September 18, 2026, 8:26 am
----------- Advertisement -----------
HomeNewsLatest Newsਇੱਕੋ ਮੈਡੀਕਲ ਕਾਲਜ ‘ਚ 81 ਗਰਭਵਤੀ ਔਰਤਾਂ ਨਿਕਲੀਆਂ HIV ਪਾਜੇਟਿਵ, ਸਿਹਤ ਵਿਭਾਗ...

ਇੱਕੋ ਮੈਡੀਕਲ ਕਾਲਜ ‘ਚ 81 ਗਰਭਵਤੀ ਔਰਤਾਂ ਨਿਕਲੀਆਂ HIV ਪਾਜੇਟਿਵ, ਸਿਹਤ ਵਿਭਾਗ ਵਿੱਚ ਮੱਚਿਆ ਹੜਕੰਪ

Published on

----------- Advertisement -----------

ਲਖਨਊ, 5 ਅਗਸਤ (ਬਲਜੀਤ ਮਰਵਾਹਾ)- ਯੂਪੀ ਦੇ ਮੇਰਠ ਵਿੱਚ ਪਿਛਲੇ ਮਹੀਨਿਆਂ ਤੋਂ ਐੱਚਆਈਵੀ ਦੇ ਮਾਮਲਿਆਂ ਵਿੱਚ ਵੱਡਾ ਵਾਧਾ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ 16 ਮਹੀਨਿਆਂ ‘ਚ 80 ਗਰਭਵਤੀ ਔਰਤਾਂ ਬੱਚੇ ਦੀ ਡਿਲੀਵਰੀ ਲਈ ਹਸਪਤਾਲ ‘ਚ ਆਈਆਂ ਅਤੇ ਇਨ੍ਹਾਂ ‘ਚੋਂ 60 ਐਚਆਈਵੀ ਪਾਜ਼ੀਟਿਵ ਪਾਈਆਂ ਗਈਆਂ ਹਨ।ਜਦੋਂ ਇਨ੍ਹਾਂ ਮਾਮਲਿਆਂ ਦਾ ਪੂਰਾ ਅੰਕੜਾ ਸਾਹਮਣੇ ਆਇਆ ਤਾਂ ਸਿਹਤ ਵਿਭਾਗ ਵਿੱਚ ਹੜਕੰਪ ਮੱਚ ਗਿਆ। ਜਾਂਚ ਲਈ ਕਮੇਟੀ ਬਣਾਈ ਗਈ ਹੈ।ਮੁੱਖ ਮੈਡੀਕਲ ਅਫ਼ਸਰ ਆਪਣੀ ਨਿਗਰਾਨੀ ਹੇਠ ਸਾਰੀ ਜਾਂਚ ਕਰਵਾ ਰਹੇ ਹਨ।
ਉਕਤ ਅਧਿਕਾਰੀਆਂ ਦਾ ਕਹਿਣਾ ਹੈ ਕਿ ਅਜੇ ਸਾਰੀਆਂ ਔਰਤਾਂ ਦਾ ਇਲਾਜ ਚੱਲ ਰਿਹਾ ਹੈ ਅਤੇ ਜਨਮ ਦੇਣ ਵਾਲੀਆਂ ਸਾਰੀਆਂ ਔਰਤਾਂ ਸਿਹਤਮੰਦ ਹਨ, ਹਾਲਾਂਕਿ ਮੇਰਠ ਮੈਡੀਕਲ ਪ੍ਰਸ਼ਾਸਨ ਅਤੇ ਜ਼ਿਲ੍ਹਾ ਮੁੱਖ ਮੈਡੀਕਲ ਅਫ਼ਸਰ ਨੇ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਹੈ ਕਿ ਇਨ੍ਹਾਂ ਔਰਤਾਂ ਨੇ ਕਿੰਨੇ ਬੱਚਿਆਂ ਨੂੰ ਜਨਮ ਦਿੱਤਾ ਹੈ।