October 9, 2026, 7:01 am
----------- Advertisement -----------
HomeNewsBreaking Newsਸਿੱਕਮ 'ਚ ਫਸੇ 7000 ਲੋਕ, IAF ਹੈਲੀਕਾਪਟਰ ਨਾਲ ਕੀਤਾ ਜਾ ਰਿਹਾ ਹੈ...

ਸਿੱਕਮ ‘ਚ ਫਸੇ 7000 ਲੋਕ, IAF ਹੈਲੀਕਾਪਟਰ ਨਾਲ ਕੀਤਾ ਜਾ ਰਿਹਾ ਹੈ ਰੈਸਕਿਊ, ਹੁਣ ਤੱਕ 19 ਮੌਤਾਂ, 22 ਜਵਾਨਾਂ ਸਮੇਤ 103 ਲਾਪਤਾ

Published on

----------- Advertisement -----------
  • ਸਰਚ ਆਪ੍ਰੇਸ਼ਨ ਜਾਰੀ

ਸਿੱਕਮ, 6 ਅਕਤੂਬਰ 2023 – ਸਿੱਕਮ ‘ਚ 3 ਅਕਤੂਬਰ ਨੂੰ ਬੱਦਲ ਫਟਣ ਦੀ ਘਟਨਾ ‘ਚ ਹੁਣ ਤੱਕ 19 ਲੋਕਾਂ ਦੀ ਮੌਤ ਦੀ ਪੁਸ਼ਟੀ ਹੋ ​​ਚੁੱਕੀ ਹੈ ਜਦਕਿ 26 ਲੋਕ ਜ਼ਖਮੀ ਹਨ। ਫੌਜ ਦੇ 22 ਜਵਾਨਾਂ ਸਮੇਤ 103 ਲੋਕ ਅਜੇ ਵੀ ਲਾਪਤਾ ਹਨ।

ਸਿੱਕਮ ਦੇ ਮੁੱਖ ਸਕੱਤਰ ਵਿਜੇ ਭੂਸ਼ਣ ਨੇ ਕਿਹਾ, ਹੜ੍ਹ ਕਾਰਨ 7000 ਲੋਕ ਅਜੇ ਵੀ ਫਸੇ ਹੋਏ ਹਨ। ਜਿਸ ‘ਚ ਕਰੀਬ 3000 ਲੋਕ ਲਾਚੇਨ ਅਤੇ ਲਾਚੁੰਗ ‘ਚ ਫਸੇ ਹੋਏ ਹਨ। 700-800 ਡਰਾਈਵਰ ਵੀ ਉਥੇ ਫਸੇ ਹੋਏ ਹਨ।

3150 ਲੋਕ ਜੋ ਮੋਟਰਸਾਈਕਲਾਂ ‘ਤੇ ਉਥੇ ਗਏ ਸਨ, ਉਹ ਵੀ ਉਥੇ ਫਸੇ ਹੋਏ ਹਨ। ਫੌਜ ਅਤੇ ਹਵਾਈ ਸੈਨਾ ਦੇ ਹੈਲੀਕਾਪਟਰਾਂ ਰਾਹੀਂ ਸਾਰਿਆਂ ਨੂੰ ਬਾਹਰ ਕੱਢਿਆ ਜਾਵੇਗਾ।

ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਨੇ ਸਾਰੇ ਸਕੂਲ 15 ਅਕਤੂਬਰ ਤੱਕ ਬੰਦ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਵਿਭਾਗ ਨੇ ਪਹਿਲਾਂ ਕਿਹਾ ਸੀ ਕਿ ਇਹ 8 ਅਕਤੂਬਰ ਤੱਕ ਹੀ ਬੰਦ ਰਹਿਣਗੇ।

ਵਿਗਿਆਨੀਆਂ ਨੂੰ ਖ਼ਦਸ਼ਾ ਹੈ ਕਿ ਨੇਪਾਲ ਵਿੱਚ ਆਏ ਭੂਚਾਲ ਕਾਰਨ ਸਿੱਕਮ ਦੀ ਲੋਨਾਕ ਝੀਲ ਟੁੱਟ ਗਈ ਹੈ। ਇਸ ਦਾ ਦਾਇਰਾ ਇੱਕ ਤਿਹਾਈ ਤੱਕ ਘਟ ਗਿਆ। ਜਦੋਂ ਬੱਦਲ ਫਟ ਗਿਆ ਤਾਂ ਝੀਲ ਇੰਨਾ ਪਾਣੀ ਨਹੀਂ ਰੋਕ ਸਕੀ। ਇਸ ਕਾਰਨ ਤੀਸਤਾ ਨਦੀ ਵਿੱਚ ਹੜ੍ਹ ਆ ਗਿਆ। ਦਰਿਆ ਦੇ ਪਾਣੀ ਦਾ ਪੱਧਰ 15 ਤੋਂ 20 ਫੁੱਟ ਤੱਕ ਵੱਧ ਗਿਆ ਹੈ। ਨਦੀ ਦੇ ਨਾਲ ਲੱਗਦੇ ਇਲਾਕੇ ‘ਚ ਫੌਜ ਦਾ ਕੈਂਪ ਸੀ, ਜੋ ਹੜ੍ਹ ‘ਚ ਵਹਿ ਗਿਆ ਅਤੇ ਉਥੇ ਖੜ੍ਹੇ 41 ਵਾਹਨ ਡੁੱਬ ਗਏ।

