October 23, 2026, 10:00 am
----------- Advertisement -----------
HomeNewsLatest News'ਆਪ' ਨੇ ਹਿਮਾਚਲ ਦੀਆ ਔਰਤਾਂ ਨੂੰ ਦਿੱਤੀ ਗਾਰੰਟੀ, ਸਰਕਾਰ ਬਣਨ 'ਤੇ ਮਿਲਣਗੇ...

‘ਆਪ’ ਨੇ ਹਿਮਾਚਲ ਦੀਆ ਔਰਤਾਂ ਨੂੰ ਦਿੱਤੀ ਗਾਰੰਟੀ, ਸਰਕਾਰ ਬਣਨ ‘ਤੇ ਮਿਲਣਗੇ 1000 ਰੁਪਏ ਮਹੀਨਾ

Published on

----------- Advertisement -----------

ਸ਼ਿਮਲਾ ਅਤੇ ਊਨਾ ਤੋਂ ਬਾਅਦ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਪਾਲਮਪੁਰ ਵਿੱਚ ਹਿਮਾਚਲ ਦੇ ਲੋਕਾਂ ਨੂੰ ਚੌਥੀ ਗਾਰੰਟੀ ਦਿੱਤੀ। ਸੂਬੇ ਦੀਆਂ ਔਰਤਾਂ ਲਈ ਚੌਥੀ ਗਾਰੰਟੀ ਜਾਰੀ ਕੀਤੀ ਗਈ ਹੈ। ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੇ ਕਿਹਾ ਕਿ ਹਿਮਾਚਲ ਵਿੱਚ ਸਰਕਾਰ ਬਣਨ ਤੋਂ ਬਾਅਦ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ ਇਸਤਰੀ ਸਨਮਾਨ ਵਜੋਂ ਇੱਕ ਹਜ਼ਾਰ ਰੁਪਏ ਦਿੱਤੇ ਜਾਣਗੇ।
ਸਿਸੋਦੀਆ ਨੇ ਕਿਹਾ ਕਿ ਬਹੁਤ ਸਾਰੀਆਂ ਔਰਤਾਂ ਘਰੇਲੂ ਔਰਤ ਅਜਿਹੀਆਂ ਹਨ ਜਿਨ੍ਹਾਂ ਦੇ ਪਤੀ ਦੀ ਆਮਦਨ ਇੰਨੀ ਨਹੀਂ ਹੁੰਦੀ ਕਿ ਬੱਚਿਆਂ ਦੀਆਂ ਸਾਰੀਆਂ ਇੱਛਾਵਾਂ ਪੂਰੀਆਂ ਕਰ ਸਕਣ। ਅਜਿਹੀ ਹਾਲਤ ਵਿੱਚ ਉਹ ਉਦਾਸ ਰਹਿ ਜਾਂਦੀਆ ਹਨ। ਕਈ ਵਾਰ ਬਜ਼ੁਰਗ ਔਰਤਾਂ ਬੱਚਿਆਂ ਦੀ ਇੱਛਾ ਪੂਰੀ ਨਹੀਂ ਕਰ ਪਾਉਂਦੀਆਂ। ਅਸੀਂ ਭ੍ਰਿਸ਼ਟਾਚਾਰ ਨੂੰ ਰੋਕ ਕੇ ਇਸ ਕੰਮ ਲਈ ਪੈਸਾ ਲਿਆਵਾਂਗੇ। ਸਿਸੋਦੀਆ ਨੇ ਸਾਰੀਆਂ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਨੂੰ ਵੋਟ ਪਾਉਣ।

ਸਿਸੋਦੀਆ ਨੇ ਕਿਹਾ ਕਿ ਚੰਗਾ ਕੰਮ ਕਰਨ ਲਈ ਈਡੀ ਅਤੇ ਸੀਬੀਆਈ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸੂਬਾ ਸਰਕਾਰ ਦੇ ਇੱਕ ਮੰਤਰੀ ਦੇ ਪੁੱਤਰ ਦੇ ਵਿਆਹ ‘ਤੇ ਖਰਚ ਕੀਤੇ ਗਏ ਕਰੋੜਾਂ ਰੁਪਏ ਦੀ ਸੀਬੀਆਈ ਜਾਂਚ ਕਰਵਾਉਣੀ ਚਾਹੀਦੀ ਹੈ। ਕੇਜਰੀਵਾਲ ਆਮ ਲੋਕਾਂ ਨੂੰ ਲਾਭ ਦਿੰਦੇ ਹਨ, ਜਦਕਿ ਪੀਐਮ ਮੋਦੀ ਆਪਣੇ ਦੋਸਤਾਂ ਦੇ ਕਰਜ਼ੇ ਮੁਆਫ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਖਤਮ ਹੋ ਗਈ ਹੈ, ਲੋਕ ਭਾਜਪਾ ਤੋਂ ਨਾਰਾਜ਼ ਹਨ, ਇਸ ਲਈ ‘ਆਪ’ ਬਿਹਤਰ ਵਿਕਲਪ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...