September 11, 2026, 1:54 am
----------- Advertisement -----------
HomeNewsNational-Internationalਦਿੱਲੀ ਪੁਲਿਸ ਦੇ ਸੀਨੀਅਰ ਅਧਿਕਾਰੀ ਨੇ ਘਰ 'ਚ ਗੋਲੀ ਮਾਰ ਕੇ ਕਰੀ...

ਦਿੱਲੀ ਪੁਲਿਸ ਦੇ ਸੀਨੀਅਰ ਅਧਿਕਾਰੀ ਨੇ ਘਰ ‘ਚ ਗੋਲੀ ਮਾਰ ਕੇ ਕਰੀ ਖੁਦਕੁਸ਼ੀ

Published on

----------- Advertisement -----------

 ਦਿੱਲੀ ਪੁਲਿਸ ਦੇ ਸੀਨੀਅਰ ਅਧਿਕਾਰੀ ਅਨਿਲ ਸਿਸੋਦੀਆ ਨੇ ਆਪਣੇ ਹੀ ਘਰ ‘ਚ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਅਨਿਲ ਸਿਸੋਦੀਆ ਦੀ ਪਤਨੀ ਦਾ ਤਿੰਨ ਦਿਨ ਪਹਿਲਾਂ ਦੇਹਾਂਤ ਹੋ ਗਿਆ ਸੀ। ਮੰਨਿਆ ਜਾ ਰਿਹਾ ਹੈ ਕਿ ਦਿੱਲੀ ਪੁਲਿਸ ਦੇ ਅਧਿਕਾਰੀ ਨੇ ਤਣਾਅ ਅਤੇ ਡਿਪਰੈਸ਼ਨ ਕਰਕੇ ਇਹ ਘਾਤਕ ਕਦਮ ਚੁੱਕਿਆ ਹੈ। ਦਿੱਲੀ ਪੁਲਿਸ ਨੇ ਆਪਣੇ ਬਿਆਨ ‘ਚ ਕਿਹਾ ਕਿ 55 ਸਾਲਾ ਦਿੱਲੀ ਪੁਲਿਸ ਅਧਿਕਾਰੀ ਅਨਿਲ ਸਿਸੋਦੀਆ ਦੀ ਦੱਖਣੀ-ਪੂਰਬੀ ਦਿੱਲੀ ‘ਚ ਸਥਿਤ ਆਪਣੇ ਘਰ ‘ਚ ਕਥਿਤ ਤੌਰ ‘ਤੇ ਖੁਦ ਨੂੰ ਗੋਲੀ ਮਾਰਨ ਤੋਂ ਬਾਅਦ ਮੌਤ ਹੋ ਗਈ ਹੈ। ਪੁਲਿਸ ਨੇ ਦੱਸਿਆ ਕਿ ਇਹ ਘਟਨਾ ਦੱਖਣੀ ਪੂਰਬੀ ਦਿੱਲੀ ਦੇ ਜੰਗਪੁਰਾ ਇਲਾਕੇ ਦੀ ਹੈ, ਜਿੱਥੇ ਉਹ ਰਹਿੰਦਾ ਹੈ। ਮ੍ਰਿਤਕ ਅਨਿਲ ਸਿਸੋਦੀਆ ਦਿੱਲੀ ਦੇ ਦੱਖਣ-ਪੱਛਮੀ ਖੇਤਰ ਵਿੱਚ ਸਹਾਇਕ ਪੁਲਿਸ ਕਮਿਸ਼ਨਰ (ਏਸੀਪੀ) ਵਜੋਂ ਤਾਇਨਾਤ ਸੀ।

ਦਿੱਲੀ ਪੁਲਿਸ ਨੇ ਦੱਸਿਆ ਕਿ ਦਿੱਲੀ ਪੁਲਿਸ ਦੇ 55 ਸਾਲਾ ਏਸੀਪੀ ਦੀ ਪਛਾਣ ਅਨਿਲ ਸਿਸੋਦੀਆ ਵਜੋਂ ਹੋਈ ਹੈ। ਉਸ ਨੇ ਜੰਗਪੁਰਾ ਸਥਿਤ ਆਪਣੇ ਘਰ ‘ਚ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਉਸ ਦੀ ਪਤਨੀ ਦੀ ਤਿੰਨ ਦਿਨ ਪਹਿਲਾਂ ਮੌਤ ਹੋ ਗਈ ਸੀ। ਦਿੱਲੀ ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਪਰ ਸ਼ਾਇਦ ਇਹ ਖੁਦਕੁਸ਼ੀ ਦਾ ਮਾਮਲਾ ਹੈ। ਮ੍ਰਿਤਕ ਪੁਲਿਸ ਅਧਿਕਾਰੀ ਅਨਿਲ ਸਿਸੋਦੀਆ ਦੀ ਪਤਨੀ ਦੀ 3 ਦਿਨ ਪਹਿਲਾਂ ਹੀ ਮੌਤ ਹੋ ਗਈ ਸੀ। ਇਹ ਮੰਨਿਆ ਜਾਂਦਾ ਹੈ ਕਿ ਉਸਦੀ ਪਤਨੀ ਦੀ ਮੌਤ ਤੋਂ ਬਾਅਦ, ਉਹ ਤਬਾਹ ਹੋ ਗਿਆ ਸੀ ਅਤੇ ਤਣਾਅ ਅਤੇ ਉਦਾਸੀ ਤੋਂ ਪੀੜਤ ਸੀ। ਹੋ ਸਕਦਾ ਹੈ ਕਿ ਉਸ ਨੇ ਡਿਪਰੈਸ਼ਨ ਕਰਕੇ ਇਹ ਕਦਮ ਚੁੱਕਿਆ ਹੋਵੇ। ਹਾਲਾਂਕਿ ਪੁਲਸ ਇਸ ਨੂੰ ਖੁਦਕੁਸ਼ੀ ਦੱਸ ਰਹੀ ਹੈ ਪਰ ਇਸ ਗੱਲ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਅਨਿਲ ਸਿਸੋਦੀਆ ਨੇ ਕਿਸ ਹਾਲਾਤ ‘ਚ ਇੰਨਾ ਵੱਡਾ ਕਦਮ ਚੁੱਕਿਆ ਹੋਵੇਗਾ। ਇਸ ਸਮੇਂ ਪਰਿਵਾਰਕ ਮੈਂਬਰਾਂ ‘ਤੇ ਦੁੱਖ ਦਾ ਪਹਾੜ ਡਿੱਗ ਪਿਆ ਹੈ ਅਤੇ ਉਨ੍ਹਾਂ ਨੂੰ ਜਾਣਨ ਵਾਲੇ ਵੀ ਸਦਮੇ ‘ਚ ਹਨ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...