August 13, 2026, 7:16 am
----------- Advertisement -----------
HomeNewsBreaking News15 ਅਗਸਤ ਨੂੰ 'ਆਪ' ਨੇਤਾ ਆਤਿਸ਼ੀ ਨਹੀਂ ਲਹਿਰਾ ਸਕਣਗੇ ਤਿਰੰਗਾ; ਕੇਜਰੀਵਾਲ ਦੀ...

15 ਅਗਸਤ ਨੂੰ ‘ਆਪ’ ਨੇਤਾ ਆਤਿਸ਼ੀ ਨਹੀਂ ਲਹਿਰਾ ਸਕਣਗੇ ਤਿਰੰਗਾ; ਕੇਜਰੀਵਾਲ ਦੀ ਚਿੱਠੀ ‘ਤੇ ਆਇਆ ਵਿਭਾਗ ਦਾ ਜਵਾਬ

Published on

----------- Advertisement -----------

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਹਨ। ਇਸੇ ਦੌਰਾਨ ਆਪ’ ਨੇਤਾ ਗੋਪਾਲ ਰਾਏ ਨੇ ਆਮ ਪ੍ਰਸ਼ਾਸਨ ਵਿਭਾਗ (ਜੀਏਡੀ) ਨੂੰ ਪੱਤਰ ਲਿਖ ਕੇ ਕਿਹਾ ਸੀ ਕਿ ਸੀਐਮ ਅਰਵਿੰਦ ਕੇਜਰੀਵਾਲ ਚਾਹੁੰਦੇ ਹਨ ਕਿ ਮੰਤਰੀ ਆਤਿਸ਼ੀ 15 ਅਗਸਤ ਨੂੰ ਉਨ੍ਹਾਂ ਦੀ ਜਗ੍ਹਾ ਤਿਰੰਗਾ ਲਹਿਰਾਉਣ। ਇਸ ਪ੍ਰਸਤਾਵ ਨੂੰ ਜੀਏਡੀ ਨੇ ਰੱਦ ਕਰ ਦਿੱਤਾ ਹੈ। ਜੀਏਡੀ ਨੇ ਕਿਹਾ ਕਿ ਕਾਨੂੰਨ ਅਨੁਸਾਰ ਅਜਿਹੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।
ਗੋਪਾਲ ਰਾਏ ਨੇ ਪੱਤਰ ਵਿੱਚ ਕਿਹਾ ਕਿ ਸੀਐਮ ਅਰਵਿੰਦ ਕੇਜਰੀਵਾਲ ਚਾਹੁੰਦੇ ਹਨ ਕਿ ਮੰਤਰੀ ਆਤਿਸ਼ੀ 15 ਅਗਸਤ ਨੂੰ ਸੁਤੰਤਰਤਾ ਦਿਵਸ ਦੇ ਮੌਕੇ ਉੱਤੇ ਉਨ੍ਹਾਂ ਦੀ ਜਗ੍ਹਾ ਝੰਡਾ ਲਹਿਰਾਉਣ, ਜਿਸ ਦੇ ਜਵਾਬ ਵਿੱਚ ਵਿਭਾਗ ਨੇ ਕਿਹਾ ਕਿ ਕਾਨੂੰਨ ਮੁਤਾਬਕ ਅਜਿਹੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਇਹ ਵੀ ਕਿਹਾ ਗਿਆ ਕਿ ਸੀਐਮ ਕੇਜਰੀਵਾਲ ਦਾ ਜੇਲ ਤੋਂ ਇਸ ਤਰ੍ਹਾਂ ਦੀ ਗੱਲ ਕਰਨਾ ਵੀ ਜੇਲ ਦੇ ਨਿਯਮਾਂ ਦੇ ਖਿਲਾਫ ਹੈ ਕਿਉਂਕਿ ਜੇਲ ਦੇ ਨਿਯਮਾਂ ਮੁਤਾਬਕ ਸਿਰਫ ਨਿੱਜੀ ਮਾਮਲਿਆਂ ‘ਚ ਬਾਹਰ ਵਾਲੇ ਆਪਣੇ ਕਰੀਬੀਆਂ ਨੂੰ ਚਿੱਠੀਆਂ ਲਿਖੀਆਂ ਜਾ ਸਕਦੀਆਂ ਹਨ।
ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੇ ਆਤਿਸ਼ੀ ਨੂੰ ਝੰਡਾ ਲਹਿਰਾਉਣ ਦੀ ਇਜਾਜ਼ਤ ਨਾ ਦੇਣ ‘ਤੇ LG ‘ਤੇ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਆਜ਼ਾਦੀ ਦਿਵਸ ਵਰਗੇ ਮੌਕੇ ਤੇ ਵੀ ਸਿਆਸਤ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵਾਂਸ਼ਹਿਰ: ਔਨਲਾਈਨ ਗੇਮ ‘ਚ ਪੈਸੇ ਗੁਆਉਣ ਤੋਂ ਬਾਅਦ 3 ਦੋਸਤਾਂ ਨੇ ਖਾਦਾ ਜ਼ਹਿਰ, ਇੱਕ ਦੀ ਮੌਤ

