September 26, 2026, 4:18 pm
----------- Advertisement -----------
HomeNewsBreaking Newsਮਾਸਕੋ ਅੱਤਵਾਦੀ ਹਮਲੇ 'ਚ 93 ਮੌਤਾਂ, 11 ਸ਼ੱਕੀ ਹਿਰਾਸਤ 'ਚ

ਮਾਸਕੋ ਅੱਤਵਾਦੀ ਹਮਲੇ ‘ਚ 93 ਮੌਤਾਂ, 11 ਸ਼ੱਕੀ ਹਿਰਾਸਤ ‘ਚ

Published on

----------- Advertisement -----------

 ਰੂਸ ਦੀ ਰਾਜਧਾਨੀ ਮਾਸਕੋ ਦੇ ਕ੍ਰੋਕਸ ਸਿਟੀ ਹਾਲ ‘ਤੇ ਹੋਏ ਅੱਤਵਾਦੀ ਹਮਲੇ ‘ਚ 11 ਲੋਕਾਂ ਨੂੰ ਹਿਰਾਸਤ ‘ਚ ਲਿਆ ਗਿਆ ਹੈ। ਇਨ੍ਹਾਂ ‘ਚੋਂ 4 ਹਮਲਾਵਰ ਹਨ ਅਤੇ 7 ਲੋਕ ਉਨ੍ਹਾਂ ਦੀ ਮਦਦ ਕਰ ਰਹੇ ਸਨ। ਆਰਟੀ ਇੰਡੀਆ ਦੀ ਰਿਪੋਰਟ ਅਨੁਸਾਰ ਰੂਸ ਦੀ ਸੁਰੱਖਿਆ ਸੇਵਾ ਦੇ ਮੁਖੀ ਨੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੂੰ ਦੱਸਿਆ ਹੈ ਕਿ ਚਾਰ ਸ਼ੱਕੀ ਇੱਕ ਚਿੱਟੇ ਰੰਗ ਦੀ ਕਾਰ ਵਿੱਚ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ। 

ਦੱਸ ਦਈਏ ਕਿ ਇਹ ਹਮਲਾ ਬੀਤੇ ਸ਼ੁੱਕਰਵਾਰ ਰਾਤ (22 ਮਾਰਚ) ਨੂੰ ਹੋਇਆ। ਆਈਐਸਆਈਐਸ ਨੇ ਇਸ ਦੀ ਜ਼ਿੰਮੇਵਾਰੀ ਲਈ ਹੈ। ਫੌਜੀ ਵਰਦੀ ਵਿੱਚ ਸਜੇ ਚਾਰ ਅੱਤਵਾਦੀਆਂ ਨੇ ਅੰਨ੍ਹੇਵਾਹ ਗੋਲੀਆਂ ਚਲਾਈਆਂ, ਬੰਬ ਸੁੱਟੇ ਅਤੇ ਫ਼ਰਾਰ ਹੋ ਗਏ। ਪਹਿਲਾਂ ਅੱਤਵਾਦੀਆਂ ਦੀ ਗਿਣਤੀ 5 ਦੱਸੀ ਜਾ ਰਹੀ ਸੀ। ਇਸ ਹਮਲੇ ‘ਚ ਹੁਣ ਤੱਕ 93 ਲੋਕਾਂ ਦੀ ਮੌਤ ਹੋ ਚੁੱਕੀ ਹੈ। ਅੰਕੜਾ ਵਧਣ ਦੀ ਉਮੀਦ ਹੈ। 140 ਤੋਂ ਵੱਧ ਲੋਕ ਜ਼ਖਮੀ ਹਨ। 

ਰੂਸ ਦੇ ਸਾਬਕਾ ਰਾਸ਼ਟਰਪਤੀ ਅਤੇ ਰਾਸ਼ਟਰੀ ਸੁਰੱਖਿਆ ਪਰਿਸ਼ਦ ਦੇ ਉਪ ਪ੍ਰਧਾਨ ਦਮਿਤਰੀ ਮੇਦਵੇਦੇਵ ਨੇ ਕਿਹਾ ਹੈ ਕਿ ਰੂਸ ਖੂਨ ਨਾਲ ਖੂਨ ਦਾ ਬਦਲਾ ਲਵੇਗਾ। ਦਹਿਸ਼ਤਗਰਦ ਸਿਰਫ਼ ਦਹਿਸ਼ਤ ਦੀ ਭਾਸ਼ਾ ਹੀ ਸਮਝਦੇ ਹਨ। ਜਦੋਂ ਤੱਕ ਫੋਰਸ ਨਾਲ ਮਿਲ ਕੇ ਅੱਤਵਾਦੀਆਂ ਨੂੰ ਉਨ੍ਹਾਂ ਦੇ ਪਰਿਵਾਰਾਂ ਸਮੇਤ ਗ੍ਰਿਫਤਾਰ ਨਹੀਂ ਕੀਤਾ ਜਾਂਦਾ, ਉਦੋਂ ਤੱਕ ਕਿਸੇ ਜਾਂਚ ਦੀ ਕੋਈ ਤੁਕ ਨਹੀਂ ਬਣਦੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...

ਬਟਾਲਾ ‘ਚ ਡਬਲ ਮਰਡਰ, ਬੰਦੇ ਨੇ ਆਪਣੀ ਪਤਨੀ ਤੇ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ

ਬਟਾਲਾ ਦੀ ਫਰੈਂਡਸ ਕਲੋਨੀ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ...

ਪੰਜਾਬ ਸਥਾਨਕ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਥਾਂ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 25 ਸਤੰਬਰ:ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ...

PAU ’ਚ 28 ਸਤੰਬਰ ਨੂੰ ਵੱਡਾ ਸਮਾਗਮ, ‘ਜਸ਼ਨ-ਏ-ਇਨਕਲਾਬ’ ਲਈ ਨੌਜਵਾਨਾਂ ’ਚ ਭਾਰੀ ਉਤਸ਼ਾਹ

ਚੰਡੀਗੜ੍ਹ 25 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਪੰਜਾਬ ਯੂਥ ਵੈਲਫੇਅਰ ਬੋਰਡ...