ਸਿੱਕਮ ਦੇ ਚਾਰ ਜ਼ਿਲ੍ਹਿਆਂ ਮੰਗਨ, ਗੰਗਟੋਕ, ਪਾਕਯੋਂਗ ਅਤੇ ਨਾਮਚੀ ਨੂੰ ਹੜ੍ਹਾਂ ਕਾਰਨ ਸਭ ਤੋਂ ਵੱਧ ਨੁਕਸਾਨ ਹੋਇਆ ਹੈ। ਇੱਥੇ 22 ਹਜ਼ਾਰ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ, ਜਦੋਂ ਕਿ 2 ਹਜ਼ਾਰ ਤੋਂ ਵੱਧ ਲੋਕਾਂ ਨੂੰ ਬਚਾਇਆ ਗਿਆ ਹੈ। ਇੱਥੇ 26 ਰਾਹਤ ਕੈਂਪ ਬਣਾਏ ਗਏ ਹਨ। ਇਨ੍ਹਾਂ ਚਾਰ ਜ਼ਿਲ੍ਹਿਆਂ ਵਿੱਚ ਪਾਣੀ ਦੀਆਂ ਪਾਈਪਾਂ, ਸੀਵਰੇਜ ਲਾਈਨਾਂ ਅਤੇ 250 ਤੋਂ ਵੱਧ ਘਰਾਂ ਨੂੰ ਨੁਕਸਾਨ ਪਹੁੰਚਿਆ ਹੈ। 11 ਪੁਲ ਤਬਾਹ ਹੋ ਗਏ ਹਨ।

ਸਿੱਕਮ ਦੇ ਸੈਂਕੜੇ ਪਿੰਡਾਂ ਦਾ ਮੁੱਖ ਮਾਰਗਾਂ ਤੋਂ ਸੰਪਰਕ ਟੁੱਟ ਗਿਆ ਹੈ। ਡਿਖਚੂ, ਸਿੰਗਟਾਮ ਅਤੇ ਰੰਗਪੋ ਸ਼ਹਿਰ ਪਾਣੀ ਵਿੱਚ ਡੁੱਬ ਗਏ ਹਨ। ਸਿੱਕਮ ਨੂੰ ਦੇਸ਼ ਨਾਲ ਜੋੜਨ ਵਾਲਾ ਨੈਸ਼ਨਲ ਹਾਈਵੇਅ NH-10 ਵੀ ਹੜ੍ਹ ਵਿੱਚ ਵਹਿ ਗਿਆ।

ਸੂਬਾ ਸਰਕਾਰ ਨੇ ਇਸ ਘਟਨਾ ਨੂੰ ਆਫ਼ਤ ਕਰਾਰ ਦਿੱਤਾ ਹੈ। ਦੂਜੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਕਮ ਦੀ ਸਥਿਤੀ ਜਾਣਨ ਲਈ ਮੁੱਖ ਮੰਤਰੀ ਪ੍ਰੇਮ ਸਿੰਘ ਤਮਾਂਗ ਨਾਲ ਗੱਲ ਕੀਤੀ। ਉਨ੍ਹਾਂ ਨੂੰ ਮਦਦ ਦਾ ਭਰੋਸਾ ਦਿੱਤਾ।

