August 7, 2026, 11:43 am
----------- Advertisement -----------
HomeNewsBreaking Newsਬੰਗਲਾਦੇਸ਼ 'ਚ ਰਾਖਵੇਂਕਰਨ ਦੇ ਵਿਰੋਧ 'ਚ ਪ੍ਰਦਰਸ਼ਨ ਦੌਰਾਨ 6 ਦੀ ਮੌਤ: ਵਿਦਿਆਰਥੀਆਂ...

ਬੰਗਲਾਦੇਸ਼ ‘ਚ ਰਾਖਵੇਂਕਰਨ ਦੇ ਵਿਰੋਧ ‘ਚ ਪ੍ਰਦਰਸ਼ਨ ਦੌਰਾਨ 6 ਦੀ ਮੌਤ: ਵਿਦਿਆਰਥੀਆਂ ਨੇ ਸਾਰੇ 8 ਸੂਬਿਆਂ ‘ਚ ਕੀਤਾ ਬੰਦ ਦਾ ਐਲਾਨ

Published on

----------- Advertisement -----------
  • ਪੀਐੱਮ ਹਸੀਨਾ ਨੇ ਕਿਹਾ- ਮਿਲੇਗਾ ਇਨਸਾਫ਼

ਨਵੀਂ ਦਿੱਲੀ, 18 ਜੁਲਾਈ 2024 – ਬੰਗਲਾਦੇਸ਼ ‘ਚ ਹਜ਼ਾਰਾਂ ਵਿਦਿਆਰਥੀ ਸੜਕਾਂ ‘ਤੇ ਪ੍ਰਦਰਸ਼ਨ ਕਰ ਰਹੇ ਹਨ ਅਤੇ ਰਾਖਵੇਂਕਰਨ ਨੂੰ ਖਤਮ ਕਰਨ ਦੀ ਮੰਗ ਕਰ ਰਹੇ ਹਨ। ਇਸ ਪ੍ਰਦਰਸ਼ਨ ਨੇ ਹੁਣ ਹਿੰਸਕ ਰੂਪ ਧਾਰਨ ਕਰ ਲਿਆ ਹੈ। ਪੁਲਿਸ ਨਾਲ ਝੜਪ ਵਿੱਚ 6 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ 400 ਤੋਂ ਵੱਧ ਪ੍ਰਦਰਸ਼ਨਕਾਰੀ ਜ਼ਖਮੀ ਦੱਸੇ ਜਾ ਰਹੇ ਹਨ।

ਬੰਗਲਾਦੇਸ਼ੀ ਅਖਬਾਰ ਢਾਕਾ ਟ੍ਰਿਬਿਊਨ ਮੁਤਾਬਕ ਰਾਜਧਾਨੀ ਢਾਕਾ ‘ਚ ਬੁੱਧਵਾਰ ਸ਼ਾਮ ਨੂੰ ਅੰਦੋਲਨ ਦੌਰਾਨ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਅਤੇ ਪੁਲਸ ਵਿਚਾਲੇ ਹਿੰਸਕ ਝੜਪਾਂ ‘ਚ ਇਕ ਬੱਚੇ ਸਮੇਤ 6 ਲੋਕਾਂ ਨੂੰ ਗੋਲੀ ਮਾਰ ਦਿੱਤੀ ਗਈ। ਹਾਲਾਤ ਇੰਨੇ ਖਰਾਬ ਹੋ ਗਏ ਹਨ ਕਿ ਢਾਕਾ ਸਮੇਤ ਬੰਗਲਾਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿਚ ਵਿਦਿਅਕ ਅਦਾਰੇ ਅਣਮਿੱਥੇ ਸਮੇਂ ਲਈ ਬੰਦ ਕਰ ਦਿੱਤੇ ਗਏ ਹਨ।

ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੇ ਵੀਰਵਾਰ ਨੂੰ ਦੇਸ਼ ਵਿਆਪੀ ਹੜਤਾਲ ਦਾ ਐਲਾਨ ਕੀਤਾ ਹੈ। ਵਿਦਿਆਰਥੀ ਅੰਦੋਲਨ ਦੇ ਨੇਤਾਵਾਂ ਨੇ ਕਿਹਾ ਹੈ ਕਿ ਵੀਰਵਾਰ ਨੂੰ ਹਸਪਤਾਲ ਅਤੇ ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਸਭ ਕੁਝ ਬੰਦ ਰਹੇਗਾ। ਇਸ ਦੌਰਾਨ ਸੜਕਾਂ ‘ਤੇ ਸਿਰਫ਼ ਐਂਬੂਲੈਂਸ ਸੇਵਾ ਨੂੰ ਹੀ ਜਾਣ ਦਿੱਤਾ ਜਾਵੇਗਾ।

ਇਹ ਵਿਦਿਆਰਥੀ 1971 ਦੀ ਆਜ਼ਾਦੀ ਦੀ ਲੜਾਈ ਵਿੱਚ ਲੜਨ ਵਾਲੇ ਸੈਨਿਕਾਂ ਦੇ ਬੱਚਿਆਂ ਨੂੰ ਸਰਕਾਰੀ ਨੌਕਰੀਆਂ ਵਿੱਚ ਰਾਖਵੇਂਕਰਨ ਦਾ ਵਿਰੋਧ ਕਰ ਰਹੇ ਹਨ। ਇਸ ਤੋਂ ਇਕ ਹਫ਼ਤਾ ਪਹਿਲਾਂ ਸੁਪਰੀਮ ਕੋਰਟ ਨੇ ਸਰਕਾਰੀ ਨੌਕਰੀਆਂ ਵਿਚ ਰਾਖਵੇਂਕਰਨ ‘ਤੇ ਰੋਕ ਲਗਾ ਦਿੱਤੀ ਸੀ ਪਰ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਇਸ ਫ਼ੈਸਲੇ ਨੂੰ ਲਾਗੂ ਨਹੀਂ ਹੋਣ ਦਿੱਤਾ | ਹਸੀਨਾ ਸਰਕਾਰ ਦਾ ਕਹਿਣਾ ਹੈ ਕਿ ਇਹ ਫੈਸਲਾ ਉਨ੍ਹਾਂ ਦੇ ਹੱਥ ਵਿੱਚ ਹੈ।

ਬੰਗਲਾਦੇਸ਼ ਵਿੱਚ, ਪਾਕਿਸਤਾਨ ਦੇ ਖਿਲਾਫ 1971 ਦੀ ਲੜਾਈ ਲੜਨ ਵਾਲੇ ਲੋਕਾਂ ਨੂੰ ਜੰਗੀ ਹੀਰੋ ਕਿਹਾ ਜਾਂਦਾ ਹੈ। ਬੰਗਲਾਦੇਸ਼ ਵਿੱਚ 30% ਨੌਕਰੀਆਂ ਇਹਨਾਂ ਜੰਗੀ ਨਾਇਕਾਂ ਦੇ ਬੱਚਿਆਂ ਲਈ ਰਾਖਵੀਆਂ ਹਨ। ਇਸ ਰਾਖਵੇਂਕਰਨ ਖ਼ਿਲਾਫ਼ ਵਿਦਿਆਰਥੀਆਂ ਦਾ ਗੁੱਸਾ ਵੱਧ ਰਿਹਾ ਹੈ। ਵਿਦਿਆਰਥੀਆਂ ਦੀ ਮੰਗ ਹੈ ਕਿ ਯੋਗਤਾ ਦੇ ਆਧਾਰ ’ਤੇ ਨੌਕਰੀਆਂ ਦਿੱਤੀਆਂ ਜਾਣ। ਸਿਰਫ਼ ਇਸ ਲਈ ਕਿ ਕਿਸੇ ਦੇ ਪੂਰਵਜ ਯੁੱਧ ਦੇ ਨਾਇਕ ਸਨ ਇਸਦਾ ਮਤਲਬ ਇਹ ਨਹੀਂ ਹੈ ਕਿ ਉਹਨਾਂ ਦੇ ਬੱਚਿਆਂ ਨੂੰ ਵੀ ਲਾਭ ਮਿਲਣਾ ਚਾਹੀਦਾ ਹੈ।

ਇਸ ਦੌਰਾਨ ਬੁੱਧਵਾਰ ਨੂੰ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਰਾਸ਼ਟਰ ਨੂੰ ਸੰਬੋਧਨ ਕੀਤਾ। ਉਨ੍ਹਾਂ ਐਲਾਨ ਕੀਤਾ ਹੈ ਕਿ ਰਾਖਵੇਂਕਰਨ ਖ਼ਿਲਾਫ਼ ਅੰਦੋਲਨ ਦੌਰਾਨ ਹੋਈਆਂ ਮੌਤਾਂ ਦੀ ਜਾਂਚ ਲਈ ਨਿਆਂਇਕ ਜਾਂਚ ਕਮੇਟੀ ਦਾ ਗਠਨ ਕੀਤਾ ਜਾਵੇਗਾ। ਇਸ ਦੌਰਾਨ ਸ਼ੇਖ ਹਸੀਨਾ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦੇਸ਼ ਦੀ ਨਿਆਂ ਪ੍ਰਣਾਲੀ ਵਿੱਚ ਵਿਸ਼ਵਾਸ ਬਣਾਈ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਇਨਸਾਫ਼ ਦਿਵਾਉਣ ਦਾ ਭਰੋਸਾ ਦਿੱਤਾ।

ਸ਼ੇਖ ਹਸੀਨਾ ਨੇ ਰਾਖਵਾਂਕਰਨ ਅੰਦੋਲਨਾਂ ‘ਚ ਜਾਨ-ਮਾਲ ਦੇ ਨੁਕਸਾਨ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਸ਼ਰਾਰਤੀ ਅਨਸਰਾਂ ਨੂੰ ਸਥਿਤੀ ਦਾ ਫਾਇਦਾ ਉਠਾਉਣ ਦਾ ਮੌਕਾ ਨਾ ਦੇਣ। ਪ੍ਰਧਾਨ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਕਤਲ ਕੀਤੇ ਹਨ, ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਇਆ ਹੈ, ਉਨ੍ਹਾਂ ਨੂੰ ਕਾਨੂੰਨ ਦੇ ਕਟਹਿਰੇ ‘ਚ ਲਿਆਂਦਾ ਜਾਵੇਗਾ, ਚਾਹੇ ਉਹ ਕਿਸੇ ਵੀ ਪਾਰਟੀ ਨਾਲ ਜੁੜੇ ਹੋਣ।

ਇਸ ਸਾਲ ਜਨਵਰੀ ‘ਚ ਹੋਈਆਂ ਆਮ ਚੋਣਾਂ ਤੋਂ ਬਾਅਦ ਇਹ ਪਹਿਲੀ ਵਾਰ ਹੈ ਕਿ ਦੇਸ਼ ‘ਚ ਇੰਨੇ ਵੱਡੇ ਪੱਧਰ ‘ਤੇ ਪ੍ਰਦਰਸ਼ਨ ਹੋ ਰਹੇ ਹਨ। 1971 ਵਿੱਚ ਬੰਗਲਾਦੇਸ਼ ਨੂੰ ਆਜ਼ਾਦੀ ਦਿਵਾਉਣ ਵਾਲੇ ਲੋਕਾਂ ਦੇ ਬੱਚੇ ਵੀ ਇਨ੍ਹਾਂ ਪ੍ਰਦਰਸ਼ਨਾਂ ਵਿੱਚ ਸ਼ਾਮਲ ਹਨ। ਲੋਕਾਂ ਦਾ ਕਹਿਣਾ ਹੈ ਕਿ ਹਸੀਨਾ ਸਰਕਾਰ ਨੇ ਉਨ੍ਹਾਂ ਲੋਕਾਂ ਨੂੰ ਰਾਖਵਾਂਕਰਨ ਦਿੱਤਾ ਹੈ ਜਿਨ੍ਹਾਂ ਦੀ ਆਮਦਨ ਵੱਧ ਹੈ।

ਇਹ ਲੋਕ ਉਹ ਹਨ ਜੋ ਹਸੀਨਾ ਦੇ ਵੋਟਰ ਮੰਨੇ ਜਾਂਦੇ ਹਨ। ਸਰਕਾਰ ਦਾ ਕਹਿਣਾ ਹੈ ਕਿ ਅਪਾਹਜ ਲੋਕਾਂ ਅਤੇ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਨੌਕਰੀਆਂ ਵਿੱਚ 30% ਰਾਖਵਾਂਕਰਨ ਦਿੱਤਾ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

•“ਮੈਨੂੰ ਨਿਸ਼ਾਨਾ ਬਣਾਓ, ਨਾ ਕਿ ਸਰਕਾਰੀ ਸਕੂਲਾਂ ਨੂੰ”, ਬੈਂਸ ਨੇ ਝੂਠੇ ਪ੍ਰਚਾਰ ਲਈ ਵਿਰੋਧੀ ਧਿਰ ਨੂੰ ਘੇਰਿਆ

ਚੰਡੀਗੜ੍ਹ, 6 ਅਗਸਤ:ਸੂਬੇ ਵਿੱਚ ਸਿੱਖਿਆ ਇਤਿਹਾਸਕ ਤਬਦੀਲੀ ਦਾ ਦਾਅਵਾ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ...

ਮੋਦੀ ਸਰਕਾਰ ਦੇ ਦਬਾਅ ਹੇਠ ਪੇਪਰ ਲੀਕ ਅਤੇ ਈ-20 ਖ਼ਿਲਾਫ਼ ਉੱਠ ਰਹੀ ਆਵਾਜ਼ ਨੂੰ ਦਬਾ ਰਿਹਾ ਮੇਟਾ- ਕੇਜਰੀਵਾਲ

ਨਵੀਂ ਦਿੱਲੀ 6 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੇਟਾ ਇੰਡੀਆ...

ਅਤੀਕ ਅਹਿਮਦ ਦੇ ਸਭ ਤੋਂ ਛੋਟੇ ਪੁੱਤ ਦੀ ਸੜਕ ਹਾਦਸੇ ‘ਚ ਮੌਤ

ਮਾਫੀਆ ਡੌਨ ਅਤੇ ਸਾਬਕਾ ਸੰਸਦ ਮੈਂਬਰ ਅਤੀਕ ਅਹਿਮਦ ਦੇ ਸਭ ਤੋਂ ਛੋਟੇ ਪੁੱਤ ਅਬਾਨ...

ਜਬਰ ਜਨਾਹ ਮਾਮਲੇ ‘ਚ ਤਰੁਣ ਤੇਜਪਾਲ ਨੂੰ ਵੱਡਾ ਝਟਕਾ: ਹਾਈ ਕੋਰਟ ਨੇ ਸੁਣਾਈ 10 ਸਾਲ ਦੀ ਸਜ਼ਾ

ਸਾਲ 2013 ਦੇ ਚਰਚਿਤ ਜਿਨਸੀ ਸ਼ੋਸ਼ਣ ਮਾਮਲੇ ਵਿੱਚ ‘ਤਹਿਲਕਾ’ ਮੈਗਜ਼ੀਨ ਦੇ ਸਾਬਕਾ ਐਡੀਟਰ-ਇਨ-ਚੀਫ਼ ਤਰੁਣ...

43.44 ਕਰੋੜ ਨਸ਼ਾ ਛਡਾਊ ਗੋਲੀ ਛੱਕ ਗਏ ਪੰਜਾਬੀ 

ਪੰਜਾਬ ’ਚ ਨਸ਼ੇੜੀ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਬੁਪ੍ਰੇਨੋਰਫਾਈਨ (ਨਸ਼ਾ ਛਡਾਊ ਗੋਲੀ) ਦੀਆਂ 43.44...

ਪਟਿਆਲਾ: ਮਜੀਠੀਆ ਦੇ ਕਰੀਬੀ ਹਿਤੇਂਦਰ ਹੈਰੀ ਦੇ ਘਰ ‘ਤੇ ED ਦਾ ਛਾਪਾ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੇ ਕਰੀਬੀ...

ਸਾਹਮਣੇ ਆਓ ਚੰਨੀ ਜੀ, ਭਾਜਪਾ ਦੀ ਕਿਉਂ ਮੰਨੀ ਜੀ: ਰਾਜਾ ਵੜਿੰਗ ਦੀ ਹਾਜ਼ਰੀ ’ਚ ਚੰਨੀ ਤੇ ਆਸ਼ੂ ਦੇ ਲੱਗੇ ਨਾਅਰੇ

ਲੁਧਿਆਣਾ ਵਿੱਚ ਕਾਂਗਰਸ ਦੀ ਮੀਟਿੰਗ ਦੌਰਾਨ ਉਸ ਸਮੇਂ ਹੰਗਾਮਾ ਦੇਖਣ ਨੂੰ ਮਿਲਿਆ ਜਦੋਂ ਆਸ਼ੂ...

“ਅਸ਼ਵਨੀ ਜੀ ਪੰਜਾਬ ਦੀਆਂ ਮਾਵਾਂ-ਭੈਣਾਂ ਤੋਂ ਕੰਨ ਫੜ ਕੇ ਮੁਆਫੀ ਮੰਗਣ” : ਮੰਤਰੀ ਅਮਨ ਅਰੋੜਾ

ਵਿਧਾਨ ਸਭਾ ਵਿਚ ਮੰਤਰੀ ਅਮਨ ਅਰੋੜਾ ਨੇ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਦੀ ਟਿੱਪਣੀ ‘ਤੇ...

• ਪੰਜਾਬ ਵਿੱਚ ਨੌਜਵਾਨਾਂ ਦੀ ਬੇਰੁਜ਼ਗਾਰੀ ਦਰ 19.1 ਪ੍ਰਤੀਸ਼ਤ ਤੋਂ ਘੱਟ ਕੇ 17 ਪ੍ਰਤੀਸ਼ਤ ਹੋਈ: ਅਮਨ ਅਰੋੜਾ

ਚੰਡੀਗੜ੍ਹ, 5 ਅਗਸਤ:ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਨੂੰ ਘੇਰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ,...