ਨਵਾਂਸ਼ਹਿਰ ਦੇ ਗੜ੍ਹਪਧਾਣਾ ਪਿੰਡ ਤੋਂ ਇੱਕ ਘਟਨਾ ਸਾਹਮਣੇ ਆਈ ਹੈ, ਜਿੱਥੇ ਤਿੰਨ ਦੋਸਤਾਂ ਨੇ...

ਚੰਡੀਗੜ੍ਹ ‘ਚ ਵਾਇਰਲ ਹੋਇਆ ‘ਪੈਸਿਆਂ ਦਾ ਲੰਗਰ’: 500 ਦੇ ਨੋਟ, ਬਰਗਰ ਤੇ ਕੋਲਡ ਡ੍ਰਿੰਕਸ ਵੰਡੇ

ਚੰਡੀਗੜ੍ਹ ਵਿੱਚ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ...

ਲੁਧਿਆਣਾ ’ਚ AAP ਕੌਂਸਲਰ ਦੇ ਪੁੱਤਰ ਨਾਲ ਕੁੱਟਮਾਰ, ਦੋਸਤ ਦੇ ਹਾਦਸੇ ਦਾ ਸਮਝੌਤਾ ਕਰਾਉਣ ਗਿਆ ਸੀ ਮੌਕੇ ’ਤੇ

ਲੁਧਿਆਣਾ ਵਿੱਚ ਸੜਕ ਹਾਦਸੇ ਤੋਂ ਬਾਅਦ ਪੈਦਾ ਹੋਇਆ ਵਿਵਾਦ ਉਸ ਸਮੇਂ ਹਿੰਸਕ ਹੋ ਗਿਆ,...

ਹਿਮਾਚਲ ‘ਚ ਦਰਦਨਾਕ ਹਾਦਸਾ: ਮ੍ਰਿਤਕ ਦੇਹ ਲੈ ਕੇ ਜਾ ਰਹੀ ਪਿਕਅੱਪ ਖੱਡ ‘ਚ ਡਿੱਗੀ, 4 ਮੌਤਾਂ

ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਵਿੱਚ ਮੰਗਲਵਾਰ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ।...

ਕੀਨੀਆ ਤੇ ਯੂਗਾਂਡਾ ‘ਚ ਫਸੇ ਤਿੰਨੋਂ ਨੌਜਵਾਨ ਬਚਾਏ, ਰੰਗ ਲਿਆਈਆਂ MP ਸਤਨਾਮ ਸੰਧੂ ਦੀਆਂ ਕੋਸ਼ਿਸ਼ਾਂ

ਕੀਨੀਆ ਵਿੱਚ ਫਸੇ ਤਿੰਨ ਭਾਰਤੀ ਨੌਜਵਾਨਾਂ ਦਾ ਸਫਲਤਾਪੂਰਵਕ ਰੈਸਕਿਊ ਕਰ ਲਿਆ ਗਿਆ ਹੈ। ਬੀਤੇ...

*ਐਨ.ਈ.ਈ.ਟੀ/ ਜੇ.ਈ.ਈ. ਵਿੱਚ ਸਫ਼ਲ ਅਤੇ ਜਮਾਤਾਂ ਵਿੱਚ ਮੋਹਰੀ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਮੈਡਲਾਂ ਨਾਲ ਕੀਤਾ ਸਨਮਾਨਤ

ਸੁਨਾਮ/ ਲੌਂਗੋਵਾਲ, 11 ਅਗਸਤ:ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਵਿੱਚ...

ਆਪ ਨੇ ਪੰਜਾਬ ਯੂਨੀਵਰਸਿਟੀ ਚੋਣਾਂ ਲਈ ਐਮਪੀ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਬਣਾਇਆ ਚੋਣ ਇੰਚਾਰਜ

ਚੰਡੀਗੜ੍ਹ, 11 ਅਗਸਤ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੱਜ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ...

ਫਰੀਦਪੁਰਾ ਨੌਗਾਜ਼ਾ ਵਿਖੇ 25 ਕਰੋੜ ਰੁਪਏ ਦੀ ਲਾਗਤ ਨਾਲ ਸਟੇਟ-ਆਫ-ਦ-ਆਰਟ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਬਣੇਗਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਅਗਸਤ, 2026:ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ...