September 7, 2026, 10:21 pm
----------- Advertisement -----------
HomeNewsBreaking Newsਹਰਿਆਣਾ ਚੋਣਾਂ: ਕਾਂਗਰਸ ਦੀ ਦੂਜੀ ਸੂਚੀ 'ਚ 9 ਉਮੀਦਵਾਰਾਂ ਦਾ ਐਲਾਨ

ਹਰਿਆਣਾ ਚੋਣਾਂ: ਕਾਂਗਰਸ ਦੀ ਦੂਜੀ ਸੂਚੀ ‘ਚ 9 ਉਮੀਦਵਾਰਾਂ ਦਾ ਐਲਾਨ

Published on

----------- Advertisement -----------
  • ਪਾਰਟੀ ਨੇ ਹੁਣ ਤੱਕ 28 ਵਿਧਾਇਕਾਂ ਸਮੇਤ 41 ਉਮੀਦਵਾਰਾਂ ਦੇ ਨਾਵਾਂ ਦਾ ਕੀਤਾ ਐਲਾਨ

ਚੰਡੀਗੜ੍ਹ, 9 ਸਤੰਬਰ 2024 – ਹਰਿਆਣਾ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਐਤਵਾਰ (8 ਸਤੰਬਰ) ਰਾਤ ਨੂੰ ਆਪਣੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ 9 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਸੀ। ਪਾਰਟੀ ਨੇ ਤੋਸ਼ਾਮ ਸੀਟ ਤੋਂ ਸਾਬਕਾ ਮੁੱਖ ਮੰਤਰੀ ਬੰਸੀਲਾਲ ਦੇ ਪੋਤੇ ਅਨਿਰੁਧ ਚੌਧਰੀ ਅਤੇ ਉਚਾਨਾ ਕਲਾਂ ਸੀਟ ਤੋਂ ਸਾਬਕਾ ਕੇਂਦਰੀ ਮੰਤਰੀ ਬੀਰੇਂਦਰ ਸਿੰਘ ਦੇ ਪੁੱਤਰ ਅਤੇ ਸਾਬਕਾ ਭਾਜਪਾ ਸੰਸਦ ਮੈਂਬਰ ਬ੍ਰਿਜੇਂਦਰ ਸਿੰਘ ਨੂੰ ਟਿਕਟ ਦਿੱਤੀ ਹੈ।

ਵਰਧਨ ਯਾਦਵ ਨੇ ਕਾਂਗਰਸ ਦੀ ਦੂਜੀ ਸੂਚੀ ਵਿੱਚ ਬਾਦਸ਼ਾਹਪੁਰ ਸੀਟ ਤੋਂ ਟਿਕਟ ਹਾਸਲ ਕਰਕੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਵਰਧਨ ਰਾਹੁਲ ਗਾਂਧੀ ਦੀ ਪਸੰਦ ਹਨ ਅਤੇ ਉਨ੍ਹਾਂ ਨੂੰ ਯੂਥ ਕਾਂਗਰਸ ਦੇ ਕੋਟੇ ਤੋਂ ਟਿਕਟ ਮਿਲੀ ਹੈ। ਕੁਝ ਦਿਨ ਪਹਿਲਾਂ ਪੈਰਿਸ ਓਲੰਪਿਕ ਤੋਂ ਵਾਪਸ ਪਰਤਣ ਤੋਂ ਬਾਅਦ ਨਵੀਂ ਦਿੱਲੀ ਏਅਰਪੋਰਟ ਤੋਂ ਬਲਾਲੀ ਪਿੰਡ ਤੱਕ ਰੋਡ ਸ਼ੋਅ ਦੌਰਾਨ ਪਹਿਲਵਾਨ ਵਿਨੇਸ਼ ਫੋਗਾਟ ਜਿਸ ਮਰਸਡੀਜ਼ ਜੀ-ਵੈਗਨ ਕਾਰ ‘ਚ ਸਵਾਰ ਸੀ, ਉਹ ਇਸੇ ਵਰਧਨ ਯਾਦਵ ਦੀ ਸੀ।

