ਆਮ ਆਦਮੀ ਪਾਰਟੀ (ਆਪ) ਹਰਿਆਣਾ ਦੇ ਜਿਲ੍ਹਾ ਜੀਂਦ ਵਿੱਚ ਅੱਜ ਤਿਰੰਗਾ ਯਾਤਰਾ ਕੱਢਣ ਜਾ ਰਹੀ ਹੈ। ਇਸ ਯਾਤਰਾ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੈਦਲ ਯਾਤਰਾ ਕਰਨਗੇ। ਦੱਸ ਦੇਈਏ ਕਿ ਇਹ ਯਾਤਰਾ ਜੀਂਦ ਦੇ ਕੁੰਦਨ ਸਿਨੇਮਾ ਤੋਂ ਐਸਡੀ ਸਕੂਲ ਤੱਕ ਕੱਢੀ ਜਾਵੇਗੀ। ਇਹ ਯਾਤਰਾ ਦੁਪਹਿਰ 3 ਵਜੇ ਦੇ ਕਰੀਬ ਸ਼ੁਰੂ ਹੋਵੇਗੀ ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇਸ਼ ਦੇ 4 ਰਾਜਾਂ ਹਰਿਆਣਾ, ਮੱਧ ਪ੍ਰਦੇਸ਼, ਰਾਜਸਥਾਨ ਅਤੇ ਛੱਤੀਸਗੜ੍ਹ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਅੱਜ ਕੱਢੀ ਜਾਣ ਵਾਲੀ ਇਸ ਤਿਰੰਗਾ ਯਾਤਰਾ ਨੂੰ ਸਫ਼ਲ ਬਣਾਉਣ ਲਈ ‘ਆਪ’ ਨੇ ਆਪਣੀ ਪੂਰੀ ਵਾਹ ਲਗਾਈ ਹੋਈ ਹੈ।
----------- Advertisement -----------
ਆਮ ਆਦਮੀ ਪਾਰਟੀ ਅੱਜ ਜੀਂਦ ‘ਚ ਕੱਢੇਗੀ ਤਿਰੰਗਾ ਯਾਤਰਾ, ਸੀ.ਐਮ ਕੇਜਰੀਵਾਲ ਅਤੇ ਮੁੱਖ ਮੰਤਰੀ ਮਾਨ ਕਰਨਗੇ ਸ਼ਿਰਕਤ
Published on
----------- Advertisement -----------












