October 24, 2026, 7:20 pm
----------- Advertisement -----------
HomeNewsBreaking Newsਅਲਜੀਰੀਆ 'ਚ 26 ਸਾਲਾਂ ਤੋਂ ਲਾਪਤਾ ਵਿਅਕਤੀ ਮਿਲਿਆ, ਗੁਆਂਢੀ ਨੇ ਕੀਤਾ ਸੀ...

ਅਲਜੀਰੀਆ ‘ਚ 26 ਸਾਲਾਂ ਤੋਂ ਲਾਪਤਾ ਵਿਅਕਤੀ ਮਿਲਿਆ, ਗੁਆਂਢੀ ਨੇ ਕੀਤਾ ਸੀ ਅਗਵਾ

Published on

----------- Advertisement -----------

ਅਲਜੀਰੀਆ ਦੇ ਅਲ ਕਾਦੀਦ ਸ਼ਹਿਰ ਵਿੱਚ 26 ਸਾਲ ਪਹਿਲਾਂ ਲਾਪਤਾ ਹੋਏ ਇੱਕ ਵਿਅਕਤੀ ਨੂੰ ਆਖਰਕਾਰ ਲੱਭ ਲਿਆ ਗਿਆ ਹੈ। ਉਮਰ ਬੀ ਨਾਂ ਦੇ ਵਿਅਕਤੀ ਨੂੰ ਉਸ ਦੇ ਗੁਆਂਢੀ ਨੇ ਅਗਵਾ ਕਰ ਲਿਆ ਸੀ। ਉਦੋਂ ਉਸ ਦੀ ਉਮਰ ਸਿਰਫ਼ 19 ਸਾਲ ਸੀ। ਉਮਰ 1998 ਵਿੱਚ ਅਲਜੀਰੀਆ ਵਿੱਚ ਘਰੇਲੂ ਯੁੱਧ ਦੌਰਾਨ ਲਾਪਤਾ ਹੋ ਗਿਆ ਸੀ।

ਦੱਸ ਦਈਏ ਕਿ ਉਸ ਦੇ ਪਰਿਵਾਰ ਨੇ ਕਈ ਸਾਲਾਂ ਤੱਕ ਉਸ ਦੀ ਭਾਲ ਕੀਤੀ। ਪਰ ਜਦੋਂ ਕੁਝ ਨਾ ਮਿਲਿਆ ਤਾਂ ਉਨ੍ਹਾਂ ਨੇ ਉਸ ਨੂੰ ਮਰਿਆ ਸਮਝ ਲਿਆ। ਅਗਵਾਕਾਰ ਦਾ ਘਰ ਉਮਰ ਦੇ ਘਰ ਤੋਂ ਮਹਿਜ਼ 200
ਮੀਟਰ ਦੀ ਦੂਰੀ ‘ਤੇ ਸੀ। ਅਲਜੀਰੀਅਨ ਮੀਡੀਆ ਰਿਪੋਰਟਾਂ ਅਨੁਸਾਰ, ਓਮਰ ਕਦੇ ਵੀ ਉੱਥੋਂ ਭੱਜ ਨਹੀਂ ਸਕਿਆ ਕਿਉਂਕਿ ਅਗਵਾਕਾਰ ਨੇ ਉਸ ‘ਤੇ ਕਾਲਾ ਜਾਦੂ ਕੀਤਾ ਸੀ।

ਪੁਲਿਸ ਨੇ ਮੁਲਜ਼ਮ ਅਗਵਾਕਾਰ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇੱਕ ਫੇਸਬੁੱਕ ਪੋਸਟ ਵਿੱਚ ਉਮਰ ਦੇ ਭਰਾ ਖਾਲਿਦ ਨੇ ਕਿਹਾ ਹੈ ਕਿ ਉਮਰ ਦੀ ਹਾਲਤ ਠੀਕ ਹੈ। 26 ਸਾਲਾਂ ਤੋਂ ਬੰਧਕ ਬਣਾਏ ਜਾਣ ਕਾਰਨ ਉਹ ਸਦਮੇ ਵਿੱਚ ਹੈ ਅਤੇ ਉਸ ਨੂੰ ਮਨੋਵਿਗਿਆਨਕ ਮਦਦ ਦਿੱਤੀ ਜਾ ਰਹੀ ਹੈ।

ਅਲਜੀਰੀਆ ਦੇ ਨਿਆਂ ਮੰਤਰਾਲੇ ਨੇ ਕਿਹਾ ਕਿ ਦੋਸ਼ੀ ਨੇੜੇ ਦੇ ਕਸਬੇ ਅਲ ਗੁਏਡਿਦ ਦੀ ਨਗਰਪਾਲਿਕਾ ਵਿੱਚ ਦਰਵਾਨ ਵਜੋਂ ਕੰਮ ਕਰਦਾ ਸੀ। ਉਸ ਦਾ ਆਪਣੇ ਭਰਾ ਨਾਲ ਜਾਇਦਾਦ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ। ਇਸ ਕਾਰਨ ਉਸ ਦੇ ਭਰਾ ਨੇ ਸੋਸ਼ਲ ਮੀਡੀਆ ‘ਤੇ ਉਮਰ ਬਾਰੇ ਜਾਣਕਾਰੀ ਪੋਸਟ ਕੀਤੀ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਲਿਖਿਆ ਕਿ ਉਮਰ ਜ਼ਿੰਦਾ ਹੈ ਅਤੇ ਚੰਗੀ ਹਾਲਤ ‘ਚ ਹੈ।

ਇਸ ਤੋਂ ਬਾਅਦ ਆਸ-ਪਾਸ ਰਹਿਣ ਵਾਲੇ ਲੋਕਾਂ ਵਿੱਚ ਇਹ ਖਬਰ ਫੈਲ ਗਈ। ਫਿਰ ਉਮਰ ਦੇ ਰਿਸ਼ਤੇਦਾਰਾਂ ਨੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ। ਘਰ ਦਾ ਪਤਾ ਮਿਲਣ ਤੋਂ ਬਾਅਦ ਉਹ ਦਰਵਾਜ਼ਾ ਤੋੜ ਕੇ ਅੰਦਰ ਵੜ ਗਏ। ਇੱਥੇ ਉਮਰ ਘਰ ਦੇ ਵਿਚਕਾਰ ਇੱਕ ਟੋਏ ਵਿੱਚ ਸੁੱਕੇ ਘਾਹ ਦੇ ਨਾਲ ਲੁਕਿਆ ਹੋਇਆ ਸੀ। ਬਚਾਅ ਤੋਂ ਬਾਅਦ ਉਸ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...