ਦੂਜੀ ਲਿਸਟ ‘ਚ ਵਿੱਚ ਉਚਾਨਾ ਤੋਂ ਵਿਜੇਂਦਰ ਸਿੰਘ, ਥਾਨੇਸਰ ਤੋਂ ਅਸ਼ੋਕ ਅਰੋੜਾ, ਗਨੌਰ ਤੋਂ ਕੁਲਦੀਪ ਸ਼ਰਮਾ, ਮਹਿਮ ਤੋਂ ਬਲਰਾਮ ਡਾਂਗੀ, ਟੋਹਾਣਾ ਤੋਂ ਪਰਮਵੀਰ ਸਿੰਘ, ਨੰਗਲ ਚੌਧਰੀ ਤੋਂ ਮੰਜੂ ਚੌਧਰੀ, ਬਾਦਸ਼ਾਹਪੁਰ ਤੋਂ ਵਰਧਨ ਯਾਦਵ, ਗੁੜਗਾਓਂ ਤੋਂ ਮੋਹਿਤ ਗਰੋਵਰ ਅਤੇ ਤੋਸ਼ਮ ਤੋਂ ਅਨੁਰੁਧ ਚੌਧਰੀ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ।

ਇਸ ਤੋਂ ਪਹਿਲਾਂ ਕਾਂਗਰਸ ਨੇ 6 ਸਤੰਬਰ ਦੀ ਰਾਤ ਨੂੰ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਸੀ। ਦੋ ਹਿੱਸਿਆਂ ਵਿੱਚ ਆਈ ਉਸ ​​ਸੂਚੀ ਵਿੱਚ 28 ਮੌਜੂਦਾ ਵਿਧਾਇਕਾਂ ਸਮੇਤ ਕੁੱਲ 32 ਟਿਕਟਾਂ ਦਾ ਐਲਾਨ ਕੀਤਾ ਗਿਆ ਸੀ।

ਕਾਂਗਰਸ ਨੇ ਹੁਣ ਤੱਕ 90 ‘ਚੋਂ 41 ਵਿਧਾਨ ਸਭਾ ਸੀਟਾਂ ‘ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਹਿਲਵਾਨ ਵਿਨੇਸ਼ ਫੋਗਾਟ ਤੋਂ ਇਲਾਵਾ ਇਨ੍ਹਾਂ ਵੱਡੇ ਚਿਹਰਿਆਂ ‘ਚ ਸਾਬਕਾ ਸੀਐੱਮ ਭੂਪੇਂਦਰ ਹੁੱਡਾ, ਸੁਰੇਂਦਰ ਪੰਵਾਰ, ਧਰਮ ਸਿੰਘ ਛਾਊਕੜ, ਰਾਓ ਦਾਨ ਸਿੰਘ ਅਤੇ ਨੂਹ ਹਿੰਸਾ ਦੇ ਦੋਸ਼ੀ ਵਿਧਾਇਕ ਮਮਨ ਖਾਨ ਦੇ ਨਾਂ ਸ਼ਾਮਲ ਹਨ, ਜੋ ਈਡੀ ਮਾਮਲੇ ‘ਚ ਫਸੇ ਹੋਏ ਹਨ। 49 ਸੀਟਾਂ ‘ਤੇ ਕਾਂਗਰਸ ਦੇ ਉਮੀਦਵਾਰਾਂ ਦਾ ਐਲਾਨ ਹੋਣਾ ਬਾਕੀ ਹੈ।

ਹਰਿਆਣਾ ਵਿਧਾਨ ਸਭਾ ਦੀਆਂ 90 ਸੀਟਾਂ ‘ਤੇ 5 ਅਕਤੂਬਰ ਨੂੰ ਵੋਟਿੰਗ ਹੋਵੇਗੀ। 8 ਅਕਤੂਬਰ ਨੂੰ ਗਿਣਤੀ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...