ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ ਬੀਤੇ ਦਿਨੀ ਕੀਤੇ ਗਏ ਪ੍ਰਦਰਸ਼ਨ ਮਾਮਲੇ ‘ਚ ਆਮ ਆਦਮੀ ਪਾਰਟੀ ਨੇ ਦਿੱਲੀ ਹਾਈ ਕੋਰਟ ਦਾ ਰੁਖ ਕੀਤਾ ਹੈ। ਵਿਧਾਇਕ ਸੌਰਭ ਭਾਰਦਵਾਜ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ ਹੋਈ ਭੰਨਤੋੜ ਵਿਰੁੱਧ ਦਿੱਲੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ‘ਚ ਘਟਨਾ ਦੀ ਸੁਤੰਤਰ ਅਪਰਾਧਿਕ ਜਾਂਚ ਕਰਨ ਲਈ ਵਿਸ਼ੇਸ਼ ਜਾਂਚ ਟੀਮ ਦੇ ਗਠਨ ਦੀ ਮੰਗ ਕੀਤੀ ਗਈ ਹੈ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ‘ਤੇ ਬੀਤੇ ਦਿਨ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਹਮਲਾ ਕੀਤਾ ਗਿਆ। ਜਿਸ ਦੌਰਾਨ ਕੇਜਰੀਵਾਲ ਦੀ ਰਿਹਾਇਸ਼ ‘ਤੇ ਲੱਗੇ ਸੀਸੀਟੀਵੀ ਕੈਮਰੇ ਤੋੜ ਦਿੱਤੇ ਗਏ। ਕੁਝ ਲੋਕਾਂ ਨੇ ਮੁੱਖ ਮੰਤਰੀ ਨਿਵਾਸ ਦੇ ਗੇਟ ‘ਤੇ ਭਗਵੇਂ ਰੰਗ ਦਾ ਪੇਂਟ ਵੀ ਸੁੱਟ ਦਿੱਤਾ। ਪ੍ਰਦਰਸ਼ਨ ਦੇ ਸਬੰਧ ਵਿੱਚ ਦਿੱਲੀ ਪੁਲਿਸ ਨੇ ਹੁਣ ਤੱਕ ਕੁੱਲ 8 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਕੁਝ ਹੋਰ ਲੋਕਾਂ ਦੀ ਤਲਾਸ਼ ਕਰ ਰਹੀ ਹੈ। ਪੁਲੀਸ ਦੀਆਂ ਛੇ ਟੀਮਾਂ ਛਾਪੇਮਾਰੀ ਵਿੱਚ ਲੱਗੀਆਂ ਹੋਈਆਂ ਹਨ।
ਦਿੱਲੀ ਦੇ ਉਪ ਮੁੱਖ ਮੰਤਰੀ, ਪੰਜਾਬ ਦੇ ਮੁੱਖ ਮੰਤਰੀ ਸਮੇਤ ‘ਆਪ’ ਵਰਕਰਾਂ ਨੇ ਭਾਜਪਾ ਅਤੇ ਦਿੱਲੀ ਪੁਲਿਸ ‘ਤੇ ਤਿੱਖੇ ਹਮਲੇ ਕੀਤੇ। ਉਪ ਮੁੱਖ ਮੰਤਰੀ ਨੇ ਦੋਸ਼ ਲਾਇਆ ਕਿ ਭਾਜਪਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਾਰਨ ਦੀ ਸਾਜ਼ਿਸ਼ ਰਚ ਰਹੀ ਹੈ। ਸਿਸੋਦੀਆ ਨੇ ਪ੍ਰਦਰਸ਼ਨਕਾਰੀਆਂ ਨੂੰ ਭਾਜਪਾ ਦੇ ਗੁੰਡੇ ਵੀ ਕਰਾਰ ਦਿੱਤਾ। ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕਹਿਣਾ ਹੈ ਕਿ ਅੱਜ ਭਾਜਪਾ ਸਿਰਫ਼ ‘ਆਪ’ ਅਤੇ ਅਰਵਿੰਦ ਕੇਜਰੀਵਾਲ ਤੋਂ ਡਰਦੀ ਹੈ। ਦਿੱਲੀ ‘ਚ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਹਮਲਾ ਇਸੇ ਦਾ ਨਤੀਜਾ ਹੈ।
----------- Advertisement -----------
ਕੇਜਰੀਵਾਲ ਦੀ ਰਿਹਾਇਸ਼ ‘ਤੇ ਹੋਏ ਹਮਲੇ ਦੇ ਮਾਮਲੇ ‘ਚ ‘ਆਪ’ ਨੇ ਦਿੱਲੀ ਹਾਈ ਕੋਰਟ ਦਾ ਕੀਤਾ ਰੁਖ
Published on
----------- Advertisement -----------
----------- Advertisement -----------