ਮੇਰਠ ਦੇ ਲਾਲਾ ਲਾਜਪਤ ਰਾਏ ਮੈਡੀਕਲ ਕਾਲਜ ਦੇ ਏਆਰਟੀ ਅਰਥਾਤ ਐਂਟੀ ਰੈਟਰੋਵਾਇਰਲ ਥੈਰੇਪੀ ਸੈਂਟਰ ਦੇ ਅਨੁਸਾਰ, ਸੋਲਾਂ ਮਹੀਨਿਆਂ ਵਿੱਚ ਹੁਣ ਤੱਕ ਕੁੱਲ 81 ਔਰਤਾਂ ਵਿੱਚ ਐੱਚਆਈਵੀ ਦੀ ਪੁਸ਼ਟੀ ਹੋਈ ਹੈ। ਇੱਕੋ ਮੈਡੀਕਲ ਕਾਲਜ ਵਿੱਚ ਇੰਨੇ ਕੇਸਾਂ ਦੇ ਲਗਾਤਾਰ ਆਉਣ ਨੇ ਸਿਹਤ ਵਿਭਾਗ ਲਈ ਖਤਰੇ ਦੀ ਘੰਟੀ ਵਜਾ ਦਿੱਤੀ ਹੈ।
ਇਸ ਮਾਮਲੇ ‘ਚ ਮੇਰਠ ਦੇ ਚੀਫ਼ ਮੈਡੀਕਲ ਅਫ਼ਸਰ ਡਾ: ਅਖਿਲੇਸ਼ ਮੋਹਨ ਦਾ ਕਹਿਣਾ ਹੈ ਕਿ ਵਿਭਾਗ ਕੋਲ ਪਹਿਲਾਂ ਹੀ ਉਨ੍ਹਾਂ ‘ਚੋਂ ਕੁਝ ਦੇ ਐੱਚ.ਆਈ.ਵੀ. ਤੋਂ ਪੀੜਤ ਹੋਣ ਦੀ ਖਬਰ ਸੀ ਪਰ ਕੁਝ ਦਾ ਡਿਲੀਵਰੀ ਤੋਂ ਬਾਅਦ ਪਤਾ ਚੱਲਿਆ। ਉਨ੍ਹਾਂ ਦਾ ਕਹਿਣਾ ਹੈ ਕਿ ਵਿਭਾਗ ਕੋਲ ਇਹ ਡਾਟਾ ਨਹੀਂ ਹੈ ਕਿ ਇਹ ਔਰਤਾਂ ਕਿਸ ਖੇਤਰ ਦੀਆਂ ਹਨ ਜਾਂ ਕਿੱਥੋਂ ਦੀਆਂ ਹਨ। ਟੀਮ ਗਠਿਤ ਕੀਤੀ ਗਈ ਹੈ, ਜੋ ਪੂਰੇ ਮਾਮਲੇ ਦੀ ਜਾਂਚ ਕਰੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨਸਿਕ ਤਣਾਅ ਬਣ ਸਕਦੈ ਪਰਿਵਾਰਕ ਸਮੱਸਿਆਵਾਂ ਦੀ ਵਜ੍ਹਾ, ਸਮੇਂ ਸਿਰ ਇਲਾਜ ਦੀ ਸਲਾਹ

ਚੰਡੀਗੜ੍ਹ, 17 ਸਤੰਬਰ 2026: ਅਸੀਂ ਅਕਸਰ ਤਣਾਅ ਨੂੰ ਵਿਅਕਤੀ ਦੇ ਸੁਭਾਅ ਦਾ ਹਿੱਸਾ ਮੰਨ ਲੈਂਦੇ...

ਪੰਜਾਬ ਨੇ 3,100 ਖੇਡ ਮੈਦਾਨ ਬਣਾਏ ਹਨ, ਜਿਨ੍ਹਾਂ ਵਿੱਚੋਂ ਲਗਭਗ 750 ਪਹਿਲਾਂ ਹੀ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 17 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ...

