ਪਾਕਿਸਤਾਨ ਵਿੱਚ ਇੱਕ ਵਾਰ ਫਿਰ ਆਤਮਘਾਤੀ ਬੰਬ ਧਮਾਕਾ ਹੋਇਆ ਹੈ। ਆਤਮਘਾਤੀ ਹਮਲਾਵਰ ਨੇ ਪੁਲਿਸ ਵਾਲਿਆਂ ਨੂੰ ਨਿਸ਼ਾਨਾ ਬਣਾਇਆ ਹੈ। ਹਮਲੇ ‘ਚ 9 ਪੁਲਿਸ ਅਧਿਕਾਰੀਆਂ ਦੀ ਮੌਤ ਹੋ ਗਈ ਹੈ। ਪਾਕਿਸਤਾਨ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਸੋਮਵਾਰ (6 ਮਾਰਚ) ਨੂੰ ਦੱਖਣ-ਪੱਛਮੀ ਪਾਕਿਸਤਾਨ ਵਿੱਚ ਇੱਕ ਆਤਮਘਾਤੀ ਹਮਲਾਵਰ ਨੇ ਇੱਕ ਮੋਟਰਸਾਈਕਲ ਨੂੰ ਇੱਕ ਪੁਲਿਸ ਟਰੱਕ ਨਾਲ ਟੱਕਰ ਮਾਰ ਦਿਤੀ, ਜਿਸ ਵਿੱਚ ਨੌਂ ਪੁਲਿਸ ਕਰਮਚਾਰੀਆਂ ਦੀ ਮੌਤ ਹੋ ਗਈ।
ਮੀਡੀਆ ਰਿਪੋਰਟ ਮੁਤਾਬਕ ਬੁਲਾਰੇ ਮਹਿਮੂਦ ਖਾਨ ਨੋਟੀਜ਼ਈ ਨੇ ਕਿਹਾ ਕਿ ਹਮਲਾ ਬਲੋਚਿਸਤਾਨ ਸੂਬੇ ਦੀ ਰਾਜਧਾਨੀ ਕਵੇਟਾ ਤੋਂ ਲਗਭਗ 160 ਕਿਲੋਮੀਟਰ (100 ਮੀਲ) ਪੂਰਬ ਵਿੱਚ ਸਥਿਤ ਇੱਕ ਕਸਬੇ ਸਿੱਬੀ ਵਿੱਚ ਹੋਇਆ। ਮੌਕੇ ‘ਤੇ ਬੰਬ ਨਿਰੋਧਕ ਦਸਤਾ ਅਤੇ ਪੁਲਿਸ ਫੋਰਸ ਮੌਜੂਦ ਹੈ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
----------- Advertisement -----------
ਪਾਕਿਸਤਾਨ ‘ਚ ਆਤਮਘਾਤੀ ਹਮਲਾ, 9 ਪੁਲਿਸ ਅਧਿਕਾਰੀਆਂ ਦੀ ਮੌ+ਤ
Published on
----------- Advertisement -----------
----------- Advertisement -----------












