June 12, 2026, 2:08 am
----------- Advertisement -----------
HomeNewsNational-Internationalਜ਼ਿੰਬਾਬਵੇ ਵਿੱਚ ਇੱਕ ਜਹਾਜ਼ ਹਾਦਸੇ ਦੌਰਾਨ ਭਾਰਤੀ ਅਰਬਪਤੀ ਉਦਯੋਗਪਤੀ ਸਣੇ 6 ਲੋਕਾਂ...

ਜ਼ਿੰਬਾਬਵੇ ਵਿੱਚ ਇੱਕ ਜਹਾਜ਼ ਹਾਦਸੇ ਦੌਰਾਨ ਭਾਰਤੀ ਅਰਬਪਤੀ ਉਦਯੋਗਪਤੀ ਸਣੇ 6 ਲੋਕਾਂ ਦੀ ਹੋਈ ਮੌ.ਤ

Published on

----------- Advertisement -----------

ਜ਼ਿੰਬਾਬਵੇ ਵਿੱਚ ਇੱਕ ਜਹਾਜ਼ ਹਾਦਸੇ ਵਿੱਚ ਇੱਕ ਭਾਰਤੀ ਅਰਬਪਤੀ ਉਦਯੋਗਪਤੀ ਅਤੇ ਉਸਦੇ ਪੁੱਤਰ ਸਣੇ ਛੇ ਲੋਕਾਂ ਦੀ ਮੌਤ ਹੋ ਗਈ ਹੈ। ਹਾਦਸੇ ਦਾ ਸ਼ਿਕਾਰ ਹੋਣ ਵਾਲਾ ਜਹਾਜ਼ ਇੱਕ ਭਾਰਤੀ ਉਦਯੋਗਪਤੀ ਦੀ ਕੰਪਨੀ ਦਾ ਨਿੱਜੀ ਜਹਾਜ਼ ਸੀ, ਜੋ ਜ਼ਿੰਬਾਬਵੇ ਦੇ ਦੱਖਣ-ਪੱਛਮੀ ਖੇਤਰ ਵਿੱਚ ਸਥਿਤ ਇੱਕ ਹੀਰੇ ਦੀ ਖਾਨ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਿਆ। ਮੀਡੀਆ ਰਿਪੋਰਟਾਂ ਮੁਤਾਬਕ ਜਹਾਜ਼ ਤਕਨੀਕੀ ਖਰਾਬੀ ਕਾਰਨ ਹਾਦਸੇ ਦਾ ਸ਼ਿਕਾਰ ਹੋਇਆ। ਦੱਸ ਦਈਏ ਕਿ ਹਾਦਸੇ ਵਿੱਚ ਮਾਰੇ ਗਏ ਅਰਬਪਤੀ ਹਰਪਾਲ ਸਿੰਘ ਰੰਧਾਵਾ ਰੀਓਜ਼ਿਮ ਨਾਮ ਦੀ ਇੱਕ ਮਾਈਨਿੰਗ ਕੰਪਨੀ ਦਾ ਮਾਲਕ ਸੀ, ਜੋ ਜ਼ਿੰਬਾਬਵੇ ਵਿੱਚ ਸੋਨੇ, ਕੋਲੇ ਦੀ ਖਾਣਨ ਕਰਦੀ ਹੈ ਅਤੇ ਨਿੱਕਲ ਅਤੇ ਤਾਂਬੇ ਵਰਗੀਆਂ ਧਾਤਾਂ ਨੂੰ ਸ਼ੁੱਧ ਕਰਨ ਦਾ ਕੰਮ ਵੀ ਕਰਦੀ ਹੈ। ਜਹਾਜ਼ ਹਾਦਸੇ ਵਿੱਚ ਮਰਨ ਵਾਲਿਆਂ ਵਿੱਚ ਹਰਪਾਲ ਸਿੰਘ ਰੰਧਾਵਾ, ਉਸ ਦਾ ਪੁੱਤਰ ਅਤੇ ਚਾਰ ਹੋਰ ਲੋਕ ਸ਼ਾਮਿਲ ਸਨ। ਹਾਦਸੇ ਦਾ ਸ਼ਿਕਾਰ ਹੋਇਆ ਜਹਾਜ਼ ਸੇਸੇਨਾ 206 ਜਹਾਜ਼ ਸੀ।ਇਹ ਸਿੰਗਲ ਇੰਜਣ ਵਾਲੇ ਜਹਾਜ਼ ਰਿਓਜ਼ਿਮ ਕੰਪਨੀ ਦੀ ਮਲਕੀਅਤ ਹਨ। ਇਹ ਜਹਾਜ਼ ਰਾਜਧਾਨੀ ਹਰਾਰੇ ਤੋਂ ਮੁਰੋਵਾ ਹੀਰੇ ਦੀ ਖਾਨ ਵੱਲ ਜਾ ਰਿਹਾ ਸੀ ਜਦੋਂ ਮਾਸ਼ਾਵਾ ਖੇਤਰ ਵਿੱਚ ਇਹ ਹਾਦਸਾਗ੍ਰਸਤ ਹੋ ਗਿਆ। ਜਿਸ ਵਿੱਚ ਜਹਾਜ਼ ਵਿੱਚ ਸਵਾਰ ਸਾਰੇ ਛੇ ਲੋਕਾਂ ਦੀ ਮੌਤ ਹੋ ਗਈ। ਇਹ ਘਟਨਾ ਬੀਤੇ ਸ਼ੁੱਕਰਵਾਰ ਸਵੇਰੇ 7.30 ਤੋਂ 8 ਵਜੇ ਦਰਮਿਆਨ ਵਾਪਰੀ। ਮੀਡੀਆ ਰਿਪੋਰਟਾਂ ਮੁਤਾਬਕ ਤਕਨੀਕੀ ਖਰਾਬੀ ਕਰਕੇ ਜਹਾਜ਼ ਹਵਾ ‘ਚ ਫਟ ਗਿਆ। ਮ੍ਰਿਤਕਾਂ ਦੇ ਨਾਵਾਂ ਦਾ ਐਲਾਨ ਹੋਣਾ ਅਜੇ ਬਾਕੀ ਹੈ ਪਰ ਹਰਪਾਲ ਸਿੰਘ ਰੰਧਾਵਾ ਦੇ ਦੋਸਤ ਅਤੇ ਫਿਲਮ ਨਿਰਮਾਤਾ ਹੋਪਵੈਲ ਚਿਨੋਨੋ ਨੇ ਹਰਪਾਲ ਸਿੰਘ ਰੰਧਾਵਾ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਕੰਪਨੀ ਨੇ ਵੀ ਰੰਧਾਵਾ ਦੀ ਮੌਤ ਦੀ ਪੁਸ਼ਟੀ ਕਰਦਿਆਂ ਇੱਕ ਬਿਆਨ ਜਾਰੀ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਰੰਧਾਵਾ ਚਾਰ ਅਰਬ ਡਾਲਰ ਦੀ ਇਕਵਿਟੀ ਫਰਮ ਜੇਮ ਹੋਲਡਿੰਗ ਦੇ ਸੰਸਥਾਪਕ ਹਨ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ ਵਧਾਈ ਦਿੰਦੇ ਹੋਏ ਲਿਖੀ ਭਾਵੁਕ ਪੋਸਟ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ...

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...