SGPC ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ FIR ਦਰਜ, ਜ਼ਬਰ-ਜਨਾਹ ਦੇ ਇਲਜ਼ਾਮਾਂ ਮਗਰੋਂ ਦਿੱਤਾ ਅਸਤੀਫ਼ਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ...

ਸਖ਼ਤ ਸਜ਼ਾ ਤੇ ਸਮਾਂਬੱਧ ਜਾਂਚ ਦੀ ਲੋੜ, ਗਿਆਨੀ ਰਘਬੀਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਸਰਕਾਰ ਵੱਲੋਂ ‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਦੇ ਸਬੰਧ ‘ਚ...

ਸ਼ਾਹਕੋਟ ਤੋਂ ‘ਆਪ’ ਨੇ ਬਦਲਿਆ ਹਲਕਾ ਇੰਚਾਰਜ

ਆਮ ਆਦਮੀ ਪਾਰਟੀ ਪੰਜਾਬ ਵਲੋਂ ਸੰਗਠਨਾਤਮਕ ਪੱਧਰ ’ਤੇ ਅਹਿਮ ਨਿਯੁਕਤੀ ਕਰਦਿਆਂ ਸ਼ਾਹਕੋਟ ਵਿਧਾਨ ਸਭਾ...

Gippy Grewal ਨਾਲ ਫਲਾਈਟ ‘ਚ ਬਦਸਲੂਕੀ, ਬਿਜ਼ਨੈੱਸ ਕਲਾਸ ਦਾ ਟਿਕਟ ਦੇ ਕੇ ਇਕਾਨਮੀ ਸੀਟ ‘ਤੇ ਬਿਠਾਇਆ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ਏਅਰ ਕੈਨੇਡਾ ਦੀ ਫਲਾਈਟ ਵਿਚ ਆਪਣੇ ਨਾਲ ਹੋਏ ਤਜਰਬੇ...

ਪੈਟਰੋਲ ਤੇ ਡੀਜ਼ਲ ’ਤੇ ਸਰਕਾਰ ਦਾ ਵੱਡਾ ਫੈਸਲਾ, ਪੈਟਰੋਲ ’ਤੇ ₹1 ਅਤੇ ਡੀਜ਼ਲ ’ਤੇ ₹5 ਘਟਾਇਆ ਵਿੰਡਫਾਲ ਟੈਕਸ

ਸਰਕਾਰ ਨੇ ਦੇਸ਼ ਤੋਂ ਬਾਹਰ ਭੇਜੇ ਜਾਣ ਵਾਲੇ ਪੈਟਰੋਲ, ਡੀਜ਼ਲ ਤੇ ਜੈੱਟ ਈਂਧਣ ‘ਤੇ...

‘ਅਸੀਂ ਕੈਨੇਡਾ ‘ਤੇ ਰਾਜ ਕਰਾਂਗੇ, ਸਾਨੂੰ ਕੋਈ ਨਹੀਂ ਰੋਕ ਸਕਦਾ’: Lawrence Bishnoi ਗੈਂਗ ਦਾ ਕਥਿਤ ਪੱਤਰ ਵਾਇਰਲ

ਕੈਨੇਡਾ ਦੇ ਰੱਖਿਆ ਮੰਤਰੀ, ਸੈਨਾ ਅਤੇ ਪੁਲੀਸ ਨੂੰ ਪਿਛਲੇ ਸਾਲ ਕਥਿਤ ਤੌਰ 'ਤੇ ਲਾਰੈਂਸ...

ਰਾਜੋਆਣਾ ਦੀ ਪ੍ਰਧਾਨ ਮੰਤਰੀ ਨੂੰ ਚਿੱਠੀ, ਰਹਿਮ ਦੀ ਅਪੀਲ ‘ਤੇ ਜਲਦੀ ਫੈਸਲਾ ਲੈਣ ਦੀ ਮੰਗ

ਬਲਵੰਤ ਸਿੰਘ ਰਾਜੋਆਣਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿੱਖੀ ਹੈ। ਉਨ੍ਹਾਂ ਨੇ...