ਸਿੱਕਮ ਨਾਲ ਲੱਗਦੇ ਪੱਛਮੀ ਬੰਗਾਲ ਦੇ ਤਿੰਨ ਜ਼ਿਲ੍ਹਿਆਂ ਜਲਪਾਈਗੁੜੀ, ਕਲੀਮਪੋਂਗ ਅਤੇ ਕੂਚ ਬਿਹਾਰ ਵਿੱਚ ਵੀ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ। ਰਾਜ ਦੇ ਮੁੱਖ ਸਕੱਤਰ ਐਚ ਕੇ ਦਿਵੇਦੀ ਨੇ ਕਿਹਾ- ਤੀਸਤਾ ਬੈਰਾਜ ਤੋਂ ਤਿੰਨ ਲਾਸ਼ਾਂ ਬਰਾਮਦ ਹੋਈਆਂ ਹਨ। ਅਜੇ ਤੱਕ ਉਨ੍ਹਾਂ ਦੀ ਪਛਾਣ ਨਹੀਂ ਹੋ ਸਕੀ ਹੈ। ਰਾਜ ਦੇ ਰਾਜਪਾਲ ਸੀਵੀ ਆਨੰਦ ਬੋਸ ਸਥਿਤੀ ਦਾ ਜਾਇਜ਼ਾ ਲੈਣ ਲਈ ਵੀਰਵਾਰ ਸਵੇਰੇ ਸਿਲੀਗੁੜੀ ਪਹੁੰਚੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿਲਜੀਤ ਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ‘ਤੇ ਲਿਖੇ ਮਿਲੇ ਖਾਲਿਸਤਾਨ ਪੱਖੀ ਨਾਅਰੇ, ਪੁਲਿਸ ਜਾਂਚ ‘ਚ ਜੁਟੀ

ਫਿਲੌਰ ਨੇੜੇ ਪੈਂਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਜਾਣ...

ਰਾਜਵੀਰ ਜਵੰਧਾ ਦੀ ਪਹਿਲੀ ਬਰਸੀ ‘ਤੇ ਪਰਿਵਾਰ ਨੇ ਪਾਈ ਭਾਵੁਕ ਪੋਸਟ

ਅੱਜ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਰਾਜਵੀਰ ਜਵੰਧਾ ਦੀ ਮੌਤ ਨੂੰ ਇੱਕ ਸਾਲ ਹੋ...

ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਪਹੁੰਚੇਗਾ ਦਿੱਲੀ

ਅੰਤਰਰਾਸ਼ਟਰੀ ਆਲੋਚਨਾ ਦਾ ਸਾਹਮਣਾ ਕਰਨ ਤੋਂ ਬਾਅਦ, ਪਾਕਿਸਤਾਨ ਸਰਕਾਰ ਨੇ 50 ਸਿੱਖ ਸ਼ਰਧਾਲੂਆਂ ਦੇ...

ਜ਼ੀਰਕਪੁਰ ਦੇ ਨੇਚਰ ਪਾਰਕ ’ਚ ਮਿਲੀ ਗਰਦਨ ਕਟੀ ਲਾਸ਼

ਮੋਹਾਲੀ ਦੇ ਜ਼ੀਰਕਪੁਰ ਸਥਿਤ ਪੀਰਮੁਛੱਲਾ ਨੇਚਰ ਪਾਰਕ ਵਿੱਚ ਵੀਰਵਾਰ ਸਵੇਰੇ ਇੱਕ ਵਿਅਕਤੀ ਦੀ ਗਰਦਨ...

ਜੰਮੂ-ਕਸ਼ਮੀਰ ਦੇ ਰਾਮਬਨ ਵਿਚ ਡੂੰਘੀ ਖੱਡ ਵਿਚ ਡਿੱਗੀ ਇਕ SUV, 2 ਦੀ ਮੌਤ

ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਵਿੱਚ ਦੇਰ ਰਾਤ ਇਕ SUV ਸੜਕ ਤੋਂ ਤਿਲਕ ਕੇ ਡੂੰਘੀ...

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਜ਼ਬਰ ਜਨਾਹ ਦਾ ਮਾਮਲਾ ਦਰਜ

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਥਾਣਾ ਸਿਟੀ ਸੁਨਾਮ ਵਿੱਚ...

ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ, ਮੈਡ ਸੰਧੂ ਕਤਲ ਮਾਮਲੇ ਵਿਚ ਮੁੱਖ ਸ਼ੂਟਰ ਅਹਿਮਦਾਬਾਦ ਤੋਂ ਕਾਬੂ

 ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ...

ਚਾਵਲਾ ਮਾਮਲੇ ਦੀ ਜਾਂਚ ਲਈ SIT ਦਾ ਗਠਨ, ਬਲਤੇਜ ਪੰਨੂ ਨੇ ਮੁੜ ਚੁੱਕੇ SGPC ਪ੍ਰਧਾਨ ਧਾਮੀ ‘ਤੇ ਸਵਾਲ

ਪੰਜਾਬ ਸਰਕਾਰ ਵੱਲੋਂ ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਦਾ...

 ਰਾਜੋਆਣਾ ਨੂੰ ਫਾਂਸੀ ਤੋਂ ਰਾਹਤ ਮਿਲੇਗੀ? ਰਹਿਮ ਪਟੀਸ਼ਨ ‘ਤੇ 28 ਨੂੰ ਸੁਣਵਾਈ

ਸੁਪਰੀਮ ਕੋਰਟ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ...