ਰੇਡ ਮਗਰੋਂ ਵੀ ਕੁਝ ਨਹੀਂ ਮਿਲਿਆ: ਹਰਪਾਲ ਚੀਮਾ

ਚੰਡੀਗੜ੍ਹ 6 ਨਵੰਬਰ:ਆਮ ਆਦਮੀ ਪਾਰਟੀ (ਆਪ ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ...

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...