September 27, 2026, 5:13 am
----------- Advertisement -----------
HomeNewsLatest Newsਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾ ‘AAP’ ਨੇ ਦਿੱਤੀਆਂ 5 ਗਰੰਟੀਆਂ; ਪੜ੍ਹੋ...

ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾ ‘AAP’ ਨੇ ਦਿੱਤੀਆਂ 5 ਗਰੰਟੀਆਂ; ਪੜ੍ਹੋ ਵੇਰਵਾ

Published on

----------- Advertisement -----------

ਆਮ ਆਦਮੀ ਪਾਰਟੀ ਨੇ ਸ਼ਨੀਵਾਰ ਨੂੰ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਪੰਜ ਗਾਰੰਟੀਆਂ ਜਾਰੀ ਕੀਤੀਆਂ ਹਨ। ਇਸ ਦੇ ਲਈ ਸ਼ਨੀਵਾਰ ਨੂੰ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਪੰਚਕੂਲਾ ਪਹੁੰਚੀ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਰਾਜ ਸਭਾ ਮੈਂਬਰ ਸੰਜੇ ਸਿੰਘ ਅਤੇ ਡਾਕਟਰ ਸੰਦੀਪ ਪਾਠਕ ਵੀ ਮੌਜੂਦ ਸਨ।
ਪੰਜਾਬ ਵਿਧਾਨ ਸਭਾ ਚੋਣਾਂ ਦੀ ਤਰਜ਼ ‘ਤੇ ਪਾਰਟੀ ਨੇ ਹਰਿਆਣਾ ‘ਚ ਗਾਰੰਟੀਆ ਦਿੱਤੀਆਂ ਗਈਆਂ ਹਨ। ਪਾਰਟੀ ਨੇ ਪਹਿਲੀ ਗਾਰੰਟੀ ਮੁਫਤ ਅਤੇ 24 ਘੰਟੇ ਬਿਜਲੀ, ਦੂਜੀ ਸਭ ਦੇ ਚੰਗੇ ਅਤੇ ਮੁਫਤ ਇਲਾਜ ਦੀ ਗਾਰੰਟੀ, ਤੀਜੀ ਗਾਰੰਟੀ ਚੰਗੀ ਅਤੇ ਮੁਫਤ ਸਿੱਖਿਆ, ਚੌਥੀ ਗਾਰੰਟੀ ਸਾਰੀਆਂ ਮਾਵਾਂ-ਭੈਣਾਂ ਨੂੰ ਹਰ ਮਹੀਨੇ 1000 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਅਤੇ ਪੰਜਵੀ ਗਰੰਟੀ ਹਰ ਨੌਜਵਾਨ ਨੂੰ ਰੁਜ਼ਗਾਰ ਦੀ ਦਿੱਤੀ ਗਈ ਹੈ।
ਉਨ੍ਹਾਂ ਕਿਹਾ ਕਿ ਤੁਹਾਡੇ ਪੁੱਤਰ (ਅਰਵਿੰਦ ਕੇਜਰੀਵਾਲ) ਨੇ ਦਿੱਲੀ ਬਦਲੀ, ਪੰਜਾਬ ਬਦਲਿਆ ਅਤੇ ਹੁਣ ਹਰਿਆਣਾ ਬਦਲਣਾ ਹੈ। ਭਾਜਪਾ ਨੂੰ ਵਿਧਾਨ ਸਭਾ ਚੋਣਾਂ ਵਿੱਚ ਇੱਕ ਵੀ ਸੀਟ ਨਹੀਂ ਆਉਣੀ ਚਾਹੀਦੀ।
ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹੁਣ ਸਫਾਈ ਕਰਨ ਦੀ ਵਾਰੀ ਹਰਿਆਣਾ ਦੀ ਹੈ। ਅੱਧਾ ਹਰਿਆਣਾ ਦਿੱਲੀ ਅਤੇ ਅੱਧਾ ਪੰਜਾਬ ਨੂੰ ਛੂੰਹਦਾ ਹੈ। ਉਨ੍ਹਾਂ ਕਿਹਾ ਕਿ ਇਤਿਹਾਸਕ ਪ੍ਰੋਗਰਾਮ ਵਿੱਚ ਆਉਣ ਲਈ ਧੰਨਵਾਦ। ਘਰ ਤੋਂ ਚਲਿਆ ਤੁਹਾਡਾ ਇੱਕ ਕਦਮ ਸਾਡੇ ਸਿਰ ਮੱਥੇ। ਮਨੋਬਲ ਬਹੁਤ ਵਧਿਆ ਹੈ। ਹਰਿਆਣਾ ਦੇ ਲੋਕਾਂ ਨੇ ਹਰ ਪਾਰਟੀ ਨੂੰ ਸਮਾਂ ਦਿੱਤਾ ਪਰ ਕਿਸੇ ਨੇ ਵੀ ਭਲਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ‘ਆਪ’ ਸੂਬੇ ਵਿੱਚ ਚੰਗੀ, ਵਧੀਆ ਅਤੇ ਮੁਫ਼ਤ ਸਿੱਖਿਆ ਮੁਹੱਈਆ ਕਰਵਾਏਗੀ। ਦਿੱਲੀ ਅਤੇ ਪੰਜਾਬ ਵਾਂਗ ਸਿੱਖਿਆ ਮਾਫੀਆ ਨੂੰ ਖਤਮ ਕਰਾਂਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...

ਬਟਾਲਾ ‘ਚ ਡਬਲ ਮਰਡਰ, ਬੰਦੇ ਨੇ ਆਪਣੀ ਪਤਨੀ ਤੇ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ

ਬਟਾਲਾ ਦੀ ਫਰੈਂਡਸ ਕਲੋਨੀ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ...

ਪੰਜਾਬ ਸਥਾਨਕ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਥਾਂ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 25 ਸਤੰਬਰ:ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ...

PAU ’ਚ 28 ਸਤੰਬਰ ਨੂੰ ਵੱਡਾ ਸਮਾਗਮ, ‘ਜਸ਼ਨ-ਏ-ਇਨਕਲਾਬ’ ਲਈ ਨੌਜਵਾਨਾਂ ’ਚ ਭਾਰੀ ਉਤਸ਼ਾਹ

ਚੰਡੀਗੜ੍ਹ 25 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਪੰਜਾਬ ਯੂਥ ਵੈਲਫੇਅਰ ਬੋਰਡ...