ਦਿੱਲੀ ਦੀ ਕੈਬਨਿਟ ਮੰਤਰੀ ਆਤਿਸ਼ੀ ਨੇ ਸ਼ੁੱਕਰਵਾਰ (12 ਅਪ੍ਰੈਲ) ਨੂੰ ਵੱਡਾ ਦੋਸ਼ ਲਾਇਆ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਕੇਂਦਰ ਸਰਕਾਰ ਰਾਸ਼ਟਰੀ ਰਾਜਧਾਨੀ ‘ਚ ਰਾਸ਼ਟਰਪਤੀ ਸ਼ਾਸਨ ਲਗਾਉਣ ਦੀ ਵੱਡੀ ਸਿਆਸੀ ਸਾਜ਼ਿਸ਼ ਰਚ ਰਹੀ ਹੈ। ਆਤਿਸ਼ੀ ਨੇ ਪ੍ਰੈੱਸ ਕਾਨਫਰੰਸ ‘ਚ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਉਨ੍ਹਾਂ ਦੀ ਸਰਕਾਰ ਨੂੰ ਡੇਗਣ ਦੀ ਸਿਆਸੀ ਸਾਜ਼ਿਸ਼ ਹੈ। ਉਨ੍ਹਾਂ ਕਿਹਾ ਕਿ ਸਾਨੂੰ ਪਤਾ ਲੱਗਾ ਹੈ ਕਿ ਆਉਣ ਵਾਲੇ ਦਿਨਾਂ ‘ਚ ਦਿੱਲੀ ‘ਚ ਰਾਸ਼ਟਰਪਤੀ ਸ਼ਾਸਨ ਲਗਾਇਆ ਜਾਵੇਗਾ, ਪਰ ਦਿੱਲੀ ‘ਚ ਰਾਸ਼ਟਰਪਤੀ ਸ਼ਾਸਨ ਲਗਾਉਣਾ ਗੈਰ-ਕਾਨੂੰਨੀ ਅਤੇ ਹੁਕਮ ਦੇ ਖਿਲਾਫ ਹੋਵੇਗਾ।
ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਕਈ ਵਿਭਾਗਾਂ ਵਿੱਚ ਅਸਾਮੀਆਂ ਖਾਲੀ ਪਈਆਂ ਹਨ ਪਰ ਕੋਈ ਤਾਇਨਾਤੀ ਨਹੀਂ ਕੀਤੀ ਗਈ। ਨੌਕਰਸ਼ਾਹਾਂ ਨੇ ਚੋਣ ਜ਼ਾਬਤੇ ਦਾ ਹਵਾਲਾ ਦਿੰਦਿਆਂ ਮੰਤਰੀਆਂ ਵੱਲੋਂ ਬੁਲਾਈਆਂ ਮੀਟਿੰਗਾਂ ਵਿੱਚ ਆਉਣਾ ਬੰਦ ਕਰ ਦਿੱਤਾ ਹੈ। ਉਪ ਰਾਜਪਾਲ ਦਿੱਲੀ ਸਰਕਾਰ ਦੇ ਕੰਮਕਾਜ ਨੂੰ ਲੈ ਕੇ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਭਾਜਪਾ ਪਹਿਲਾਂ ਹੀ ਜਾਣਦੀ ਹੈ ਕਿ ਉਹ ਰਾਸ਼ਟਰੀ ਰਾਜਧਾਨੀ ਵਿੱਚ “ਸੱਤਾ ਵਿੱਚ ਨਹੀਂ ਆ ਸਕਦੀ”।
ਆਮ ਆਦਮੀ ਪਾਰਟੀ (ਆਪ) ਦੇ ਨੇਤਾ ਦੇ ਦੋਸ਼ਾਂ ਦਾ ਜਵਾਬ ਦਿੰਦੇ ਹੋਏ, ਭਾਜਪਾ ਦੀ ਦਿੱਲੀ ਇਕਾਈ ਦੇ ਪ੍ਰਧਾਨ ਵਰਿੰਦਰ ਸਚਦੇਵਾ ਨੇ ਕਿਹਾ ਕਿ ਇਹ ਹੈਰਾਨੀ ਦੀ ਗੱਲ ਹੈ ਕਿ ‘ਰਾਸ਼ਟਰਪਤੀ ਸ਼ਾਸਨ ਦਾ ਡਰ’ ਆਮ ਆਦਮੀ ਪਾਰਟੀ ਨੂੰ ਸਤਾ ਰਿਹਾ ਹੈ। ਦੱਸ ਦਈਏ ਕਿ ਸਚਦੇਵਾ ਨੇ ਕੇਜਰੀਵਾਲ ਤੋਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਦੀ ਵੀ ਮੰਗ ਕੀਤੀ ਹੈ।
----------- Advertisement -----------
“ਦਿੱਲੀ ‘ਚ ਰਾਸ਼ਟਰਪਤੀ ਸ਼ਾਸਨ ਲਗਾਉਣ ਦੀ ਸਾਜ਼ਿਸ਼”, ‘ਆਪ’ ਮੰਤਰੀ ਆਤਿਸ਼ੀ ਨੇ ਲਾਏ ਵੱਡੇ ਆਰੋਪ
Published on
----------- Advertisement -----------

----------- Advertisement -----------