ਗੁਜਰਾਤ ਦੇ ਸੂਰਤ ਸ਼ਹਿਰ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕੋ ਪਰਿਵਾਰ ਦੇ 7 ਲੋਕਾਂ ਨੇ ਆਪਣੀ ਜਾਨ ਦੇ ਦਿੱਤੀ। ਜਾਣਕਾਰੀ ਮੁਤਾਬਕ ਸੂਰਤ ਦੇ ਪਾਲਨਪੁਰ ਜਕਟਨਾਕ ਰੋਡ ‘ਤੇ ਸਥਿਤ ਇਕ ਘਰ ‘ਚ ਸ਼ਨੀਵਾਰ ਸਵੇਰੇ ਤਿੰਨ ਬੱਚਿਆਂ ਸਮੇਤ ਇਕ ਹੀ ਪਰਿਵਾਰ ਦੇ 7 ਮੈਂਬਰਾਂ ਦੀਆਂ ਲਾਸ਼ਾਂ ਮਿਲੀਆਂ। ਪੁਲਿਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਛੇ ਲੋਕਾਂ ਦੀ ਮੌਤ ਜ਼ਹਿਰੀਲਾ ਪਦਾਰਥ ਖਾਣ ਨਾਲ ਹੋਈ ਹੈ, ਜਦਕਿ ਇੱਕ ਵਿਅਕਤੀ ਨੇ ਫਾਹਾ ਲੈ ਲਿਆ ਹੈ। ਲਟਕਦੀ ਲਾਸ਼ ਦੀ ਪਛਾਣ ਮਨੀਸ਼ ਸੋਲੰਕੀ ਵਜੋਂ ਹੋਈ ਹੈ। ਜਦੋਂਕਿ ਮਨੀਸ਼ ਦੀ ਪਤਨੀ ਰੀਟਾ, ਪਿਤਾ ਕਨੂੰ, ਮਾਂ ਸ਼ੋਭਾ ਅਤੇ ਤਿੰਨ ਬੱਚਿਆਂ ਦਿਸ਼ਾ, ਕਾਵਿਆ ਅਤੇ ਕੁਸ਼ਲ ਦੀ ਜ਼ਹਿਰੀਲੀ ਚੀਜ਼ ਖਾਣ ਨਾਲ ਮੌਤ ਹੋ ਗਈ।
ਸੂਚਨਾ ਮਿਲਣ ‘ਤੇ ਮੌਕੇ ‘ਤੇ ਪਹੁੰਚੀ ਪੁਲਸ ਨੇ ਘਰ ‘ਚੋਂ ਇਕ ਸੁਸਾਈਡ ਨੋਟ ਵੀ ਬਰਾਮਦ ਕੀਤਾ ਹੈ। ਨੋਟ ‘ਚ ਸੋਲੰਕੀ ਨੇ ਕੁਝ ਵਿੱਤੀ ਸੰਕਟ ਦਾ ਜ਼ਿਕਰ ਕੀਤਾ ਹੈ। ਹਾਲਾਂਕਿ ਪੁਲਿਸ ਨੇ ਅਜੇ ਤੱਕ ਸਹੀ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਸੋਲੰਕੀ ਫਰਨੀਚਰ ਦੇ ਕਾਰੋਬਾਰ ਨਾਲ ਜੁੜਿਆ ਹੋਇਆ ਸੀ ਅਤੇ ਉਸ ਦੇ ਨਾਲ ਕਰੀਬ 35 ਤਰਖਾਣ ਅਤੇ ਮਜ਼ਦੂਰ ਕੰਮ ਕਰਦੇ ਸਨ। ਸੂਚਨਾ ਮਿਲਣ ‘ਤੇ ਮੌਕੇ ‘ਤੇ ਪਹੁੰਚੀ ਪੁਲਸ ਨੇ ਘਰ ‘ਚੋਂ ਇਕ ਸੁਸਾਈਡ ਨੋਟ ਵੀ ਬਰਾਮਦ ਕੀਤਾ ਹੈ। ਨੋਟ ‘ਚ ਸੋਲੰਕੀ ਨੇ ਕੁਝ ਵਿੱਤੀ ਸੰਕਟ ਦਾ ਜ਼ਿਕਰ ਕੀਤਾ ਹੈ।
ਹਾਲਾਂਕਿ ਪੁਲਿਸ ਨੇ ਅਜੇ ਤੱਕ ਸਹੀ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਸੋਲੰਕੀ ਫਰਨੀਚਰ ਦੇ ਕਾਰੋਬਾਰ ਨਾਲ ਜੁੜਿਆ ਹੋਇਆ ਸੀ ਅਤੇ ਉਸ ਦੇ ਨਾਲ ਕਰੀਬ 35 ਤਰਖਾਣ ਅਤੇ ਮਜ਼ਦੂਰ ਕੰਮ ਕਰਦੇ ਸਨ। ਸ਼ਨੀਵਾਰ ਸਵੇਰੇ ਉਸ ਦੇ ਕਰਮਚਾਰੀ ਉਸ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕਰ ਰਹੇ ਸਨ ਅਤੇ ਜਦੋਂ ਉਸ ਨੇ ਫੋਨ ਨਹੀਂ ਕੀਤਾ ਜਾਂ ਆਪਣੇ ਘਰ ਦਾ ਦਰਵਾਜ਼ਾ ਨਹੀਂ ਖੋਲ੍ਹਿਆ ਤਾਂ ਸਥਾਨਕ ਲੋਕ ਘਰ ਦੀ ਪਿਛਲੀ ਖਿੜਕੀ ਤੋੜ ਕੇ ਅੰਦਰ ਦਾਖਲ ਹੋ ਗਏ। ਘਰ ਦੇ ਅੰਦਰ ਦਾ ਨਜ਼ਾਰਾ ਦੇਖ ਕੇ ਲੋਕ ਰੋ ਪਏ। ਸਥਾਨਕ ਲੋਕਾਂ ਨੇ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਪੁਲਸ ਦੇ ਉੱਚ ਅਧਿਕਾਰੀਆਂ ਦਾ ਕਾਫਲਾ ਮੌਕੇ ‘ਤੇ ਪਹੁੰਚ ਗਿਆ। ਫਿਲਹਾਲ ਲਾਸ਼ਾਂ ਨੂੰ ਜਾਂਚ ਲਈ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।












